ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਚੰਡੀਗੜ੍ਹ 27 ਅਪ੍ਰੈਲ,ਬੋਲੇ ਪੰਜਾਬ ਬਿਓਰੋ (ਮਨਪ੍ਰੀਤ ਸਿੰਘ ਖਾਲਸਾ):- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ […]

Continue Reading

ਅਰਵਿੰਦ ਕੇਜਰੀਵਾਲ ਦੇ ਜੇਲ ‘ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਦੇ ਰਹੇ ਅਸਤੀਫਾ

ਪਟਿਆਲਾ 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਦਿੱਲੀ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਮਿਲ ਰਹੀਆਂ ਹਨ। ਇਸ ਨੂੰ ਲੈ ਕੇ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਹੈ ਕਿ ਅਸਤੀਫਾ ਨਾ ਦੇ ਕੇ ਕੇਜਰੀਵਾਲ ਨੇ ਆਪਣੇ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤਾਂ ਤੋਂ ਉੱਪਰ ਰੱਖਿਆ ਹੈ। […]

Continue Reading

ਬੱਚੀ ਨੂੰ ਜਿੰਦਾ ਦਫਨਾ ਕੇ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਵਾਲੇ ਵਕੀਲ ਪਰਉਪਕਾਰ ਘੁੰਮਣ ਨੂੰ ਸਨਮਾਨਿਤ ਕੀਤਾ

ਲੁਧਿਆਣਾ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਦੋ ਸਾਲ ਦੀ ਲੜਕੀ ਦਿਲਰੋਜ ਨੂੰ ਜਿੰਦਾ ਦਫਨਾ ਕੇ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਵਾਲੇ ਵਕੀਲ ਪਰਉਪਕਾਰ ਸਿੰਘ ਘੁੰਮਣ ਦਾ ਅੱਜ ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਜੀਵਨ ਗੁਪਤਾ ਤੇ ਗੁਰਦੀਪ ਸਿੰਘ ਗੋਸ਼ਾ ਨੇ ਸ਼ੁਕਰੀਆ,ਧੰਨਵਾਦ ਤੇ ਸਨਮਾਨ ਕੀਤਾ।ਜੀਵਨ ਗੁਪਤਾ ਨੇ ਕਿਹਾ ਕਿ ਮੁਲਜ਼ਮ ਔਰਤ ਨੇ ਗੁਆਂਢੀਆਂ […]

Continue Reading

ਕਈ ਦਿਨਾਂ ਤੋਂ ਲਾਪਤਾ ਪੰਜਾਬ ਦੇ ਨਾਮੀ ਸਕੂਲ ਦੀਆਂ ਵਿਦਿਆਰਥਣਾਂ ਦਾ ਸੁਰਾਗ ਮਿਲਿਆ

ਲੁਧਿਆਣਾ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਥਾਣਾ ਮਾਡਲ ਟਾਊਨ ਦੇ ਇਲਾਕੇ ‘ਚ ਸਥਿਤ ਇਕ ਨਾਮੀ ਸਕੂਲ ‘ਚ ਪੜ੍ਹਦੀਆਂ 12ਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਈਆਂ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ਅਤੇ ਸਕੂਲ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ। ਇਕ ਪਾਸੇ ਪੁਲਸ ਨੇ ਲੜਕੀ ਦੇ ਪਿਤਾ ਦੇ ਬਿਆਨ ‘ਤੇ ਮਾਮਲਾ ਦਰਜ ਕਰ ਲਿਆ […]

Continue Reading

ਰੋਟਰੀ ਕਲੱਬ ਚੰਡੀਗੜ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

ਮੋਹਾਲੀ 27ਅਪ੍ਰੈਲ,ਬੋਲੇ ਪੰਜਾਬ ਬਿਓਰੋ:ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋਂ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪੰਜ ਦਿਨਾਂ ਮੈਗਾ ਪ੍ਰੋਸਥੈਟਿਕ ਲਿੰਬਸ ਫਿਟਮੈਂਟ ਕੈਂਪ ਸ਼ੁਰੂ ਹੋ ਗਿਆ। ਇਹ ਕੈਂਪ 27-04-24 ਤੋਂ 01-05-24 ਤੱਕ ਚੱਲੇਗਾ, ਜਿਸ ਵਿੱਚ ਲਾਭਪਾਤਰੀਆਂ ਨੂੰ ਨਕਲੀ ਹੱਥ ਅਤੇ ਲੱਤਾਂ ਮੁਫਤ ਦਿੱਤੀਆਂ ਜਾਣਗੀਆਂ। ਕੈਂਪ ਦਾ ਉਦਘਾਟਨ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਦੇ ਸਲਾਹਕਾਰ ਡਾ.ਆਰ.ਐਸ.ਬਾਵਾ ਨੇ ਕੀਤਾ ।ਰੋਟਰੀ ਕਲੱਬ […]

Continue Reading

ਵੱਡੀ ਗਿਣਤੀ ਸਿੱਖ ਲੀਡਰ ਭਾਜਪਾ ‘ਚ ਹੋਏ ਸ਼ਾਮਲ, ਜੇਪੀ ਨੱਡਾ, ਤਰੁਣ ਚੁੱਘ ਤੇ ਮਨਜਿੰਦਰ ਸਿਰਸਾ ਨੇ ਕੀਤਾ ਸਵਾਗਤ

ਨਵੀਂ ਦਿੱਲੀ, 27 ਅਪ੍ਰੈਲ, ਬੋਲੇ ਪੰਜਾਬ ਬਿਉਰੋ:ਸਿੱਖ ਭਾਈਚਾਰੇ ਦੇ ਵੱਡੀ ਗਿਣਤੀ ਵਿਚ ਲੋਕ ਅੱਜ (27 ਅਪ੍ਰੈਲ) ਨੂੰ ਭਾਜਪਾ ਵਿਚ ਸ਼ਾਮਲ ਹੋਏ। ਭਾਜਪਾ ਪ੍ਰਧਾਨ ਜੇਪੀ ਨੱਡਾ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਪਾਰਟੀ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਦੀ ਮੌਜੂਦਗੀ ਵਿੱਚ ਸਿੱਖ ਭਾਈਚਾਰੇ ਦੇ ਲੋਕ ਪਾਰਟੀ ਵਿੱਚ ਸ਼ਾਮਲ ਹੋਏ। ਇਹ ਲੋਕ […]

Continue Reading

ਪਾਕਿਸਤਾਨੀ ਕੋਸ਼ਿਸ਼ ਬੇਪਰਦ, 3 ਕਰੋੜ ਰੁਪਏ ਦੀ ਹੈਰੋਇਨ ਸਮੇਤ ਡਰੋਨ ਕਾਬੂ

ਅੰਮ੍ਰਿਤਸਰ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਇੱਕ ਵਾਰ ਫਿਰ ਬਾਰਡਰ ਤੋਂ ਹੈਰੋਇਨ ਸਮੇਤ ਇੱਕ ਡਰੋਨ ਕਾਬੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਇੱਕ ਵਾਰ ਫਿਰ ਬੀਓਪੀ ਧਨੋਆ ਖੁਰਦ ਦੇ ਇਲਾਕੇ ਵਿੱਚ ਇੱਕ ਮਿੰਨੀ ਪਾਕਿਸਤਾਨੀ ਡਰੋਨ ਅਤੇ 3 ਕਰੋੜ ਰੁਪਏ ਦੀ ਹੈਰੋਇਨ […]

Continue Reading

ਜਲੰਧਰ : ਚੌਕੀ ਨੇੜੇ ਸਿਰ ਕਟੀ ਲਾਸ਼ ਮਿਲਣ ਕਾਰਨ ਫੈਲੀ ਸਨਸਨੀ

ਜਲੰਧਰ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਜਲੰਧਰ ਦੇਹਾਤੀ ਦੇ ਥਾਣਾ ਆਦਮਪੁਰ ਅਧੀਨ ਪੈਂਦੇ ਅਲਾਵਪੁਰ ਚੌਕੀ ਨੇੜੇ ਦਿਨ ਦਿਹਾੜੇ ਇੱਕ ਵਿਅਕਤੀ ਦੀ ਸਿਰ ਕੱਟੀ ਹੋਈ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਜੋਂ ਹੋਈ ਹੈ। ਪੁਲਿਸ ਚੌਂਕੀ ਦੇ ਸਾਹਮਣੇ ਇੱਕ ਵਿਅਕਤੀ ਦਾ ਸਿਰ ਵੱਢਿਆ ਹੋਇਆ ਮਿਲਣ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ […]

Continue Reading

ਅਰਵਿੰਦ ਕੇਜਰੀਵਾਲ ਮੈਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਚਾਹੁੰਦਾ ਸੀ : ਬਲਬੀਰ ਸਿੰਘ ਰਾਜੇਵਾਲ

ਚੰਡੀਗੜ੍ਹ, 27 ਅਪ੍ਰੈਲ,ਬੋਲੇ ਪੰਜਾਬ ਬਿਉਰੋ:ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਇਕ ਤਾਜ਼ਾ ਇੰਟਰਵਿਊ ਵਿਚ ਦਾਅਵਾ ਕੀਤਾ ਹੈ ਕਿ ਅਰਵਿੰਦ ਕੇਜਰੀਵਾਲ ਮੈਨੂੰ ਪੰਜਾਬ ਦਾ CM ਬਣਾਉਣਾ ਚਾਹੁੰਦਾ ਸੀ।ਰਾਜੇਵਾਲ ਨੇ ਅੱਗੇ ਦੱਸਿਆ ਕਿ ਕੇਜਰੀਵਾਲ ਰੋਜ਼ਾਨਾ ਸਾਨੂੰ ਆ ਕੇ ਕਹਿੰਦਾ ਸੀ ਮੇਰੀ ਮਦਦ ਕਰੋ। ਰਾਜੇਵਾਲ ਨੇ ਅੱਗੇ ਕਿਹਾ ਕਿ ਇਹ ਤੈਅ ਹੋ ਗਿਆ ਸੀ ਕਿ ਮੈਂ ਮੁੱਖ ਮੰਤਰੀ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਡੀਕ ਖਤਮ,ਜਾਣੋ ਕਿਸ ਦਿਨ ਆਵੇਗਾ ਰਿਜ਼ਲਟ

ਮੋਹਾਲੀ, 27 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ 8ਵੀਂ (PSEB 8th Result 2024) ਤੇ 12ਵੀਂ ਜਮਾਤ (PSEB 12th Class) ਦੇ ਵਿਦਿਆਰਥੀਆਂ ਦੀ ਉਡੀਕ ਜਲਦ ਖ਼ਤਮ ਹੋਣ ਵਾਲੀ ਹੈ। ਬੋਰਡ ਵੱਲੋਂ 8ਵੀਂ ਤੇ 12ਵੀਂ ਜਮਾਤ ਦਾ ਨਤੀਜਾ ਇੱਕੋ ਦਿਨ 30 ਅਪ੍ਰੈਲ ਨੂੰ ਐਲਾਨਿਆ ਜਾਵੇਗਾ। ਇਸ ਤੋਂ ਪਹਿਲਾਂ ਬੋਰਡ 5ਵੀਂ ਤੇ 10ਵੀਂ ਜਮਾਤ ਦਾ ਨਤੀਜਾ […]

Continue Reading