ਦੁਆਬਾ ਗਰੁੱਪ ਵਿਖੇ ਹੋਈ ਰੋਪੜ-ਫਤਹਿਗੜ੍ਹ ਸਾਹਿਬ ਜ਼ੋਨ ਯੂਥ ਫੈਸਟੀਵਲ ਦੀ ਸ਼ਾਨਦਾਰ ਸਮਾਪਤੀ

ਨੌਜਵਾਨਾਂ ਵਿਚਲੇ ਹੁਨਰ ਨੂੰ ਬਾਹਰ ਕੱਢਣ ਦਾ ਸਰਵੋਤਮ ਮੰਚ ਹਨ ਯੂਥ ਫੈਸਟੀਵਲ – ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਵੱਲੋਂ ਵਿਦਿਆਰਥੀਆਂ ਦੀਆਂ  ਸੱਭਿਆਚਾਰਕ ਗਤੀਵਿਧੀਆਂ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਸ੍ਰੀ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਆਨੰਦਪੁਰ ਸਾਹਿਬ  ਬਣਿਆ ਓਵਰਆਲ ਚੈਂਪੀਅਨ ਖ਼ਰੜ/ਮੋਹਾਲੀ 6  ਨਵੰਬਰ ,ਬੋਲੇ ਪੰਜਾਬ ਬਿਊਰੋ; ਅਜੋਕੇ ਨੌਜਵਾਨਾਂ ਅੰਦਰ ਬਹੁਤ ਹੁਨਰ ਹੈ ।  ਸਮਾਜ ਨੂੰ ਵਿਕਸਿਤ ਕਰਨ ਤੇ ਸਮਾਜ ਅੰਦਰਲੀਆਂ ਬੁਰਾਈਆਂ ਨੂੰ ਖਤਮ ਕਰਨ ਦੀ ਉਨ੍ਹਾਂ ਅੰਦਰ ਪੂਰੀ ਤਾਕਤ ਹੈ । ਪਰ ਬਹੁਤੀ ਵਾਰੀ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨੂੰ ਦਿਖਾਉਣ ਦਾ ਮੌਕਾ ਤੇ ਮੰਚ ਹੀ ਨਹੀਂ ਮਿਲਦਾ । ਪ੍ਰੰਤੂ ਵਿਦਿਅਕ ਅਦਾਰੇ ਅਤੇ ਯੂਨੀਵਰਸਿਟੀਆਂ ਨੌਜਵਾਨਾਂ ਨੂੰ ਅਜਿਹਾ ਮੰਚ ਪ੍ਰਦਾਨ ਕਰਦੀਆਂ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਦੁਆਬਾ ਗਰੁੱਪ ਵਿਖੇ ਚੱਲ ਰਹੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤਹਿਤ ਆਯੋਜਿਤ ਚਾਰ ਦਿਨਾਂ ਰੋਪੜ-ਫਤਹਿਗੜ੍ਹ ਸਾਹਿਬ ਜ਼ੋਨ ਯੂਥ ਫੈਸਟੀਵਲ ਦੇ ਸਮਾਪਤੀ ਸਮਾਰੋਹ ਮੌਕੇ ਹਾਜਰੀਨ ਨੂੰ ਸੰਬੋਧਨ ਕਰਦੇ ਹੋਏ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਜੈ ਕਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਕੀਤਾ ।  ਮੁੱਖ ਮਹਿਮਾਨ ਵੱਲੋਂ ਵਿਦਿਆਰਥੀਆਂ ਦੀਆਂ  ਸੱਭਿਆਚਾਰਕ ਗਤੀਵਿਧੀਆਂ ਤੋਂ ਪ੍ਰਭਾਵਿਤ ਹੁੰਦੇ ਹੋਏ ਗਰੁੱਪ ਦੇ ਵਿਦਿਆਰਥੀਆਂ ਦੀਆਂ ਇਨ੍ਹਾਂ ਗਤੀਵਿਧੀਆਂ ਨੂੰ ਅੱਗੇ ਜਾਰੀ ਰੱਖਣ ਦੇ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ । ਸਮਾਪਤੀ ਸਮਾਰੋਹ ਮੌਕੇ ਦੁਆਬਾ ਗਰੁੱਪ ਤੋਂ ਡਾਇਰੈਕਟਰ ਪ੍ਰਿੰਸੀਪਲ ਡਾਕਟਰ ਮੀਨੂ ਜੇਟਲੀ ਨੇ  ਆਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਦੱਸਿਆ ਕਿ ਜੈ ਕ੍ਰਿਸ਼ਨ ਸਿੰਘ ਰੌੜੀ ਗੜਸ਼ੰਕਰ ਤੋਂ ਦੋ ਵਾਰ ਵਿਧਾਇਕ ਬਣੇ , ਤੇ ਫਿਰ ਆਪਣੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣੇ । ਇਸ ਦੇ ਨਾਲ ਹੀ ਡਾ: ਜੇਟਲੀ ਵੱਲੋਂ ਦੁਆਬਾ ਗਰੁੱਪ ਦੇ ਸਮੂਹ ਸਟਾਫ, ਡੀਨ ਸਟੂਡੈਂਟਸ ਵੈਲਫੇਅਰ ਮੋਨਿੰਦਰਪਾਲ ਕੌਰ ਗਿੱਲ ਤੇ ਗਰੁੱਪ ਦੇ ਸਾਰੇ ਡਾਇਰੈਕਟਰ-ਪ੍ਰਿੰਸੀਪਲ, ਕਾਲਜਾਂ ਦੇ ਪ੍ਰਿੰਸੀਪਲ ਨੂੰ ਇਸ ਸਫਲ ਯੂਥ ਫੈਸਟੀਵਲ ਪ੍ਰਬੰਧਨ ਦੀ ਵਧਾਈ ਦਿੱਤੀ ।  ਪ੍ਰੋਗਰਾਮ ਵਿੱਚ ਪ੍ਰੋ. ਜਗਦੀਪ ਸਿੰਘ (ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਅਤੇ ਪ੍ਰੋ. ਭੀਮ ਇੰਦਰ ਸਿੰਘ, ਡਾਇਰੈਕਟਰ ਯੂਥ ਵੈਲਫੇਅਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਇਸ ਦੌਰਾਨ ਵਾਈਸ ਚਾਂਸਲਰ ਪ੍ਰੋ. ਜਗਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਮੂਲ ਪੰਜਾਬੀ ਸਭਿਆਚਾਰ ਨਾਲ ਜੁੜੇ ਰਹਿਣ ਅਤੇ ਇਸਦੀ ਰੱਖਿਆ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਦੋਆਬਾ ਗਰੁੱਪ ਆਫ ਕਾਲਜਜ਼ ਦੇ ਚੇਅਰਮੈਨ ਐੱਮ ਐੱਸ . ਬਾਠ ਪ੍ਰੈਜ਼ੀਡੈਂਟ ਡਾ.ਐੱਚ ਐੱਸ . ਬਾਠ ਮੈਨੇਜਿੰਗ ਵਾਈਸ ਚੇਅਰਮੈਨ ਐੱਸ . ਐੱਸ. ਸੰਘਾ, ਐਗਜ਼ਿਕਿਊਟਿਵ ਵਾਈਸ ਚੇਅਰਮੈਨ  ਮਨਜੀਤ ਸਿੰਘ, ਡਾ. ਸੁਖਜਿੰਦਰ ਸਿੰਘ (ਪ੍ਰਿੰਸੀਪਲ DCE), ਡਾ. ਸੰਦੀਪ ਸ਼ਰਮਾ (ਪ੍ਰਿੰਸੀਪਲ DIET), ਡਾ. ਪ੍ਰੀਤਮੋਹਿੰਦਰ ਸਿੰਘ ਹੁਰਾਂ ਨੇ ਸਾਂਝੇ ਰੂਪ ਵਿੱਚ ਲਗਾਤਾਰ ਚਾਰੋਂ ਦਿਨ ਉਚੇਚੇ ਤੌਰ ਤੇ ਹਾਜ਼ਰ ਰਹਿ ਕੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ । ਇਨਾਮ ਵੰਡ ਸਮਾਰੋਹ ਵਿੱਚ ਸਾਰੇ ਮਹਿਮਾਨਾਂ ਨੇ ਆਪਣੇ ਹੱਥੀਂ ਵਿਜੇਤਾਵਾਂ ਤੇ ਰਨਰ-ਅੱਪ ਟੀਮਾਂ ਨੂੰ ਸਨਮਾਨਿਤ ਕੀਤਾ।  ਸ੍ਰੀ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਆਨੰਦਪੁਰ ਸਾਹਿਬ ਨੇ ਗਿੱਧਾ ਅਤੇ ਭੰਗੜਾ ਦੋਵੇਂ ਸ਼੍ਰੇਣੀਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਮੁੱਚਾ ਖਿਤਾਬ ਆਪਣੇ ਨਾਮ ਕੀਤਾ। ਯੂਥ ਫੈਸਟੀਵਲ ਵਿੱਚ ਲਗਭਗ 64 ਕਾਲਜਾਂ ਦੇ 400 ਤੋਂ ਵੱਧ ਵਿਦਿਆਰਥੀ-ਕਲਾਕਾਰਾਂ ਨੇ ਭਾਗ ਲਿਆ। ਇਸ ਫੈਸਟੀਵਲ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਪੰਜਾਬ ਦੀ ਰੰਗ-ਬਿਰੰਗੀ ਤੇ ਸ਼ਾਨਦਾਰ ਸਭਿਆਚਾਰਕ ਵਿਰਾਸਤ ਨਾਲ ਜੋੜਨਾ ਅਤੇ ਉਨ੍ਹਾਂ ਦੇ ਅੰਦਰਲੀ ਪ੍ਰਤਿਭਾ ਨੂੰ ਉਭਾਰਨਾ ਸੀ। ਤੀਸਰੇ ਦਿਨ 173 ਵਿਦਿਆਰਥੀਆਂ ਨੇ ਇਕਾਂਕੀ ਨਾਟਕ, ਮੀਮਿਕਰੀ, ਲੋਕਗੀਤ, ਲੋਕਸਾਜ, ਫੋਕ ਆਰਕੈਸਟਰਾ, ਡਿਬੇਟ, ਇਲੋਕਿਊਸ਼ਨ ਅਤੇ ਕਾਵਿ-ਪਾਠ ਵਰਗੇ 8 ਮੁਕਾਬਲਿਆਂ ਵਿੱਚ ਭਾਗ ਲਿਆ, ਜਿਨ੍ਹਾਂ ਵਿੱਚ “ਇਕਾਂਕੀ ਨਾਟਕ” ਸਭ ਤੋਂ ਪ੍ਰਭਾਵਸ਼ਾਲੀ ਆਈਟਮ ਰਿਹਾ।ਚੌਥੇ ਤੇ ਆਖ਼ਰੀ ਦਿਨ 195 ਭਾਗੀਦਾਰਾਂ ਨੇ 9 ਪ੍ਰਤਿਯੋਗਤਾਵਾਂ — ਗਿੱਧਾ, ਰਵਾਇਤੀ ਪਹਿਰਾਵਾ, ਪ੍ਰਦਰਸ਼ਨੀ, ਰਵਾਇਤੀ ਲੋਕਗੀਤ, ਕਲਾਸੀਕਲ ਡਾਂਸ, ਕਲਾਸੀਕਲ ਇੰਸਟਰੂਮੈਂਟਲ ਸੋਲੋ (ਨਾਨ-ਪਰਕਸ਼ਨ), ਕਲੀ ਗਾਇਨ, ਵਾਰ ਗਾਇਨ ਅਤੇ ਕਵੀਸ਼ਰੀ ਵਿੱਚ ਆਪਣੀ ਕਲਾ ਦਾ ਜਲਵਾ ਵਿਖਾਇਆ। ਗਿੱਧਾ ਇਸ ਦਿਨ ਦਾ ਸਭ ਤੋਂ ਆਕਰਸ਼ਕ ਪ੍ਰੋਗਰਾਮ ਰਿਹਾ।ਦੋਆਬਾ ਗਰੁੱਪ ਆਫ ਕਾਲਜਜ਼ ਪ੍ਰਬੰਧਨ ਨੇ ਐਲਾਨ ਕੀਤਾ ਕਿ ਇਸ ਤਰ੍ਹਾਂ ਦੇ ਸਭਿਆਚਾਰਕ ਪ੍ਰੋਗਰਾਮ ਨੌਜਵਾਨਾਂ ਦੇ ਸਮੁੱਚੇ ਵਿਕਾਸ ਲਈ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

Continue Reading

ਅੰਮ੍ਰਿਤਸਰ ਵਿੱਚ ਪਾਕਿਸਤਾਨ-ਸਮਰਥਿਤ ਦੋ ਡਰੱਗ ਸਪਲਾਈ ਮਾਡਿਊਲਾਂ ਦਾ ਪਰਦਾਫਾਸ਼; 2.8 ਕਿਲੋਗ੍ਰਾਮ ਆਈਸੀਈ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 7 ਨਵੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਜੁੜੇ ਦੋ ਡਰੱਗ ਸਪਲਾਈ ਮਾਡਿਊਲਾਂ ਦੇ ਦੋ ਮੁੱਖ ਸੰਚਾਲਕਾਂ ਨੂੰ 2.815 ਕਿਲੋਗ੍ਰਾਮ ਮੈਥੈਂਫੇਟਾਮਾਈਨ (ਆਈਸੀਈ) ਸਮੇਤ ਗ੍ਰਿਫ਼ਤਾਰ ਕਰਕੇ ਇਹਨਾਂ ਮਾਡਿਊਲਾਂ […]

Continue Reading

ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਹੁਸ਼ਿਆਰਪੁਰ ਤੋਂ ਕਾਬੂ; 4 ਪਿਸਤੌਲ ਬਰਾਮਦ

ਚੰਡੀਗੜ੍ਹ/ਹੁਸ਼ਿਆਰਪੁਰ, 7 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸ਼ਿਆਰਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਚਾਰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ […]

Continue Reading

ਸਰਕਾਰੀ ਹਸਪਤਾਲਾਂ ਨਿੱਜੀ ਕੰਪਨੀਆਂ ਨੂੰ ਸੌਂਪਣ ਦੇ ਲੋਕ ਵਿਰੋਧੀ ਰਾਹ ਉਤੇ ਤੁਰੀ ਭਗਵੰਤ ਮਾਨ ਸਰਕਾਰ: ਬਲਬੀਰ ਸਿੱਧੂ

ਕਿਹਾ, ਆਮ ਆਦਮੀ ਨਿਗੂਣੀਆਂ ਸਿਹਤ ਸਹੂਲਤਾਂ ਤੋਂ ਵੀ ਵਾਂਝਾ ਹੋ ਜਾਵੇਗਾ ਐਸ.ਏ.ਐਸ ਨਗਰ, 7 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਸੂਬਾ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਸੌਂਪਣ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਹੈ ਕਿ ‘ਆਮ ਆਦਮੀ ਕਲਿਨਕਾਂ’ ਰਾਹੀ ਲੋਕਾਂ ਦੇ ਦਰਾਂ […]

Continue Reading

SC ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਤਲਬ;ਮਾਮਲਾ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਮਾਮਲਾ

ਚੰਡੀਗੜ੍ਹ 7 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ  ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਖ਼ਬਰ ਦਾ ਸੂ-ਮੋਟੋ ਲੈਂਦਿਆਂ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ, 2025 […]

Continue Reading

ਗਾਇਕ ਡਾ. ਸਤਿੰਦਰ ਸਰਤਾਜ ਨੂੰ “ਹਿੰਦ ਦੀ ਚਾਦਰ” ਗੀਤ ਲਈ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ

ਨਵੀਂ ਦਿੱਲੀ, 7 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਾਇਕ ਡਾ. ਸਤਿੰਦਰ ਸਰਤਾਜ ਨੂੰ ਉਹਨਾਂ ਦੇ ਗੀਤ “ਹਿੰਦ ਦੀ ਚਾਦਰ” ਲਈ ਸਨਮਾਨਿਤ ਕੀਤਾ ਗਿਆ। ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਥਿਤ ਕਮੇਟੀ ਦੇ ਦਫ਼ਤਰ ਵਿੱਚ ਡਾ. ਸਰਤਾਜ ਦੇ ਆਗਮਨ ਉੱਤੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਧਰਮ ਪ੍ਰਚਾਰ […]

Continue Reading

ਰੰਗਰੇਟਾ ਗੁਰੂ ਦਾ ਬੇਟਾ” ਭਾਈ ਜੇਤਾ ਜੀ ਨੂੰ ਸਮਰਪਿਤ ਬਾਈਕ ਰਾਈਡ ਦਾ ਆਯੋਜਨ

ਬੀਬੀ ਰਣਜੀਤ ਕੌਰ ਚੇਅਰਪ੍ਰਸਨ ਜੀਟੀਬੀਆਈਟੀ ਅਤੇ ਦਿੱਲੀ ਕਮੇਟੀ ਦਾ ਸਾਂਝਾ ਉਪਰਾਲਾ ਨਵੀਂ ਦਿੱਲੀ, 7 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦੁਰ ਇੰਸਟੀਚਿਊਟ ਆਫ ਟੈਕਨੋਲੋਜੀ, ਗੁਰੂ ਤੇਗ ਬਹਾਦੁਰ ਫੋਰਥ ਸੈਨੇਟਰੀ ਇੰਜੀਨੀਅਰਿੰਗ ਕਾਲਜ, ਗੁਰੂ ਨਾਨਕ ਇੰਸਟੀਚਿਊਟ ਆਫ ਮੈਨੇਜਮੈਂਟ ਅਤੇ ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਦੇ ਸਾਂਝੇ ਉਪਰਾਲੇ […]

Continue Reading

ਪੰਜਾਬ ਸਰਕਾਰ ਵੱਲੋਂ PCS ਅਫ਼ਸਰ ਸਸਪੈਂਡ

ਚੰਡੀਗੜ੍ਹ 7 ਨਵੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਮੋਗਾ ਦੀ ਏਡੀਸੀ (ADC) ਸ਼੍ਰੀਮਤੀ ਚਾਰੂਮਿਤਾ (PCS) ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

Continue Reading

ਕੁਦਰਤੀ ਤੇ ਵਿਗਿਆਨਕ ਸੰਤੁਲਨ ਨਾਲ ਕਾਇਮ ਰਹੇਗੀ ਕਣਕ ਦੀ ਉਤਪਾਦਕਤਾ’ – ਮਾਹਿਰਾਂ ਦੀ ਸਲਾਹ

ਹਯਾਤ ਰੀਜੈਂਸੀ ‘ਚ ਦੋ ਦਿਨਾ ‘ਵੀਟ ਇਨ ਟ੍ਰਾਂਸਫਾਰਮੇਸ਼ਨ’ ਰਾਸ਼ਟਰੀ ਸੈਮੀਨਾਰ ਦੀ ਸ਼ੁਰੂਆਤ ਚੰਡੀਗੜ੍ਹ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ); ਕਣਕ ਦੀ ਉਤਪਾਦਕਤਾ ਅਤੇ ਗੁਣਵੱਤਾ ਦੇ ਬਦਲਦੇ ਦੌਰ ‘ਤੇ ਕੇਂਦ੍ਰਤ ਦੋ ਰੋਜਾ ਰਾਸ਼ਟਰੀ ਸੈਮੀਨਾਰ “ਵੀਟ ਇਨ ਟ੍ਰਾਂਸਫਾਰਮੇਸ਼ਨ” ਹੋਟਲ ਹਯਾਤ ਰੀਜੈਂਸੀ, ਚੰਡੀਗੜ੍ਹ ਵਿਖੇ ਸ਼ੁਰੂ ਹੋਇਆ। ਵੀਟ ਪ੍ਰੋਡਕਟਸ ਪ੍ਰਮੋਸ਼ਨ ਸੋਸਾਇਟੀ (ਡਬਲਯੂਪੀਪੀਐਸ) ਅਤੇ ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ਼ ਪੰਜਾਬ (ਆਰਐਫਐਮਏਪੀ) ਦੁਆਰਾ ਆਯੋਜਿਤ, […]

Continue Reading

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ : ਵੱਡੀ ਗਿਣਤੀ ’ਚ ਹਾਜ਼ਰ ਸੰਗਤਾਂ ਨੇ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ ਅੰਮ੍ਰਿਤਸਰ, 7 ਨਵੰਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ […]

Continue Reading