ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਸਮੇਤ ਉਚ ਅਧਿਕਾਰੀਆਂ ਵੱਲੋਂ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਕੀਤੀ ਪੈਨਲ ਮੀਟਿੰਗ

ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਸਮੇਤ ਪ੍ਰਮੋਸ਼ਨਾਂ ਸਬੰਧੀ ਤੁਰੰਤ ਕਾਰਵਾਈ ਕਰਨ ਦਾ ਫੈਸਲਾ ਚੰਡੀਗੜ੍ਹ,28, ਫਰਵਰੀ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਰਜਾ ਤਿੰਨ ਤੇ ਚਾਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸਘੰਰਸ਼ ਕਮੇਟੀ ਪੰਜਾਬ ਦੀ ਮੀਟਿੰਗ ਕੈਬਨਿਟ ਮੰਤਰੀ ਹਰਦੀਪ ਸਿੰਘ ਮੰਡੀਆਂ ਦੀ ਪ੍ਰਧਾਨਗੀ ਹੇਠ ਪੰਜਾਬ […]

Continue Reading

ਕੇਂਦਰ ਵੱਲੋਂ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ, ਏ.ਆਈ.ਐਫ. ਅਲਾਟਮੈਂਟ ਨੂੰ ਵਧਾ ਕੇ 7,050 ਕਰੋੜ ਰੁਪਏ ਕੀਤਾ: ਮੋਹਿੰਦਰ ਭਗਤ

ਸੂਬੇ ਦੇ ਕਿਸਾਨਾਂ ਨੂੰ ਹੋਰ ਲਾਭ ਪਹੁੰਚਾਉਣ ਲਈ ਏ.ਆਈ.ਐਫ. ਅਧੀਨ ਅਲਾਟਮੈਂਟ ਵਿੱਚ ਕੀਤਾ ਵਾਧਾ ਚੰਡੀਗੜ੍ਹ, 28 ਫਰਵਰੀ ,ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ […]

Continue Reading

ਜਲ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਨੇ ਕੱਚੇ ਕਾਮਿਆਂ ਦੇ ਭਵਿੱਖ ਦੀ ਗਰੰਟੀ ਨਹੀਂ ਕੀਤੀ – ਆਗੂ

ਅਧਿਕਾਰੀ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ, ਸਕਾਡਾ ਕਰਨ ਤੇ ਅੜੇ ਚੰਡੀਗੜ੍ਹ,28 ਫਰਵਰੀ (ਮਲਾਗਰ ਖਮਾਣੋਂ ); ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਰਜਿ ਨੰਬਰ 26 ਪੰਜਾਬ ਦੀ ਮੀਟਿੰਗ ਵਿਭਾਗ ਦੇ ਕੈਬਨਿਟ ਹਰਦੀਪ ਸਿੰਘ ਮੁੰਡੀਆਂ ਨਾਲ ਪੰਜਾਬ ਭਵਨ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਸੁਬਾ ਪ੍ਰਧਾਨ ਹੰਸਾ ਸਿੰਘ ਮੋੜ ਨੇ ਦੱਸਿਆ ਕਿ ਮੀਟਿੰਗ ਵਿੱਚ […]

Continue Reading

ਈ ਟੀ ਟੀ 5994 ਨੂੰ ਸਟੇਸ਼ਨ ਚੌਣ ਜਲਦ ਕਰਵਾਉਣ ਦੀ ਮੰਗ ਡੀ ਟੀ ਐੱਫ

ਈ ਟੀ ਟੀ 5994 ਦੇ ਸੰਘਰਸ਼ ਦੀ ਡੱਟਵੀ ਹਮਾਇਤ ਡੀ ਟੀ ਐੱਫ 28 ਫਰਵਰੀ ਰੂਪਨਗਰ ,ਬੋਲੇ ਪੰਜਾਬ ਬਿਊਰੋ ; ਡੈਮੋਕ੍ਰੇਟਿਕ ਟੀਚਰਜ਼ ਫੰਰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਰਮੇਸ਼ ਲਾਲ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਪਿੱਛਲੇ 2 ਸਾਲਾਂ ਤੋ ਈ ਟੀ ਟੀ 5994 ਦੀ ਭਰਤੀ ਨੂੰ […]

Continue Reading

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 28 ਫਰਵਰੀ ,ਬੋਲੇ ਪੰਜਾਬ ਬਿਊਰੋ: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਕਿਤਾਬਾਂ ਖਰੀਦਣ ਵਾਸਤੇ 15 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ […]

Continue Reading

ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਮਿੱਥੀ

ਚੰਡੀਗੜ੍ਹ,28 ਫਰਵਰੀ ,ਬੋਲੇ ਪੰਜਾਬ ਬਿਊਰੋ :ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ।ਅੱਜ ਇੱਥੇ ਪੰਜਾਬ ਭਵਨ ਵਿਖੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਵਿਚਾਰ-ਚਰਚਾ […]

Continue Reading

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਨੇ ਨਵੀਂ ਆਬਕਾਰੀ ਨੀਤੀ-2025-26 ’ਤੇ ਮੋਹਰ ਲਾਈ

ਚੰਡੀਗੜ੍ਹ, 28 ਫਰਵਰੀ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਾਲ 2025-26 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੀਤੀ ਦਾ ਉਦੇਸ਼ ਸਾਲ 2025-26 ਦੌਰਾਨ 11020 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਇਕੱਠਾ ਕਰਨਾ ਹੈ ਜੋ ਕਿ ਬੀਤੇ ਵਿੱਤੀ ਸਾਲ ਦੇ ਮੁਕਾਬਲੇ 874.05 ਕਰੋੜ ਰੁਪਏ (8.61 ਫੀਸਦੀ) […]

Continue Reading

ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਜਾਂ ਫਰਲੋ ‘ਤੇ ਵਾਰ-ਵਾਰ ਰਿਹਾਅ ਕਰਨ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਚੰਡੀਗੜ੍ਹ, 28 ਫਰਵਰੀ ,ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਜਾਂ ਫਰਲੋ ‘ਤੇ ਵਾਰ-ਵਾਰ ਰਿਹਾਅ ਕਰਨ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਕਿਸੇ ਖਾਸ ਵਿਅਕਤੀ ਨੂੰ ਦਿੱਤੀ ਗਈ ਰਾਹਤ ਨੂੰ ਜਨਹਿਤ ਮੁਕੱਦਮੇ ਦੇ ਨਾਮ ‘ਤੇ ਚੁਣੌਤੀ ਨਹੀਂ […]

Continue Reading

ਬਟਾਲਾ ਪੁਲਿਸ ਨੇ ਜੈਂਤੀਪੁਰ ਅਤੇ ਰਾਇਮਲ ਵਿਖੇ ਹੋਏ ਧਮਾਕਿਆਂ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਮਾਰ ਮੁਕਾਇਆ; ਪਿਸਤੌਲ ਬਰਾਮਦ

ਬਟਾਲਾ ਪੁਲਿਸ ਵੱਲੋਂ ਧਮਾਕਿਆਂ ਵਿੱਚ ਸ਼ਾਮਲ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਪਾਕਿਸਤਾਨ-ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ਬੀ.ਕੇ.ਆਈ. ਦਾ ਪਰਦਾਫਾਸਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਹਥਿਆਰਾਂ ਦੀ ਬਰਾਮਦੀ ਵਾਲੀ ਜਗ੍ਹਾ ‘ਤੇ ਲਿਜਾਣ ਸਮੇਂ ਮੁਲਜ਼ਮ ਮੋਹਿਤ ਦੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ ਕੀਤੀ: ਡੀਆਈਜੀ ਸਤਿੰਦਰ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੱਤ ਕਰਮਚਾਰੀਆਂ ਵਿਰੁੱਧ ਚਾਰਜਸ਼ੀਟ ਜਾਰੀ

ਐੱਸਏਐੱਸ ਨਗਰ, 28 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੈਰੀਫਿਕੇਸ਼ਨ ਸ਼ਾਖਾ ਦੇ ਸੱਤ ਕਰਮਚਾਰੀਆਂ ਵਿਰੁੱਧ ਚਾਰਜਸ਼ੀਟ ਜਾਰੀ ਕੀਤੀ। ਇਹ ਕਾਰਵਾਈ ਫਾਰਮੇਸੀ ਕੌਂਸਲ ਨਾਲ ਜੁੜੇ ਜਾਅਲੀ ਸਰਟੀਫਿਕੇਟ ਮਾਮਲੇ ‘ਚ ਵਿਭਾਗੀ ਜਾਂਚ ਤੋਂ ਬਾਅਦ ਹੋਈ।ਦੋਸ਼ੀ ਕਰਮਚਾਰੀਆਂ ਵਿੱਚ ਜਗਜੀਤ ਸਿੰਘ, ਜੌਤਿਕਾ ਜੋਸ਼ੀ, ਹਰਦੀਪ ਸਿੰਘ, ਵਿਪਨ ਕੁਮਾਰ, ਸਤਵੰਤ ਸਿੰਘ, ਸ਼ੈਲੀ ਸ਼ਾਰਦਾ ਅਤੇ ਸੀਮਾ ਸ਼ਾਮਲ ਹਨ। ਜਾਂਚ ਅਧਿਕਾਰੀ […]

Continue Reading