ਗਰਮੀ ਦੀਆਂ ਛੁੱਟੀਆਂ ਦੌਰਾਨ ਸਕੂਲ ‘ਚ ਚੋਰੀ, ਕੀਮਤੀ ਸਮਾਨ ਚੁਰਾਇਆ

ਸਮਰਾਲਾ, 10 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਜਿਸ ਕਾਰਨ ਸਕੂਲ ਪੂਰੀ ਤਰ੍ਹਾਂ ਬੰਦ ਹਨ। ਬੀਤੀ ਰਾਤ ਚੋਰਾਂ ਨੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਘੁਲਾਲ ‘ਚ ਚੋਰੀ ਕੀਤੀ। ਚੋਰ ਸਕੂਲ ਦੇ ਤਾਲੇ ਤੋੜ ਕੇ ਦਾਖਲ ਹੋਏ ਅਤੇ ਸੀਸੀਟੀਵੀ ਸਮੇਤ ਸਕੂਲ ਦਾ ਕਈ ਕੀਮਤੀ ਸਾਮਾਨ ਲੈ ਕੇ ਫਰਾਰ ਹੋ ਗਏ। […]

Continue Reading

ਜਲੰਧਰ : ਏ.ਸੀ. ‘ਚ ਧਮਾਕੇ ਤੋਂ ਬਾਅਦ ਲੱਗੀ ਅੱਗ,ਸਾਰਾ ਘਰ ਸੜਿਆ

ਜਲੰਧਰ, 10 ਜੂਨ, ਬੋਲੇ ਪੰਜਾਬ ਬਿਓਰੋ:ਮੁਹੱਲਾ ਕੋਟ ਰਾਮਦਾਸ ‘ਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਲੱਧੇਵਾਲੀ ਯੂਨੀਵਰਸਿਟੀ ਰੋਡ ‘ਤੇ ਪ੍ਰਤਾਪ ਪੈਲੇਸ ਦੇ ਸਾਹਮਣੇ ਪੈਂਦੇ ਮੁਹੱਲਾ ਕੋਟ ਰਮਦਾਸ ‘ਚ ਏ.ਸੀ. ‘ਚ ਧਮਾਕਾ ਹੋਇਆ। ਇਸ ਦੌਰਾਨ ਘਰ ‘ਚ ਭਿਆਨਕ ਅੱਗ ਲੱਗ ਗਈ, ਜਿਸ ‘ਚ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪੰਜਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੀ  ਹੋਏ ਨਤਮਸਤਕ ਐੱਸ.ਏ.ਐੱਸ ਨਗਰ 10 ਜੂਨ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਵੇਰੇ […]

Continue Reading

ਅੰਮ੍ਰਿਤਸਰ : ਨਹਿਰ ‘ਚ ਨਹਾਉਣ ਦੌਰਾਨ ਡੁੱਬ ਰਹੇ ਚਾਰ ਬੱਚਿਆਂ ‘ਚੋਂ ਤਿੰਨ ਨੂੰ ਬਚਾਇਆ ਇੱਕ ਦੀ ਮੌਤ

ਅੰਮ੍ਰਿਤਸਰ, 10 ਜੂਨ, ਬੋਲੇ ਪੰਜਾਬ ਬਿਓਰੋ:ਅੰਮ੍ਰਿਤਸਰ ਦੇ ਤਾਰਾਂ ਵਾਲੇ ਪੁਲ ਤੋਂ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ।ਇਥੇ ਨਹਿਰ ਵਿੱਚ ਨਹਾਉਣ ਗਏ 4 ਬੱਚੇ ਡੁੱਬ ਗਏ ਹਨ। ਇਸ ਦੌਰਾਨ ਉੱਥੇ ਮੌਜੂਦ ਲੋਕਾਂ ਨੇ ਤਿੰਨ ਬੱਚਿਆਂ ਨੂੰ ਬਚਾ ਲਿਆ ਪਰ ਚੌਥੇ ਬੱਚੇ ਦਾ ਅਜੇ ਕੋਈ ਸੁਰਾਗ ਨਹੀ ਮਿਲਿਆ ਹੈ। ਫਿਲਹਾਲ ਗੋਤਾਖੋਰਾ ਵੱਲੋਂ ਬੱਚੇ ਨੂੰ ਲੱਭਣ ਲਈ ਭਾਲ ਕੀਤੀ […]

Continue Reading

ਅੱਤਵਾਦੀ ਹਰਵਿੰਦਰ ਰਿੰਦਾ ਦੇ ਦੋ ਸਾਥੀ ਕਾਬੂ

ਅੰਮ੍ਰਿਤਸਰ, 10 ਜੂਨ, ਬੋਲੇ ਪੰਜਾਬ ਬਿਓਰੋ:ਪਾਕਿਸਤਾਨ ਸਥਿਤ ਬਦਨਾਮ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਦੋ ਸਾਥੀਆਂ ਨੂੰ ਬੀਤੇ ਦਿਨ ਕਮਿਸ਼ਨਰੇਟ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਸਰਹੱਦ ਪਾਰੋਂ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਤਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੇ ਕਬਜ਼ੇ ‘ਚੋਂ 30 ਬੋਰ ਦਾ ਪਿਸਤੌਲ ਅਤੇ 13 ਜਿੰਦਾ ਕਾਰਤੂਸ ਬਰਾਮਦ […]

Continue Reading

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਦਾ ਐਲਾਨ

ਚੰਡੀਗੜ੍ਹ, 10 ਜੂਨ, ਬੋਲੇ ਪੰਜਾਬ ਬਿਓਰੋ:ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸਸੀ) ਉਪ ਚੋਣ ਲਈ ਵੋਟਿੰਗ 10 ਜੁਲਾਈ ਨੂੰ ਹੋਵੇਗੀ। ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ ਜ਼ੋਰਾ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਹੋਏ ਸ਼ਾਮਲ

ਮੋਹਾਲੀ 10 ਜੂਨ, ਬੋਲੇ ਪੰਜਾਬ ਬਿਓਰੋ:: ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਚਾਂਸਲਰ ਡਾ: ਜ਼ੋਰਾ ਸਿੰਘ ਨੇ ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਵਿਸ਼ੇਸ਼ ਮਾਣ ਹਾਸਲ ਕੀਤਾ। ਇਹ ਸਮਾਗਮ ਇੱਕ ਮਹੱਤਵਪੂਰਨ ਮੌਕਾ ਸੀ, ਕਿਉਂਕਿ ਡਾ. ਜ਼ੋਰਾ ਸਿੰਘ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਪ੍ਰੀਸ਼ਦ ਦੀ […]

Continue Reading

ਸ਼ਰਧਾਲੂਆਂ ਨਾਲ ਭਰੀ ਬੱਸ ਖੜ੍ਹੇ ਟਰੱਕ ਨਾਲ ਟਕਰਾਈ, ਚਾਰ ਦੀ ਮੌਤ

ਲਖਨਊ, 10 ਜੂਨ, ਬੋਲੇ ਪੰਜਾਬ ਬਿਓਰੋ:ਉੱਤਰ ਪ੍ਰਦੇਸ਼ ਦੇ ਪੂਰਵਾਂਚਲ ਐਕਸਪ੍ਰੈਸਵੇਅ ‘ਤੇ ਸੋਮਵਾਰ ਨੂੰ ਇਕ ਭਿਆਨਕ ਹਾਦਸਾ ਵਾਪਰਿਆ।ਅਯੁੱਧਿਆ ਤੋਂ ਆ ਰਹੀ ਬੱਸ ਐਕਸਪ੍ਰੈਸ ਵੇਅ ‘ਤੇ ਬਰੇਸਰ ਥਾਣਾ ਖੇਤਰ ਦੇ ਮੁਸੇਪੁਰ ਪਿੰਡ ਨੇੜੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ ਬੱਸ ‘ਚ ਸਵਾਰ 25 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ‘ਚੋਂ ਹੁਣ ਤੱਕ […]

Continue Reading

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਸੰਭਵ

ਚੰਡੀਗੜ੍ਹ, 10 ਜੂਨ, ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਕਿਸੇ ਵੀ ਸਮੇਂ ਪੰਚਾਇਤੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਦੇ ਨਾਲ ਹੀ ਸੂਬਾ ਸਰਕਾਰ ਨੇ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਰਾਜ ਚੋਣ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ […]

Continue Reading

ਸਤਲੁਜ ਦਰਿਆ ‘ਚ ਨਹਾਉਂਦਿਆਂ ਚਾਰ ਨੌਜਵਾਨ ਡੁੱਬੇ

ਲੁਧਿਆਣਾ, 10 ਜੂਨ, ਬੋਲੇ ਪੰਜਾਬ ਬਿਓਰੋ:ਲੁਧਿਆਣਾ ਵਿੱਚ ਸਤਲੁਜ ਦਰਿਆ ‘ਚ ਨਹਾਉਣ ਗਏ ਛੇ ਦੋਸਤ ਪਾਣੀ ਦੇ ਤੇਜ਼ ਵਹਾਅ ਕਾਰਨ ਡੁੱਬ ਗਏ। ਦੋ ਨੌਜਵਾਨਾਂ ਨੂੰ ਆਸ-ਪਾਸ ਦੇ ਲੋਕਾਂ ਨੇ ਬਚਾ ਲਿਆ ਪਰ ਚਾਰ ਨੌਜਵਾਨ ਪਾਣੀ ਦੇ ਵਹਾਅ ਵਿੱਚ ਰੁੜ੍ਹ ਕੇ ਲਾਪਤਾ ਹੋ ਗਏ।ਮਿਲੀ ਜਾਣਕਾਰੀ ਅਨੁਸਾਰ ਐਤਵਾਰ ਦੁਪਹਿਰ 3 ਵਜੇ ਸਾਰੇ ਨੌਜਵਾਨ ਇਕੱਠੇ ਹੋ ਕੇ ਸਤਲੁਜ ਦਰਿਆ […]

Continue Reading