ਪੁਲਿਸ ਨੇ ਲੱਤ ‘ਚ ਗੋਲੀ ਮਾਰ ਕੇ ਫੜਿਆ ਬਦਮਾਸ਼, ਪਿਸਤੌਲ ਬਰਾਮਦ

ਮੋਗਾ, 17 ਮਾਰਚ,ਬੋਲੇ ਪੰਜਾਬ ਬਿਊਰੋ :ਮੋਗਾ ਵਿੱਚ ਅੱਜ ਸਵੇਰੇ ਇਕ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਜਾਣਕਾਰੀ ਮੁਤਾਬਕ, ਇਕ ਗੈਂਗਸਟਰ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਜਵਾਬੀ ਗੋਲੀਆਂ ਚਲਾਈਆਂ। ਝੜਪ ਦੌਰਾਨ ਪੁਲਿਸ ਨੇ ਮੁਲਜ਼ਮ ਨੂੰ ਲੱਤ ‘ਚ ਗੋਲੀ ਮਾਰ ਕੇ ਫੜ ਲਿਆ।ਦੱਸਿਆ ਜਾ ਰਿਹਾ ਹੈ ਕਿ ਇਹ […]

Continue Reading

ਹੋਲੇ ਮਹੱਲੇ ਤੋਂ ਵਾਪਸ ਆਉਂਦਿਆਂ ਟਰੈਕਟਰ ਦਾ ਸੰਤੁਲਨ ਵਿਗੜਨ ਕਾਰਨ ਦੋ ਵਿਅਕਤੀਆਂ ਦੀ ਮੌਤ

ਮਾਛੀਵਾੜਾ ਸਾਹਿਬ, 17 ਮਾਰਚ,ਬੋਲੇ ਪੰਜਾਬ ਬਿਊਰੋ :ਸਥਾਨਕ ਪਿੰਡ ਮਾਣੇਵਾਲ ਤੋਂ ਹੋਲੇ ਮਹੱਲੇ ਦੀ ਯਾਤਰਾ ਦੌਰਾਨ ਵਾਪਰਿਆ ਦਿਲ ਦਹਿਲਾਉਂਦਾ ਹਾਦਸਾ, ਜਿਸ ਵਿੱਚ ਪਿੰਡ ਦੇ ਦੋ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ।ਪਿੰਡ ਮਾਣੇਵਾਲ ਦੇ ਸਰਪੰਚ ਕਸ਼ਮੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪਿੰਡ ਤੋਂ ਹੋਲੇ ਮਹੱਲੇ ਦੀ ਯਾਤਰਾ ਲਈ ਇਕ ਟਰਾਲੀ ’ਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਗਈ […]

Continue Reading

ਮੁਲਾਜ਼ਮਾਂ ਦੀ ਨੈਸ਼ਨਲ ਪੈਨਸ਼ਨ ਸਕੀਮ (NPS) ਨੂੰ ਲੈ ਕੇ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਨਵੀਂ ਦਿੱਲੀ, 17 ਮਾਰਚ, ਬੋਲੇ ਪੰਜਾਬ ਬਿਊਰੋ : ਮੁਲਾਜ਼ਮਾਂ ਦੀ ਨੈਸ਼ਨਲ ਪੈਨਸ਼ਨ ਸਕੀਮ (ਐਨਪੀਐਸ) ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਨੈਸ਼ਨਲ ਪੈਨਸ਼ਨ ਸਕੀਮ ਤਹਿਤ ਸੇਵਾ ਮੁਕਤ ਹੋਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਸਮੇਂ ਉਤੇ ਪੈਨਸ਼ਨ ਦੇਣ ਲਈ ਕੇਂਦਰੀ ਪੈਨਸ਼ਨ ਲੇਖਾ ਦਫ਼ਤਰ ਵੱਲੋਂ ਹਦਾਇਤਾਂ ਕੀਤੀਆਂ ਗਈਆਂ ਹਨ। ਐਨਪੀਐਸ ਮਾਮਲਿਆ ਵਿੱਚ […]

Continue Reading

ਸਿੱਖਿਆ ਵਿਭਾਗ ਦੇ ਨਵੇਂ ਫਰਮਾਨ ਨੇ ਅਧਿਆਪਕਾਂ ਦੀਆਂ ਜੇਬਾਂ ਕਰਵਾਈਆਂ ਹੌਲੀਆਂ!

ਲੁਧਿਆਣਾ 17 ਮਾਰਚ ,ਬੋਲੇ ਪੰਜਾਬ ਬਿਊਰੋ : ਪ੍ਰਾਇਮਰੀ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਸਰਕਾਰੀ ਪ੍ਰਾਇਮਰੀ ਐਲੀਮੈਂਟਰੀ ਟੀਚਰਜ਼ ਐਸੋਸੀਏਸ਼ਨ ਪੰਜਾਬ (ਸਪੈਟਾ) ਦੇ ਸਰਪ੍ਰਸਤ ਧੰਨਾ ਸਿੰਘ ਸਵੱਦੀ ਨੇ ਕਿਹਾ ਕਿ ਮਿਡ ਡੇ ਮੀਲ ਵਿੱਚ ਕਿੰਨੂਆਂ ਦੇ ਫੁਰਮਾਨ ਨੇ ਅਧਿਆਪਕਾਂ ਦੀਆਂ ਜੇਬਾਂ ਹੌਲੀਆਂ ਕਰ ਦਿੱਤੀਆਂ ਹਨ। ਜਥੇਬੰਦੀ ਦੀ ਲੁਧਿਆਣਾ ਵਿਖੇ ਹੋਈ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ […]

Continue Reading

ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ

ਸੁਲਤਾਨਪੁਰ ਲੋਧੀ, 17 ਮਾਰਚ,ਬੋਲੇ ਪੰਜਾਬ ਬਿਊਰੋ :ਆਸਟ੍ਰੇਲੀਆ ਦੇ ਬ੍ਰਿਸਬੇਨ ਸ਼ਹਿਰ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦੀ ਖ਼ਬਰ ਕਾਰਨ ਪੂਰੇ ਪਰਿਵਾਰ ਅਤੇ ਪਿੰਡ ’ਚ ਸੋਗ ਦੀ ਲਹਿਰ ਹੈ। ਮ੍ਰਿਤਕ ਦੀ ਪਛਾਣ ਦਮਨਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਮੁਹੱਲਾ ਪੰਡੋਰੀ, ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ।ਪਰਿਵਾਰਕ ਮੈਂਬਰਾਂ ਮੁਤਾਬਕ, 15 ਮਾਰਚ, 2025 […]

Continue Reading

ਕੇਂਦਰੀ ਜੇਲ੍ਹ ‘ਚ ਬੰਦ ਕੈਦੀ ਦੀ ਸ਼ੱਕੀ ਹਾਲਾਤਾਂ-‘ਚ ਮੌਤ

ਕਪੂਰਥਲਾ, 17 ਮਾਰਚ,ਬੋਲੇ ਪੰਜਾਬ ਬਿਊਰੋ :ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਵਿੱਚ ਬੰਦ ਇੱਕ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਮੁਲਜ਼ਮ ਨਸ਼ੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਸੀ। ਕਾਬੂ ਕੀਤੇ ਗਏ ਮੁਲਜ਼ਮ ਸਰਬਜੀਤ ਸਿੰਘ ਸਾਬਾ ਪੁੱਤਰ ਦਲਬੀਰ ਸਿੰਘ ਵਾਸੀ ਜੰਡਿਆਲਾ ਗੁਰੂ ਜੋ ਕਿ ਐਨ.ਡੀ.ਪੀ.ਐਸ. ਮਾਮਲੇ ਵਿੱਚ ਕਰੀਬ ਇੱਕ ਸਾਲ […]

Continue Reading

ਮਾਂ-ਪੁੱਤ ਨੇ ਪੀਆਰਟੀਸੀ ਕੰਡਕਟਰ ਨਾਲ ਹੱਥੋਪਾਈ ਕਰਕੇ ਪੱਗ ਉਤਾਰੀ, ਬੱਸ ‘ਤੇ ਪੱਥਰ ਮਾਰੇ, ਕੇਸ ਦਰਜ

ਫ਼ਿਰੋਜ਼ਪੁਰ, 17 ਮਾਰਚ, ਬੋਲੇ ਪੰਜਾਬ ਬਿਊਰੋ :ਥਾਣਾ ਘੱਲਖੁਰਦ ਦੀ ਪੁਲੀਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਬੀਤੇ ਦਿਨ ਬੱਸ ਕੰਡਕਟਰ ਨਾਲ ਝਗੜਾ ਕਰਨ, ਉਸ ਦੀ ਪੱਗ ਉਤਾਰਨ ਅਤੇ ਇੱਟਾਂ-ਪੱਥਰ ਮਾਰ ਕੇ ਬੱਸ ਨੂੰ ਨੁਕਸਾਨ ਪਹੁੰਚਾਉਣ ਵਾਲੇ ਮਾਂ-ਪੁੱਤ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਘੱਲਖੁਰਦ ਦੇ ਸਹਾਇਕ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 17-03-2025 ,ਅੰਗ 601 Amrit vele da Hukamnama Sri Darbar Sahib, Sri Amritsar Ang 601, 17-03-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ […]

Continue Reading

ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਪੰਜਾਬ’ ਦੀ ਮੀਟਿੰਗ…

ਸਾਂਝੇ ਫਰੰਟ ਵੱਲੋਂ 25 ਮਾਰਚ ਨੂੰ ਵਿਧਾਨ ਸਭਾ ਵੱਲ ਕੀਤੇ ਜਾ ਰਹੇ ਮਾਰਚ ਵਿੱਚ ਸ਼ਾਮਲ ਹੋਣ ਦਾ ਫੈਸਲਾ… ਜਲੰਧਰ, 16 ਮਾਰਚ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) ਡੈਮੋਕਰੈਟਿਕ ਆਸ਼ਾ ਵਰਕਰਜ਼ ਫੈਸਿਲੀਟੇਟਰ ਯੂਨੀਅਨ ਅਤੇ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ‘ਤੇ ਅਧਾਰਿਤ ‘ਮਾਣ ਭੱਤਾ ਵਰਕਰਜ਼ ਸਾਂਝੇ ਮੋਰਚੇ’ ਵੱਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਕਨਵੀਨਰ ਲਖਵਿੰਦਰ ਕੌਰ ਫਰੀਦਕੋਟ ਅਤੇ […]

Continue Reading

ਜਲੰਧਰ ‘ਚ YouTuber ਦੇ ਘਰ ‘ਤੇ ਗ੍ਰੇਨੇਡ ਹਮਲਾ

Hoshiarpur ‘ਚ ਵੀ ਮਿਲੀ ਧਮਕੀ, ਪਾਕਿਸਤਾਨੀ ਕੁਨੈਕਸ਼ਨ ਦਾ ਖੁਲਾਸਾ; ਬਾਬਾ ਸਿੱਦੀਕੀ ਕਤਲ ਦੇ ਮਾਸਟਰਮਾਈਂਡ ਨੇ ਕੀਤੀ ਮਦਦ ਜਲੰਧਰ 16 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਜਲੰਧਰ ‘ਚ ਅੱਜ ਤੜਕੇ 4 ਵਜੇ ਦੇ ਕਰੀਬ ਇਕ ਹਿੰਦੂ ਯੂਟਿਊਬਰ ਦੇ ਘਰ ‘ਤੇ ਗ੍ਰੇਨੇਡ ਹਮਲਾ ਹੋਇਆ, ਜਿਸ ‘ਚ ਪਾਕਿਸਤਾਨੀ ਕੋਣ ਪਹਿਲੀ ਵਾਰ ਸਾਹਮਣੇ ਆਇਆ ਹੈ। ਪਾਕਿਸਤਾਨੀ ਡਾਨ ਸ਼ਹਿਜ਼ਾਦ […]

Continue Reading