ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਚੰਡੀਗੜ੍ਹ, 16 ਨਵੰਬਰ,ਬੋਲੇ ਪੰਜਾਬ ਬਿਊਰੋ; ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ ਪੰਜਾਬ ਵਿਧਾਨ […]

Continue Reading

ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਧਾਰਮਿਕ ਅਸਹਿਣਸ਼ੀਲਤਾ ਅਤੇ ਬੇਇਨਸਾਫ਼ੀ ਵਿਰੁੱਧ ਵਿਰੋਧ ਦਾ ਇੱਕ ਸ਼ਕਤੀਸ਼ਾਲੀ ਸੰਦੇਸ਼ ਸੀ – ਕੈਂਥ

ਭਾਜਪਾ ਅਨੁਸੂਚਿਤ ਜਾਤੀ ਮੋਰਚਾ ਨੇ ਗੁਰੂ ਤੇਗ ਬਹਾਦਰ ਜੀ ਦੇ ਚੇਲਿਆਂ, ਭਾਈ ਦਿਆਲ ਦਾਸ, ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਦੀ ਯਾਦ ਵਿੱਚ ਇੱਕ ਸ਼ਾਨਦਾਰ ਯਾਦਗਾਰ ਬਣਾਉਣ ਦੀ ਮੰਗ ਕੀਤੀ ਹੈ, ਜੋ ਗੁਰੂ ਤੇਗ ਬਹਾਦਰ ਜੀ ਦੇ ਨਾਲ ਮਜ਼ਬੂਤੀ ਨਾਲ ਖੜੇ ਸਨ ਅਤੇ ਕਸ਼ਮੀਰੀ ਪੰਡਿਤਾਂ ਦੇ ਧਰਮ ਅਤੇ ਵਿਸ਼ਵਾਸ ਦੇ ਅਧਿਕਾਰਾਂ ਦੀ ਰੱਖਿਆ ਲਈ […]

Continue Reading

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਚੰਡੀਗੜ੍ਹ, 16 ਨਵੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਵੱਲੋਂ ਸਮਾਜਿਕ ਭਲਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੇ ਕਦਮ ਤਹਿਤ, ਰਾਜ ਦੀ ਸਮੁੱਚੀ ਕੈਬਨਿਟ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ […]

Continue Reading

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ‘ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 16 ਨਵੰਬਰ ,ਬੋਲੇ ਪੰਜਾਬ ਬਿਉਰੋ: ਨਵੰਬਰ ਦੇ ਤੀਜੇ ਐਤਵਾਰ ਨੂੰ ਵਿਸ਼ਵ ਪੱਧਰ ‘ਤੇ ਮਨਾਏ ਜਾਣ ਵਾਲੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ਦੇ ਮੌਕੇ ‘ਤੇ, ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ ਦੇ ਅਧਿਕਾਰੀਆਂ ਅਤੇ ਸਿਵਲ ਸੁਸਾਇਟੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਬੁਲਾਈ। ਅੱਜ ਇੱਥੇ […]

Continue Reading

ਮਸ਼ਹੂਰ ਪੰਜਾਬੀ ਗੀਤਕਾਰ ਦੀ ਹੋਈ ਮੌਤ

ਚੰਡੀਗੜ੍ਹ 16 ਨਵੰਬਰ ,ਬੋਲੇ ਪੰਜਾਬੀ ਬਿਊਰੋ; ਪੰਜਾਬੀ ਗੀਤਕਾਰੀ ਦੇ ਖੇਤਰ ਵਿੱਚ ਇੱਕ ਮਾਣਮੱਤੇ ਨਾਂਅ ਵਜੋਂ ਜਾਣੇ ਜਾਂਦੇ ਰਹੇ ਹਨ ਗੀਤਕਾਰ ਨਿੰਮਾ ਲੋਹਾਰਕਾ, ਜੋ ਬੀਤੀ ਸ਼ਾਮ ਅਪਣੇ ਚਾਹੁੰਣ ਵਾਲਿਆਂ ਨੂੰ ਸਦੀਵੀਂ ਵਿਛੋੜਾ ਦੇ ਗਏ ਹਨ, ਜਿੰਨ੍ਹਾਂ ਦੇ ਬੇਸ਼ੁਮਾਰ ਹਿੱਟ ਗਾਣਿਆਂ ਦੀ ਯਾਦ ਲੋਕਮਨਾਂ ‘ਚ ਹਮੇਸ਼ਾ ਤਾਜ਼ਾ ਰਹੇਗੀ। ਰਿਪੋਰਟਾਂ ਅਨੁਸਾਰ ਗੀਤਕਾਰ ਕਾਫੀ ਦਿਨਾਂ ਤੋਂ ਬਿਮਾਰ ਸਨ, ਹਾਲਾਂਕਿ […]

Continue Reading

ਅਵੈਧ ਧਰਮ ਪਰਿਵਰਤਨ ’ਤੇ ਵੱਧਦਾ ਖ਼ਤਰਾ, ਪੰਜਾਬ ਬਚਾਓ ਮੋਰਚੇ ਨੇ ਐਂਟੀ-ਕਨਵਰਜ਼ਨ ਬਿੱਲ ਦੀ ਮੰਗ ਉਠਾਈ

ਚੰਡੀਗੜ੍ਹ,16 ਨਵੰਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਪੰਜਾਬ ਵਿੱਚ ਵੱਧ ਰਹੇ ਅਵੈਧ ਧਰਮ ਪਰਿਵਰਤਨ ਅਤੇ ਭਰਮ ਪੈਦਾ ਕਰਨ ਵਾਲੀਆਂ ਧਾਰਮਿਕ ਗਤੀਵਿਧੀਆਂ ਨੂੰ ਰੋਕਣ ਲਈ ਪੰਜਾਬ ਬਚਾਓ ਮੋਰਚੇ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਮਹੱਤਵਪੂਰਨ ਪ੍ਰੈਸ ਕਾਨਫਰੰਸ ਕੀਤੀ। ਮੋਰਚੇ ਦੇ ਪ੍ਰਧਾਨ ਤੇਜਸਵੀ ਮਿੰਹਾਸ ਦੀ ਅਗਵਾਈ ਵਿੱਚ ਹੋਈ ਇਸ ਗੱਲਬਾਤ ਵਿੱਚ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਕਈ […]

Continue Reading

ਚੰਡੀਗੜ੍ਹ ਵਿੱਚ ਬੈਂਕ ਨਾਲ 7.29 ਕਰੋੜ ਦੀ ਧੋਖਾਧੜੀ, ਦੋਸ਼ੀ ਫਰਾਰ

ਅਦਾਲਤ ਨੇ ਜ਼ਮਾਨਤੀ ਨੂੰ ਦੋਸ਼ੀ ਪੇਸ਼ ਕਰਨ ਲਈ ਕਿਹਾ, ਨਹੀਂ ਤਾਂ ਜਾਇਦਾਦ ਦੀ ਨਿਲਾਮੀ ਚੰਡੀਗੜ੍ਹ 16 ਨਵੰਬਰ ,ਬੋਲੇ ਪੰਜਾਬ ਬਿਊਰੋ; ਸੀਬੀਆਈ ਅਜੇ ਤੱਕ ਇੰਡੀਅਨ ਓਵਰਸੀਜ਼ ਬੈਂਕ ਨਾਲ 7.29 ਕਰੋੜ ਰੁਪਏ ਦੀ ਧੋਖਾਧੜੀ ਕਰਨ ਵਾਲੇ ਭਗੌੜੇ ਮੁਲਜ਼ਮਾਂ ਦਾ ਪਤਾ ਨਹੀਂ ਲਗਾ ਸਕੀ ਹੈ। ਮੁਲਜ਼ਮ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਗਾਇਬ ਹੋ ਗਿਆ ਸੀ, ਪਰ ਹੁਣ […]

Continue Reading

ਸੀਨੀਅਰ ਪੱਤਰਕਾਰ ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਨਲਿਨ ਅਚਾਰੀਆ,ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਅੰਤਿਮ ਸੰਸਕਾਰ ਅੱਜ ਦੁਪਹਿਰ 2 ਵਜੇ

ਚੰਡੀਗੜ੍ਹ 16 ਨਵੰਬਰ ,ਬੋਲੇ ਪੰਜਾਬ ਬਿਊਰੋ: ਚੰਡੀਗੜ੍ਹ ਪ੍ਰੈਸ ਕਲੱਬ (ਸੀਪੀਸੀ) ਦੇ ਰੈਗੂਲਰ ਮੈਂਬਰ ਅਤੇ ਸਾਬਕਾ ਪ੍ਰਧਾਨ, ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਅੱਜ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ (ਐਤਵਾਰ), 16 ਨਵੰਬਰ 2025 ਨੂੰ ਦੁਪਹਿਰ 2 ਵਜੇ, ਸੈਕਟਰ 25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।ਸੀਨੀਅਰ ਪੱਤਰਕਾਰ ਫੋਰਮ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ […]

Continue Reading

ਚੰਡੀਗੜ੍ਹ ਵਿੱਚ ਮੁੱਖ ਡਰੱਗ ਸਪਲਾਇਰ ਨੂੰ ਫੜਨ ਦੀਆਂ ਤਿਆਰੀਆਂ ਜਾਰੀ ,ਪੁਲਿਸ ਦਿੱਲੀ ਜਾਵੇਗੀ

ਕਰੋੜਾਂ ਰੁਪਏ ਦੇ ਕੋਕੀਨ-ਨਕਦੀ-ਸੋਨੇ ਦੇ ਗਹਿਣੇ ਬਰਾਮਦ ਚੰਡੀਗੜ੍ਹ 16 ਨਵੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਪੁਲਿਸ ਨੇ ਇੱਕ ਵੱਡੇ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 523 ਗ੍ਰਾਮ ਕੋਕੀਨ ਬਰਾਮਦ ਕੀਤੀ ਗਈ, ਜਿਸਦੀ ਬਾਜ਼ਾਰੀ ਕੀਮਤ ₹3 ਕਰੋੜ ਤੋਂ ਵੱਧ ਹੈ। ਨਕਦੀ ਅਤੇ ਸੋਨੇ ਦੇ ਗਹਿਣੇ ਵੀ ਜ਼ਬਤ ਕੀਤੇ […]

Continue Reading

ਪੰਜਾਬ ਯੂਨੀਵਰਸਿਟੀ ’ਚ ਪ੍ਰਦਰਸ਼ਨ ਮੌਕੇ ਗੇਟ ਤੋੜਕੇ ਜਾਣ ਵਾਲਿਆਂ ਖਿਲਾਫ FIR ਦਰਜ

ਚੰਡੀਗੜ੍ਹ, 16 ਨਵੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ 10 ਨਵੰਬਰ ਨੂੰ ਕੀਤੇ ਗਏ ਪ੍ਰਦਰਸ਼ਨ ਵਿਚ ਗੇਟ ਤੋੜ ਕੇ ਸ਼ਾਮਲ ਹੋਣ ਵਾਲਿਆ ਖਿਲਾਫ ਚੰਡੀਗੜ੍ਹ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਐਸ ਆਈ ਦੇ  ਬਿਆਨਾਂ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਸੈਕਟਰ 31 ਥਾਣੇ ਵਿਚ ਤੈਨਾਤ SI ਪ੍ਰਤਿਭਾ ਨੇ ਆਪਣੇ […]

Continue Reading