ਹੰਕਾਰੀ ਸਰਕਾਰ ਕੋਰਟ ਨੂੰ ਵੀ ਟਿਚ ਜਾਣਦੀ ,ਮੁਲਾਜ਼ਮਾਂ ਨੂੰ DA ਦੇਣ ਤੋਂ ਇਨਕਾਰੀ

ਚੰਡੀਗੜ੍ਹ 4 ਅਗਸਤ ,ਬੋਲੇ ਪੰਜਾਬ ਬਿਊਰੋ;  ਪੰਜਾਬ ਹਰਿਆਣਾ ਹਾਈਕੋਰਟ ਦੁਆਰਾ ਮੁਲਾਜ਼ਮਾਂ ਦੇ ਡੀਏ ਬਾਰੇ ਬੀਤੇ ਦਿਨ ਸੁਣਾਏ ਗਏ ਫ਼ੈਸਲੇ ਤੋਂ ਇੱਕ ਦਿਨ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਫ਼ ਕਰ ਦਿੱਤਾ ਹੈ ਕਿ, ਹਾਈਕੋਰਟ ਦਾ ਫ਼ੈਸਲਾ ਭਾਵੇਂ ਮੁਲਾਜ਼ਮਾਂ ਦੇ ਹੱਕ ਵਿੱਚ ਆਇਆ ਹੈ, ਪਰ ਸਰਕਾਰ ਇਸ ਤੇ ਸਮੀਖਿਆ ਕਰ ਰਹੀ ਹੈ। ਚੀਮਾ […]

Continue Reading

ਈ-20 ਪੈਟਰੋਲ ਨਾਲ ਵਾਹਨਾਂ ਦੇ ਨੁਕਸਾਨ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਗੂੰਜਿਆ

ਅਮਰੀਕੀ ਦਬਾਅ ਹੇਠ, ਪ੍ਰਧਾਨ ਮੰਤਰੀ ਮੋਦੀ ਭਾਰਤ ਦੇ 30 ਕਰੋੜ ਵਾਹਨਾਂ ਨੂੰ ਸਕ੍ਰੈਪ ਵਿੱਚ ਬਦਲਣ ‘ਤੇ ਤੁਲੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ; 4 ਅਗਸਤ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸੰਸਦ ਵਿੱਚ ਇਹ ਮੰਨਣ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂ ਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਚੰਡੀਗੜ੍ਹ; 4 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਵਿਆਪਕ ਮਤਾ ਪੇਸ਼ ਕਰਦਿਆਂ ਕੇਂਦਰ ਸਰਕਾਰ ਵੱਲੋਂ ਖਪਤਕਾਰਾਂ, ਵਾਹਨ ਮਾਲਕਾਂ ਅਤੇ ਸੂਬੇ ਦੇ ਹਿੱਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਬਿਨਾਂ ਈ-20 ਪੈਟਰੋਲ ਦੀ ਦੇਸ਼ ਵਿਆਪੀ ਲਾਜ਼ਮੀ ਸਪਲਾਈ ਅਤੇ ਲਾਗੂ ਕਰਨ ਦੇ ਫੈਸਲੇ ‘ਤੇ ਗੰਭੀਰ ਚਿੰਤਾ […]

Continue Reading

ਸੋਸ਼ਲ ਮੀਡੀਆ ‘ਤੇ ਸਿੱਖ ਧਰਮ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਸ਼ੁਰੂ: ਐਡਵੋਕੇਟ ਜੀ. ਐਸ. ਸਾਹਨੀ

ਨਵੀਂ ਦਿੱਲੀ 4 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸੋਸ਼ਲ ਮੀਡੀਆ, ਖ਼ਾਸ ਕਰਕੇ ਫੇਸਬੁੱਕ ‘ਤੇ ਸਿੱਖ ਗੁਰੂ ਸਾਹਿਬਾਨ, ਗੁਰਬਾਣੀ, ਸਿੱਖ ਸਿਧਾਂਤਾਂ ਅਤੇ ਸਿੱਖ ਸ਼ਹੀਦਾਂ ਬਾਰੇ ਲਗਾਤਾਰ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸਿੱਖ ਲੀਗਲ ਵਿੰਗ ਪੰਜਾਬ ਵੱਲੋਂ ਕੀਤੀਆਂ ਸ਼ਿਕਾਇਤਾਂ ‘ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਸਿੱਖ ਲੀਗਲ ਵਿੰਗ ਪੰਜਾਬ ਦੇ ਚੇਅਰਮੈਨ ਐਡਵੋਕੇਟ […]

Continue Reading

ਕੇਂਦਰੀ ਮੰਤਰੀ ਸਰਦਾਰ ਹਰਦੀਪ ਸਿੰਘ ਪੁਰੀ ਦੇ ਪਰਿਵਾਰ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਪਾਲਕੀ ਸਾਹਿਬ ਦੀ ਸੇਵਾ ਭੇਟ

ਨਵੀਂ ਦਿੱਲੀ 4 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਮੰਤਰੀ ਸਰਦਾਰ ਹਰਦੀਪ ਸਿੰਘ ਪੁਰੀ ਦੇ ਪਰਿਵਾਰ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਗੁਰੂ ਮਹਾਰਾਜ ਦੀ ਸਵਾਰੀ ਵਾਸਤੇ ਪਾਲਕੀ ਸਾਹਿਬ ਦੀ ਸੇਵਾ ਭੇਟ ਕੀਤੀ ਗਈ। ਇਹ ਪਾਲਕੀ ਸਾਹਿਬ ਕੁਝ ਦਿਨ ਪਹਿਲਾਂ ਦਿੱਲੀ ਤੋਂ ਅਰਦਾਸ ਉਪਰੰਤ ਤਖ਼ਤ ਸਾਹਿਬ ਲਈ ਰਵਾਨਾ ਕੀਤੀ ਗਈ ਸੀ ਅਤੇ […]

Continue Reading

ਪੰਜਾਬ ਵਿੱਚ ਡਿਜੀਟਲ ਖੇਤੀਬਾੜੀ ਮਿਸ਼ਨ ਦੇ ਮਿਸ਼ਨ-ਮੋਡ ਰੋਲਆਊਟ ਕਰਨ ਦੀ ਮੰਗ: ਵਿਕਰਮਜੀਤ ਸਿੰਘ ਸਾਹਨੀ

ਨਵੀਂ ਦਿੱਲੀ 3 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਵਿੱਚ ਮੁੱਦਾ ਉਠਾ ਕੇ ਪੰਜਾਬ ਵਿੱਚ ਡਿਜੀਟਲ ਖੇਤੀਬਾੜੀ ਮਿਸ਼ਨ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੇ ਸਵਾਲ ਦਾ ਜਵਾਬ ਦਿੰਦੇ ਹੋਏ, ਕੇਂਦਰੀ ਖੇਤੀਬਾੜੀ ਮੰਤਰਾਲੇ ਨੇ ਸੰਸਦ ਵਿੱਚ ਦੱਸਿਆ ਕਿ ਜਦੋਂ ਕਿ ਪੰਜਾਬ […]

Continue Reading

ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਮੈਡੀਏਸ਼ਨ ਸੈੱਲ ਦੀ ਸਥਾਪਨਾ, ਬਿਨਾਂ ਕਿਸੇ ਫੀਸ ਤੋਂ ਮਿਲੇਗੀ ਕਾਨੂੰਨੀ ਸਲਾਹ

ਨਵੀਂ ਦਿੱਲੀ, 3 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਇੱਕ ਮੈਡੀਏਸ਼ਨ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਸ ਸੈੱਲ ਰਾਹੀਂ ਵਕੀਲਾਂ ਵੱਲੋਂ ਲੋੜ ਪੈਣ ‘ਤੇ ਸੰਗਤ ਨੂੰ ਬਿਨਾਂ ਕਿਸੇ ਫੀਸ ਦੇ ਕਾਨੂੰਨੀ ਸਲਾਹ ਦਿੱਤੀ ਜਾਵੇਗੀ ਅਤੇ ਪਰਿਵਾਰਕ ਝਗੜਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਉਣ ਲਈ ਮੱਧਸਥਤਾ (ਮੈਡੀਏਸ਼ਨ) […]

Continue Reading

ਪੇਪਰ ਲੀਕ ਦੇ ਰੋਸ ਅਤੇ ਵਿਦਿਆਰਥੀਆਂ ‘ਤੇ ਪੁਲਿਸ ਜ਼ੁਲਮ ਨੇ ਭਾਜਪਾ ਨੂੰ ਪਾਇਆ ਮਹਿੰਗਾ, ਉਪਚੋਣਾਂ ‘ਚ ਮਿਲਿਆ ਸਿਆਸੀ ਝਟਕਾ

ਨਵੀਂ ਦਿੱਲੀ, 3 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਮੱਧ ਪ੍ਰਦੇਸ਼ ਦੀ ਦਤੀਆ ਵਿਧਾਨ ਸਭਾ ਉਪਚੋਣ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਕਰਾਰਾ ਸਿਆਸੀ ਝਟਕਾ ਲੱਗਾ ਹੈ। ਕਾਂਗਰਸ ਦੇ ਉਮੀਦਵਾਰ ਘਨਸ਼ਿਆਮ ਸਿੰਘ ਨੇ 6,025 ਵੋਟਾਂ ਦੇ ਫਰਕ ਨਾਲ ਭਾਜਪਾ ਦੇ ਆਸ਼ੁਤੋਸ਼ ਤਿਵਾਰੀ ਨੂੰ ਹਰਾ ਕੇ ਜਿੱਤ ਦਰਜ ਕੀਤੀ। ਇਹ ਹਾਰ ਉਸ ਵੇਲੇ ਆਈ ਹੈ ਜਦੋਂ ਦੇਸ਼ […]

Continue Reading

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਵਿਖ਼ੇ 7 ਅਗਸਤ ਨੂੰ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਨਵੀਂ ਦਿੱਲੀ, 3 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ–ਬਾਬਾ ਫ਼ਤਹਿ ਸਿੰਘ ਜੀ, ਫ਼ਤਹਿ ਨਗਰ, ਜੇਲ੍ਹ ਰੋਡ, ਨਵੀਂ ਦਿੱਲੀ ਵਿਖੇ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 7 ਅਗਸਤ 2026, ਦਿਨ ਸ਼ੁੱਕਰਵਾਰ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦੇਂਦਿਆ […]

Continue Reading

ਅੰਮ੍ਰਿਤਸਰ ਹਵਾਈ ਅੱਡੇ ‘ਤੇ CISF ਨੇ 31,500 ਅਮਰੀਕੀ ਡਾਲਰ ਅੰਡਰਗਾਰਮੈਂਟਸ ਵਿੱਚ ਲੁਕਾ ਕੇ ਲਿਜਾ ਰਿਹਾ ਵਿਅਕਤੀ ਕੀਤਾ ਕਾਬੂ

ਅੰਮ੍ਰਿਤਸਰ 4 ਅਗਸਤ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ, ਸੀਆਈਐਸਐਫ ਨੇ ਆਪਣੀ ਚੌਕਸੀ ਅਤੇ ਮੁਸਤੈਦੀ ਨਾਲ ਵਿਦੇਸ਼ੀ ਕਰੰਸੀ ਦੀ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਸੁਰੱਖਿਆ ਜਾਂਚ ਦੌਰਾਨ, ਵਿਦੇਸ਼ ਯਾਤਰਾ ਕਰ ਰਹੇ ਇੱਕ ਯਾਤਰੀ ਤੋਂ 31,500 ਅਮਰੀਕੀ ਡਾਲਰ ਦੀ ਵਿਦੇਸ਼ੀ ਕਰੰਸੀ, ਜੋ ਕਿ ਲਗਭਗ ₹3 […]

Continue Reading