ਨੋਟੀਫਿਕੇਸ਼ਨ ਜਾਰੀ ਹੋਣ ਦੇ ਤਿੰਨ ਸਾਲ ਬਾਅਦ ਵੀ ਪੁਰਾਣੀ ਪੈਨਸ਼ਨ ਨਹੀਂ ਹੋਈ ਬਹਾਲ, ਮੁਲਾਜ਼ਮਾਂ ਵਿੱਚ ਭਾਰੀ ਰੋਸ

ਵਿੱਤ ਵਿਭਾਗ ਨੂੰ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਮੁੱਖ ਮੰਤਰੀ ਵੱਲੋਂ ਫੌਰੀ ਨਿਰਦੇਸ਼ ਜਾਰੀ ਕੀਤੇ ਜਾਣ: ਪੀ.ਪੀ.ਪੀ.ਐੱਫ ਪਟਿਆਲਾ 23 ਨਵੰਬਰ (ਮਲਾਗਰ ਖਮਾਣੋਂ ); ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਵੱਡੇ ਦਾਅਵਿਆਂ ਨਾਲ਼ ਜਾਰੀ ਕੀਤਾ ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਤਿੰਨ ਸਾਲ ਬੀਤਣ ਦੇ ਬਾਅਦ ਵੀ ਹਵਾ ਵਿੱਚ ਲਟਕ ਰਿਹਾ ਹੈ। ਸੂਬਾ ਸਰਕਾਰ ਆਪਣੇ ਹੀ ਜਾਰੀ […]

Continue Reading

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ-ਮੁੱਖ ਮੰਤਰੀ

ਪੰਜਾਬ ਦੇ ਵਿਰੁੱਧ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਾਂਗੇ ਚੰਡੀਗੜ੍ਹ, 23 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਰੁੱਧ ਕੇਂਦਰ ਸਰਕਾਰ ਦੇ ਇਕ ਹੋਰ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਕੋਲੋਂ ਉਸ ਦੀ ਰਾਜਧਾਨੀ ਚੰਡੀਗੜ੍ਹ ਨੂੰ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ 24 ਘੰਟੇ ਚੌਕਸੀ ਰੱਖਣਗੇ

ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 23 ਨਵੰਬਰ ਬੋਲੇ ਪੰਜਾਬ ਬਿਊਰੋ: ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਗੁਲਨੀਤ ਸਿੰਘ ਖੁਰਾਨਾ ਨੇ ਅੱਜ ਇੱਥੇ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਨਿਰਵਿਘਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 300 ਹਾਈ-ਰੈਜ਼ੋਲਿਊਸ਼ਨ, ਏਆਈ-ਅਧਾਰਤ ਚਿਹਰੇ […]

Continue Reading

ਫਿਰੋਜ਼ਪੁਰ ਵਿੱਚ ਕਪੂਰਥਲਾ ਦਾ ਨਸ਼ਾ ਤਸਕਰ 50 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਚੰਡੀਗੜ੍ਹ, 23 ਨਵੰਬਰ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਸਫ਼ਲਤਾਪੂਰਵਕ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪਾਕਿਸਤਾਨ ਨਾਲ ਸਬੰਧਤ ਆਈ.ਐਸ.ਆਈ.-ਸਮਰਥਿਤ  ਨਸ਼ਾ  ਤਸਕਰੀ ਮਾਡਿਊਲ ਨੂੰ  ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸ਼ਨੀਵਾਰ ਨੂੰ ਕਪੂਰਥਲਾ ਸਥਿਤ ਨਸ਼ਾ ਤਸਕਰ ਨੂੰ 50 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ  ਹੈ । ਇਹ ਜਾਣਕਾਰੀ […]

Continue Reading

ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਪ੍ਰਣਾਮ ਸ੍ਰੀ ਗੁਰੂ ਤੇਗ ਬਹਾਦਰ ਜੀ’ ਪ੍ਰਬੰਧਕ ਕਮੇਟੀ, ਗੁ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ ਰੀਲਿਜ਼

ਐੱਸ.ਏ.ਐੱਸ. ਨਗਰ 23 ਨਵੰਬਰ ,ਬੋਲੇ ਪੰਜਾਬ ਬਿਊਰੋ; ਇੱਥੋ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਿਕ ਗੁ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਪ੍ਰਣਾਮ ਸ੍ਰੀ ਗੁਰੂ ਤੇਗ ਬਹਾਦਰ ਜੀ’ ਰੀਲਿਜ਼ ਕੀਤਾ ਗਿਆ। ਇਸ ਧਾਰਮਿਕ ਗੀਤ ਦਾ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 614

AMRIT VELE DA HUKAMNAMA SRI DARBAR SAHIB SRI AMRITSAR ANG 614, 23-11-25 ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਅੰਗ 614,23-11-2025 ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ […]

Continue Reading

ਮੋਹਾਲੀ ‘ਚ 30,000 ਤੋਂ ਵੱਧ ਲੋਕ ਪਾਣੀ ਨੂੰ ਤਰਸੇ, ਹਾਈਵੇ ਕੀਤਾ ਜਾਮ

ਮੋਹਾਲੀ, 22 ਨਵੰਬਰ, ਬੋਲੇ ਪੰਜ਼ਾਬ ਬਿਉਰੋ ਮੋਹਾਲੀ ਦੇ ਸੈਕਟਰ 125 ਨਿਊ ਸੰਨੀ ਐਨਕਲੇਵ ਵਿੱਚ ਚਾਰ ਦਿਨਾਂ ਤੋਂ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਲੋਕਾਂ ਵਿੱਚ ਵਿਆਪਕ ਰੋਸ ਹੈ। ਬਿਜਲੀ ਵਿਭਾਗ ਨੇ ਚੋਰੀ ਕੀਤੀ ਬਿਜਲੀ ਦੀ ਵਰਤੋਂ ਕਰਕੇ ਟਿਊਬਵੈੱਲ ਚਲਾਉਣ ਲਈ ਬਿਲਡਰ ਵਿਰੁੱਧ ਕਾਰਵਾਈ ਕੀਤੀ ਹੈ ਅਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।ਟਿਊਬਵੈੱਲ ਦਾ ਬਿਜਲੀ […]

Continue Reading

ਵਿਧਾਇਕ ਦਲਜੀਤ ਸਿੰਘ ਗਰੇਵਾਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਲੁਧਿਆਣਾ, 22 ਨਵੰਬਰ, ਬੋਲੇ ਪੰਜ਼ਾਬ ਬਿਉਰੋ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਪਿਤਾ ਦਾ ਅੱਜ ਸਵੇਰੇ 9 ਵਜੇ ਦੇਹਾਂਤ ਹੋ ਗਿਆ। ਗਰੇਵਾਲ ਦੇ 85 ਸਾਲਾ ਪਿਤਾ ਸਰਦਾਰ ਬਲਵੀਰ ਸਿੰਘ ਗਰੇਵਾਲ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਪੂਰੇ ਇਲਾਕੇ ਨੂੰ ਡੂੰਘੇ ਸੋਗ ਵਿੱਚ ਡੁੱਬਾ ਦਿੱਤਾ ਹੈ।ਆਮ ਆਦਮੀ ਪਾਰਟੀ […]

Continue Reading

ਆਈਐਸਆਈ ਨਾਲ ਜੁੜੇ ਅੰਤਰਰਾਸ਼ਟਰੀ ਤਸਕਰੀ ਰੈਕੇਟ ਦਾ ਪਰਦਾਫਾਸ਼, 10 ਹਥਿਆਰਾਂ ਸਮੇਤ 4 ਕਾਬੂ

ਨਵੀਂ ਦਿੱਲੀ, 22 ਨਵੰਬਰ, ਬੋਲੇ ਪੰਜ਼ਾਬ ਬਿਉਰੋ ਦਿੱਲੀ ਕ੍ਰਾਈਮ ਬ੍ਰਾਂਚ ਨੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੇ ਇੱਕ ਵੱਡੇ ਅੰਤਰਰਾਸ਼ਟਰੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਜੇ, ਮਨਦੀਪ, ਦਲਵਿੰਦਰ ਅਤੇ ਰੋਹਨ ਵਜੋਂ ਹੋਈ ਹੈ। ਇਹ ਗਿਰੋਹ ਪਾਕਿਸਤਾਨ ਰਾਹੀਂ ਭਾਰਤ ਨੂੰ ਆਧੁਨਿਕ […]

Continue Reading

ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਅੱਗ ਲੱਗੀ

ਲੁਧਿਆਣਾ, 22 ਨਵੰਬਰ, ਬੋਲੇ ਪੰਜ਼ਾਬ ਬਿਉਰੋ ਅੱਜ ਸ਼ਨੀਵਾਰ ਸਵੇਰੇ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੇ ਪਿੱਛੇ ਖਾਲੀ ਜਗ੍ਹਾ ‘ਤੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਹਸਪਤਾਲ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਪਰ ਸਟਾਫ਼ ਅਤੇ ਫਾਇਰ ਵਿਭਾਗ ਦੀ ਮੁਸਤੈਦੀ ਕਾਰਨ ਜਲਦੀ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ। ਇਸ ਘਟਨਾ ਵਿੱਚ ਕੋਈ […]

Continue Reading