ਕਈ ਨਸ਼ਾ ਤਸਕਰਾਂ ਦੇ ਘਰ ਢਾਹੇ

ਕਪੂਰਥਲਾ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਕਪੂਰਥਲਾ ਜ਼ਿਲਾ ਪ੍ਰਸ਼ਾਸਨ ਨੇ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪ੍ਰਸ਼ਾਸਨ ਨੇ ਪਿੰਡ ਬੂਟਾਂ ਵਿੱਚ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਕਰਕੇ ਬਣਾਏ ਤਿੰਨ ਘਰਾਂ ਨੂੰ ਢਾਹ ਦਿੱਤਾ। ਇਨ੍ਹਾਂ ਮਕਾਨਾਂ ਦੇ ਮਾਲਕਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਤਹਿਤ 34 ਕੇਸ ਦਰਜ ਹਨ। ਬੀਡੀਪੀਓ ਢਿੱਲਵਾਂ ਮਨਜੀਤ ਕੌਰ ਦੀਆਂ ਹਦਾਇਤਾਂ ’ਤੇ […]

Continue Reading

ਤੀਜਾ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ 12, 13 ਅਤੇ 14 ਅਪ੍ਰੈਲ 2025 ਨੂੰ ਵਾਰੀਅਰਜ਼ ਸਪੋਰਟਸ ਐਂਡ ਵੈਲਫੇਅਰ ਆਰਗੇਨਾਈਜ਼ੇਸ਼ਨ ਮੋਹਾਲੀ ਦੁਆਰਾ ਆਯੋਜਿਤ

ਮੋਹਾਲੀ 2 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਵੋਰੀਅਰਜ਼ ਸਪੋਰਟਸ ਐਂਡ ਵੈਲਫੇਅਰ ਆਰਗੇਨਾਈਜ਼ੇਸ਼ਨ (ਮੋਹਾਲੀ) 12, 13 ਅਤੇ 14 ਅਪ੍ਰੈਲ 2025 ਨੂੰ ਸਪੋਰਟਸ ਕੰਪਲੈਕਸ, ਸੈਕਟਰ 38 ਵੈਸਟ, ਚੰਡੀਗੜ੍ਹ ਵਿਖੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੁਆਰਾ ਪ੍ਰਵਾਨਿਤ ਤੀਜਾ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ ਆਯੋਜਿਤ ਕਰ ਰਿਹਾ ਹੈ। ਸੰਗਠਨ ਦੇ ਪ੍ਰੈਸ ਸਕੱਤਰ ਸ੍ਰੀ ਵੀਰੇਂਦਰ ਅਗਨੀਹੋਤਰੀ ਨੇ ਦੱਸਿਆ ਕਿ ਟੂਰਨਾਮੈਂਟ ਦਾ ਪੋਸਟਰ ਸ੍ਰੀ ਸੰਜੀਵ […]

Continue Reading

ਪੰਜਾਬ ‘ਚ ਫਿਰ ਵਾਪਰੀ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ

ਬਟਾਲਾ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਫਿਲੌਰ ’ਚ ਵਾਪਰੀ ਘਟਨਾ ਦੇ ਬਾਅਦ ਹੁਣ ਬਟਾਲਾ ’ਚ ਵੀ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੀਆਂ ਮੁਹੱਲਾ ਚੌਂਕ ’ਚ ਲੱਗੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਬੁੱਤ ਦੇ ਇੱਕ ਹੱਥ ਦੀ ਉਂਗਲ ਤੋੜੀ ਹੋਈ ਮਿਲੀ, […]

Continue Reading

ਨਗਰ ਨਿਗਮ ਵੱਲੋਂ 13 ਦੁਕਾਨਾਂ ਸੀਲ

ਜਲੰਧਰ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਵਿੱਚ ਨਗਰ ਨਿਗਮ ਦੀ ਟੀਮ ਨੇ ਮੰਗਲਵਾਰ ਦੇਰ ਰਾਤ ਗੈਰ-ਕਾਨੂੰਨੀ ਤਰੀਕੇ ਨਾਲ ਬਣੀਆਂ 13 ਵਪਾਰਕ ਦੁਕਾਨਾਂ ਨੂੰ ਸੀਲ ਕਰ ਦਿੱਤਾ।ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਦੇ ਨਿਰਦੇਸ਼ਾਂ ’ਤੇ ਏਟੀਪੀ ਸੁਖਦੇਵ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ।ਨਗਰ ਨਿਗਮ ਨੇ ਪਹਿਲਾਂ ਨੋਟਿਸ ਜਾਰੀ ਕਰਕੇ ਦੁਕਾਨ […]

Continue Reading

ਬਠਿੰਡਾ : ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ

ਬਠਿੰਡਾ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਬੀਤੀ ਦੇਰ ਰਾਤ ਪਰਸਰਾਮ ਨਗਰ ਓਵਰਬ੍ਰਿਜ ਤੋਂ ਹੇਠਾਂ ਸੜਕ ’ਤੇ ਡਿੱਗਣ ਕਾਰਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਨੌਜਵਾਨ ਕਰਾਸਿੰਗ ਇਲਾਕੇ ਦੇ ਰਹਿਣ ਵਾਲੇ ਸਨ ਅਤੇ ਦੇਰ ਰਾਤ ਘਰ ਪਰਤ ਰਹੇ ਸਨ। ਇਸ ਦੌਰਾਨ ਉਹ ਦੋਵੇਂ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ‘ਤੇ […]

Continue Reading

ਫੌਜ ‘ਚ ਡਿਊਟੀ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਜਵਾਨ ਦੀ ਮੌਤ

ਪੱਟੀ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਜਵੰਦਾ ਕਲਾਂ ਦੇ ਰਹਿਣ ਵਾਲੇ ਨੌਜਵਾਨ ਗਗਨਦੀਪ ਸਿੰਘ (28) ਦੀ ਫੌਜ ਦੀ ਡਿਊਟੀ ਕਰਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦਾ ਪਿੰਡ ਜਵੰਦਾ ਕਲਾਂ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਮ੍ਰਿਤਕ ਗਗਨਦੀਪ ਸਿੰਘ (28) ਦੇ […]

Continue Reading

ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ ਸਮੇਤ ਅੱਤਵਾਦੀ ਗ੍ਰਿਫਤਾਰ

ਅੰਮ੍ਰਿਤਸਰ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਵਿੱਚ ਇੱਕ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਪੁਲਿਸ ਨੇ ਪਾਕਿਸਤਾਨੀ ਏਜੰਸੀ ਆਈ.ਐਸ.ਆਈ. ਵਲੋਂ ਸਪੋਰਟ ਕੀਤੇ ਜਾ ਰਹੇ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ‘ਚ ਪੁਲਸ ਨੇ ਦੋਸ਼ੀ ਨੂੰ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ ਕਰਨ ‘ਚ […]

Continue Reading

ਲੁਧਿਆਣਾ ਵਿਖੇ ਸੀਪੀ ਦਫ਼ਤਰ ‘ਚ ਜੀਨਸ, ਟੀ-ਸ਼ਰਟਾਂ ਅਤੇ ਸਪੋਰਟਸ ਸ਼ੂਜ਼ ਪਾਉਣ ‘ਤੇ ਪਾਬੰਦੀ

ਲੁਧਿਆਣਾ, 2 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੁਲਿਸ ਵਿਵਸਥਾ ਵਿੱਚ ਸੁਧਾਰ ਲਈ ਨਵ-ਨਿਯੁਕਤ ਸੀ.ਪੀ. ਸਵਪਨ ਸ਼ਰਮਾ ਲਗਾਤਾਰ ਰੁੱਝੇ ਹੋਏ ਹਨ। ਉਨ੍ਹਾਂ ਨੇ ਆਉਂਦੇ ਹੀ ਕਈ ਅਹਿਮ ਫੈਸਲੇ ਲਏ ਹਨ। ਜਿੱਥੇ ਉਨ੍ਹਾਂ ਨੇ ਥਾਣਿਆਂ ਵਿੱਚ ਸੁਰੱਖਿਆ ਵਧਾਉਣ ਲਈ ਕਈ ਵਿੰਗਾਂ ਅਤੇ ਯੂਨਿਟਾਂ ਨੂੰ ਤੋੜ ਦਿੱਤਾ ਹੈ ਅਤੇ ਉਨ੍ਹਾਂ ਤੋਂ ਮੁਕਤ ਕੀਤੇ ਪੁਲਿਸ ਮੁਲਾਜ਼ਮਾਂ ਨੂੰ ਥਾਣਿਆਂ ਅਤੇ ਚੌਕੀਆਂ ਵਿੱਚ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 628

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 2025-04-02 ਅੰਗ 628 Sachkhand Sri Harmandir Sahib Amritsar Vikhe Hoyea Amrit Wele Da Mukhwak Ang: 628 (2025-04-02) ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ […]

Continue Reading

ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਬਰਨਾਲਾ, 1 ਅਪ੍ਰੈਲ,ਬੋਲੇ ਪੰਜਾਬ ਬਿਊਰੋ ;  ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਰਨਾਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ […]

Continue Reading