ਕੌਮੀ ਇਨਸਾਫ਼ ਮੋਰਚਾ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਡੋਵਾਲ ਟੋਲ ਪਲਾਜ਼ਾ ਦੋ ਘੰਟੇ ਲਈ ਕਰੇਗਾ ਮੁਫ਼ਤ

ਲੁਧਿਆਣਾ, 9 ਜੂਨ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਅੱਜ ਇੱਕ ਵਾਰ ਫਿਰ ਦੋ ਘੰਟਿਆਂ ਲਈ ਪੂਰੀ ਤਰ੍ਹਾਂ ਟੋਲ ਮੁਕਤ ਹੋਣ ਜਾ ਰਿਹਾ ਹੈ। ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਸ਼ੁਰੂ ਕਰਦੇ ਹੋਏ, ਕੌਮੀ ਇਨਸਾਫ਼ ਮੋਰਚਾ ਨੇ ਐਲਾਨ ਕੀਤਾ ਹੈ ਕਿ ਟੋਲ ਪਲਾਜ਼ਾ ਅੱਜ (9 ਜੂਨ) ਦੁਪਹਿਰ 12:00 ਵਜੇ ਤੋਂ ਦੁਪਹਿਰ 2:00 ਵਜੇ […]

Continue Reading

ਸੁਖਨਾ ਝੀਲ ‘ਚ ਚੱਲੇਗਾ ਸੂਰਜੀ ਊਰਜਾ ਨਾਲ ਚੱਲਣ ਵਾਲਾ ਕਰੂਜ਼

ਚੰਡੀਗੜ੍ਹ, 9 ਜੂਨ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੀ ਸੁਖਨਾ ਝੀਲ ਦੇ ਸੈਲਾਨੀ ਜਲਦੀ ਹੀ ਗੋਆ ਵਾਂਗ ਸੂਰਜੀ ਊਰਜਾ ਨਾਲ ਚੱਲਣ ਵਾਲੇ ਕਰੂਜ਼ ‘ਤੇ ਸਵਾਰੀ ਦਾ ਆਨੰਦ ਮਾਣ ਸਕਣਗੇ। ਇਹ ਪਹਿਲ ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਸੰਭਵ ਬਣਾਈ ਜਾ ਰਹੀ ਹੈ, ਜਿਸਨੇ ਗੋਆ ਦੀ ਇੱਕ ਕੰਪਨੀ ਤੋਂ ਇਹ ਜਹਾਜ਼ ਖਰੀਦਿਆ ਹੈ। ਕਰੂਜ਼ ਦੀ ਇੱਕ ਮੁੱਖ ਵਿਸ਼ੇਸ਼ਤਾ ਇਸਦਾ […]

Continue Reading

ਪੰਜਾਬ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਬਦਮਾਸ਼ ਨੂੰ ਬਾਜ਼ਾਰ ‘ਚ ਘੁੰਮਾ ਕੇ ਕੱਢਿਆ ਜਲੂਸ 

ਚੰਡੀਗੜ੍ਹ, 9 ਜੂਨ, ਬੋਲੇ ਪੰਜਾਬ ਬਿਊਰੋ : ਪੁਲਿਸ ਨੇ ਪੰਜਾਬ ਵਿੱਚ ਰੈਸਟੋਰੈਂਟ ਮਾਲਕਾਂ ਅਤੇ ਵਪਾਰੀਆਂ ਤੋਂ ਡਰਾ-ਧਮਕਾ ਕੇ ਪੈਸੇ ਵਸੂਲਣ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਇੱਕ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲ ਹੀ ਵਿੱਚ, ਇਸ ਸ਼ੂਟਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਬਟਾਲਾ ਵਿੱਚ ਪੰਜਾਬ ਰੋਡਵੇਜ਼ ਡਿਪੂ ਦੇ ਸਾਹਮਣੇ ਸਥਿਤ ਦੀਨ ਦਿਆਲ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 650, 09-06-2026

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ […]

Continue Reading

ਸਰਕਾਰ ਦੇ ਭਰੇ ਖ਼ਜ਼ਾਨੇ ਦੀ ਨਿਕਲੀ ਫੂਕ ,ਪਿਛਲੇ ਦੋ ਮਹੀਨਿਆਂ ਤੋਂ ਨਹੀਂ ਨਸੀਬ ਹੋਈ ਨਾਮਾਤਰ ਉਜਰਤ- ਮਿਡ ਡੇਅ ਮੀਲ ਵਰਕਰ ਯੂਨੀਅਨ

ਅਮ੍ਰਿਤਸਰ, 8 ਜੂਨ ,ਬੋਲੇ ਪੰਜਾਬ ਬਿਊਰੋ;  ਅੱਜ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਯੋਗ ਅਗਵਾਈ ਹੇਠ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਅਸਥਾਨ ਕੱਥੂ ਨੰਗਲ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਬਲਾਕ ਮਜੀਠਾ ਦੀਆਂ ਵਰਕਰਾਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਮਤਾ ਸ਼ਰਮਾ ਨੇ […]

Continue Reading

ਜਿੱਥੇ 2017 ਤੋਂ ਦੇਸ਼ ਭਰ ਵਿੱਚ 93 papers leaked ਉਥੇ 2022 ਤੋਂ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ -ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 8 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ […]

Continue Reading

ਸਟੀਲ ਫੈਕਟਰੀ ‘ਚ ਹਾਦਸਾ, 8 ਦੀ ਮੌਤ-ਕਈ ਜ਼ਖ਼ਮੀ

ਵਿਸ਼ਾਖਾਪਤਨਮ, 8 ਜੂਨ ,ਬੋਲੇ ਪੰਜਾਬ ਬਿਊਰੋ; ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਇੱਕ ਸਟੀਲ ਪਲਾਂਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਲਗਭਗ 1600 ਡਿਗਰੀ ਸੈਲਸੀਅਸ ਤਾਪਮਾਨ ‘ਤੇ ਪਿਘਲਾ ਹੋਇਆ ਲੋਹਾ ਮਜ਼ਦੂਰਾਂ ‘ਤੇ ਡਿੱਗ ਪਿਆ। ਇਸ ਹਾਦਸੇ ਵਿੱਚ ਅੱਠ ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ […]

Continue Reading

unaided teachers ਦੀਆਂ ਸਰਕਾਰ ਵੱਲੋਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ, ਸਿੱਖਿਆ ਸਕੱਤਰ ਨੂੰ ਪੋਸਟਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ, 8 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਅਨਏਡਿਡ ਅਧਿਆਪਕਾਂ ਦੇ ਮਸਲਿਆਂ ਨੂੰ ਲੈ ਕੇ ਅੱਜ ਇੱਕ ਅਹਿਮ ਅਤੇ ਹਾਂ-ਪੱਖੀ ਮੀਟਿੰਗ ਹੋਈ। ‘ਅਨਏਡਿਡ ਅਧਿਆਪਕ ਫ਼ਰੰਟ ਪੰਜਾਬ’ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ […]

Continue Reading

Promotion lists ‘ਚੋਂ ਬਾਹਰ ਰਹਿ ਗਏ ਸੀਨੀਅਰ ਅਧਿਆਪਕਾਂ ਨੂੰ ਸੂਚੀ ‘ਚ ਸ਼ਾਮਲ ਕਰਨ ਦੀ ਮੰਗ ਨੂੰ ਲੈ ਕੇ ਡੀ.ਐੱਸ.ਈ ਨੂੰ ਮਿਲਿਆ DTF ਦਾ ਵਫਦ

ਚੰਡੀਗੜ੍ਹ, 8 ਜੂਨ ,ਬੋਲੇ ਪੰਜਾਬ ਬਿਊਰੋ;  ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਇੱਕ ਵਫਦ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਡੀ.ਐੱਸ.ਈ (ਸੈਕੰਡਰੀ) ਨੂੰ ਮਿਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਵਿੱਚ ਪ੍ਰੋਮੋਟ ਹੋਣ […]

Continue Reading

ਸੁਵਿਧਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਨੌਕਰੀ ਨੂੰ 58 ਸਾਲਾਂ ਦੀ ਉਮਰ ਤੱਕ ਸੁਰੱਖਿਅਤ ਕਰੋ,ਤਨਖਾਹਾਂ ਵਿੱਚ ਵਾਧਾ ਕਰੋ

ਮਾਨਸਾ 8 ਜੂਨ ,ਬੋਲੇ ਪੰਜਾਬ ਬਿਊਰੋ; ਅੱਜ ਸੁਵਿਧਾ ਕੇਂਦਰਾਂ ਦੇ ਮੁਲਾਜ਼ਮਾਂ ਦੇ ਸੰਘਰਸ਼ ਦੇ ਸਮਰਥਨ ਵਿੱਚ ਵੱਖ-ਵੱਖ ਜਨਤਕ ਜਥੇਬੰਦੀਆਂ ਅਤੇ ਸੁਵਿਧਾ ਕੇਂਦਰ ਮੁਲਾਜ਼ਮ ਯੂਨੀਅਨ ਮਾਨਸਾ ਦੇ ਆਗੂਆਂ ਦੀ ਮੀਟਿੰਗ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਦੇ ਵਿੱਚ ਸੁਵਿਧਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਜਿਲਾ ਪ੍ਰਧਾਨ ਸੰਦੀਪ ਸਿੰਘ ਮਾਲਕੋਂ ਦੀ ਅਗਵਾਈ ਹੇਠ ਹੋਈ।ਮੀਟਿੰਗ ਵਿੱਚ ਭਾਰਤੀ ਕਿਸਾਨ […]

Continue Reading