ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 866, 29-01-2026

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ […]

Continue Reading

ਹਾਈ ਕੋਰਟ ਨੇ ਡੀਜੀਪੀ ਨੂੰ ਪਾਈ ਝਾੜ ਕਿਹਾ ਪੰਜਾਬ ਬਣ ਗਿਆ ‘ਗੈਂਗਸਟਰਾਂ ਦਾ ਰਾਜ’

ਰੋਜ਼ਾਨਾ ਕਤਲ ਹੋ ਰਹੇ ਹਨ, ਦੋ ਲੋਕ ਹਜ਼ਾਰਾਂ ਦੀ ਭੀੜ ਵਿੱਚ ਕਤਲ ਕਰਦੇ ਹਨ ਅਤੇ ਭੱਜ ਜਾਂਦੇ ਹਨ, ਪਰ ਪੁਲਿਸ ਉਨ੍ਹਾਂ ਨੂੰ ਫੜਨ ਵਿੱਚ ਅਸਮਰੱਥ ਹੈ ਚੰਡੀਗੜ੍ਹ 28 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਡੀਜੀਪੀ ਗੌਰਵ ਯਾਦਵ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਹੋਏ। ਆਪਣੀ ਸੁਣਵਾਈ ਦੌਰਾਨ, ਹਾਈ ਕੋਰਟ ਨੇ ਗੈਂਗਸਟਰਾਂ ਬਾਰੇ […]

Continue Reading

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰੋਪੜ ਜ਼ਿਲ੍ਹੇ ਨੰਗਲ ਤੋਂ ਐਸਡੀਐਮ ਸ੍ਰੀ ਸਚਿਨ ਪਾਠਕ 3ਫਰਵਰੀ ਨੂੰ ਤਲਬ

ਚੰਡੀਗੜ੍ਹ 28 ਜਨਵਰੀ ,ਬੋਲੇ ਪੰਜਾਬ ਬਿਊਰੋ; ਪ੍ਰਾਪਤ ਜਾਣਕਾਰੀ ਅਨੁਸਾਰ ਰੋਪੜ ਜਿਲੇ ਅਧੀਨ ਪੈਂਦੀ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੋਸਾਇਟੀ ਵੱਲੋਂ ਸੰਤ ਇੰਦਰ ਦਾਸ ਦੀ ਸ਼ਿਕਾਇਤ ਤੇ ਜੋ ਕਿ ਸੰਸਥਾ ਦੀ ਜਮੀਨ ਦਾ ਕਬਜ਼ਾ ਦਿਵਾਉਣ ਸਬੰਧੀ ਸੀ ਸ਼ਿਕਾਇਤ ਵਿੱਚ, ਅੱਜ ਸਬੰਧਿਤ ਤਹਿਸੀਲਦਾਰ ਗੈਰਹਾਜ਼ਰ ਰਿਹਾ।

Continue Reading

ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ

3 ਫਰਵਰੀ ਨੂੰ ਟਰਾਂਸਪੋਰਟ ਸਕੱਤਰ ਨਾਲ ਹੋਵੇਗੀ ਯੂਨੀਅਨ ਮੈਂਬਰਾਂ ਦੀ ਮੀਟਿੰਗ *ਟਰਾਂਸਪੋਰਟ ਮੰਤਰੀ ਨੇ ਟਰਾਂਸਪੋਰਟ ਯੂਨੀਅਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ* ਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸਮੁੱਚੀਆਂ ਜਾਇਜ ਮੰਗਾਂ ਦਾ ਛੇਤੀ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ […]

Continue Reading

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਡਾ. ਰਵਜੋਤ ਸਿੰਘ

 ਸਿੱਖਿਆ ਵਿਭਾਗ ਦੀਆਂ 13 ਮੁਲਾਜ਼ਮ ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ  ਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੰਸਦੀ ਮਾਮਲੇ ਅਤੇ ਐਨ.ਆਰ.ਆਈ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ, ਜਿਨ੍ਹਾਂ ਨੇ ਮੰਦਭਾਗੀ ਜਹਾਜ਼ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ, ਦੇ ਅਚਾਨਕ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਹ ਇੱਕ ਸਮਰਪਿਤ ਤੇ ਨਿਡਰ ਆਗੂ ਸਨ ਅਤੇ […]

Continue Reading

ਮਰਹੂਮ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਦਾ ਦਿਹਾਂਤ

ਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ; ਮਰਹੂਮ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ ਦੀ ਮਾਤਾ ਹੁਣ ਇਸ ਦੁਨੀਆਂ ‘ਤੇ ਨਹੀਂ ਰਹੇ। 87 ਸਾਲ ਦੀ ਉਮਰ ‘ਚ ਮਾਤਾ ਸਤਵੰਤ ਕੌਰ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪ੍ਰਸਿੱਧ ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਪਿਛਲੇ ਸਾਲ […]

Continue Reading

ਮਾਨ ਸਰਕਾਰ ਦਾ ਗਰੀਬ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਲਈ ਵੱਡਾ ਕਦਮ; ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ : ਡਾ. ਬਲਜੀਤ ਕੌਰ

ਪਾਰਦਰਸ਼ਤਾ, ਸੁਵਿਧਾ ਅਤੇ ਭਰੋਸਾ ਯਕੀਨੀ ਬਣਾਉਣ ਲਈ ਅਸ਼ੀਰਵਾਦ ਆਨਲਾਈਨ ਪੋਰਟਲ ਸੇਵਾ ਕੇਂਦਰਾਂ ਨਾਲ ਜੋੜਿਆ: ਡਾ. ਬਲਜੀਤ ਕੌਰ ਅਸ਼ੀਰਵਾਦ ਸਕੀਮ ਤਹਿਤ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਕਰਵਾਈ ਜਾ ਰਹੀ ਮੁਹਈਆ: ਸਮਾਜਿਕ ਨਿਆਂ ਮੰਤਰੀ ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰੀਬ, ਪੱਛੜੇ […]

Continue Reading

ਜਲੰਧਰ : ਅੱਗ ਤੋਂ ਬਚਣ ਲਈ ਬਜ਼ੁਰਗ ਔਰਤ ਨੇ ਛੱਤ ਤੋਂ ਛਾਲ ਮਾਰੀ, ਮੌਤ

ਜਲੰਧਰ, 28 ਜਨਵਰੀ, ਬੋਲੇ ਪੰਜਾਬ ਬਿਊਰੋ : ਜਲੰਧਰ ਦੀ ਰਾਮਾ ਮੰਡੀ ਸਥਿਤ ਪ੍ਰੋਫੈਸਰ ਕਲੋਨੀ ਵਿੱਚ ਅੱਜ ਬੁੱਧਵਾਰ ਸਵੇਰੇ ਇੱਕ ਘਰ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਤੋਂ ਬਚਣ ਦੀ ਕੋਸ਼ਿਸ਼ ਵਿੱਚ 77 ਸਾਲਾ ਬਜ਼ੁਰਗ ਔਰਤ ਪਰਮਜੀਤ ਕੌਰ ਨੇ ਛੱਤ ਤੋਂ ਛਾਲ ਮਾਰ ਦਿੱਤੀ। ਗੰਭੀਰ ਜ਼ਖਮੀ ਪਰਮਜੀਤ ਕੌਰ ਨੂੰ ਜੌਹਲ ਹਸਪਤਾਲ ਵਿੱਚ ਦਾਖਲ ਕਰਵਾਇਆ […]

Continue Reading

ਪੰਜਾਬ ਪੁਲਿਸ ਨੇ AAP ਵਿਧਾਇਕ ਦੀ ਸਰਕਾਰੀ ਕੋਠੀ ਖਾਲੀ ਕਰਵਾਈ 

ਪਟਿਆਲਾ, 28 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ AAP ਵਿਧਾਇਕ ਦੀ ਸਰਕਾਰੀ ਕੋਠੀ ਖਾਲੀ ਕਰਵਾਈ ਹੈ। ਪਹਿਲਾਂ, ਪੁਲਿਸ ਨੇ ਕੋਠੀ ਖਾਲੀ ਕਰਵਾਉਣ ਲਈ ਇੱਕ ਨੋਟਿਸ ਲਗਾਇਆ ਸੀ, ਪਰ ਵਿਧਾਇਕ ਨੇ ਫਿਰ ਵੀ ਕੋਠੀ ਖਾਲੀ ਨਹੀਂ ਕੀਤੀ ਸੀ। ਪੰਜਾਬ ਪੁਲਿਸ ਨੇ ਸਨੌਰ ਪਟਿਆਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ […]

Continue Reading