ਲੁਧਿਆਣਾ ‘ਚ ਰੈਡੀਮੇਡ ਗਾਰਮੈਂਟ ਦੀ ਫੈਕਟਰੀ ‘ਤੇ ਛਾਪਾ ਮਾਰ ਕੇ 9 ਬੱਚਿਆਂ ਨੂੰ ਛੁਡਾਇਆ, ਮਨੁੱਖੀ ਤਸਕਰੀ ਦਾ ਖ਼ਦਸ਼ਾ

ਲੁਧਿਆਣਾ, 1 ਮਈ,ਬੋਲੇ ਪੰਜਾਬ ਬਿਓਰੋ:ਜ਼ਿਲਾ ਟਾਸਕ ਫੋਰਸ ਦੀ ਟੀਮ ਵਲੋਂ ਕਾਕੋਵਾਲ ਰੋਡ ‘ਤੇ ਸਥਿਤ ਰੈਡੀਮੇਡ ਗਾਰਮੈਂਟ ਫੈਕਟਰੀ ‘ਤੇ ਛਾਪਾ ਮਾਰ ਕੇ 9 ਬੱਚਿਆਂ ਨੂੰ ਬਾਲ ਮਜ਼ਦੂਰੀ ਦੀ ਗ੍ਰਿਫ਼ਤ ‘ਚੋਂ ਛੁਡਵਾਇਆ ਗਿਆ। ਬੱਚਿਆਂ ਵਿੱਚੋਂ 8 ਬਿਹਾਰ ਅਤੇ ਇੱਕ ਨੇਪਾਲ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਸ਼ਿਕਾਇਤਕਰਤਾ ਯਾਦਵਿੰਦਰ ਸਿੰਘ ਨੇ ਇਸ ਮਾਮਲੇ ਵਿੱਚ ਮਨੁੱਖੀ ਤਸਕਰੀ ਹੋਣ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 688

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-05-2024 ਅੰਗ 688 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ […]

Continue Reading

ਪੰਥ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਕਿਸ ਤਰ੍ਹਾਂ ਘੱਟਗਿਣਤੀਆਂ ਦੇ ਹੱਕ-ਹਕੂਕ ਖਤਮ ਕੀਤੇ ਜਾ ਰਹੇ ਹਨ-ਐਡਵੋਕੇਟ ਧਾਮੀ

ਅਮ੍ਰਿਤਸਰ 30 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਸ੍ਰੀ ਹਰਜੀਤ ਗਰੇਵਾਲ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪੰਥ ਦੀ ਪਹਿਰੇਦਾਰ ਹੁੰਦਿਆਂ ਸਿੱਖ ਸਿਧਾਂਤਾਂ ਵਿਰੁੱਧ ਗਤੀਵਿਧੀਆਂ ’ਤੇ ਹਮੇਸ਼ਾ ਅਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਕੁਝ […]

Continue Reading

ਮੇਰੀ ਚਿੰਤਾ ਨਾ ਕਰੋ, ਤਾਨਾਸ਼ਾਹੀ ਵਿਰੁੱਧ ਵੋਟ ਕਰੋ, ਸੰਵਿਧਾਨ ਨੂੰ ਬਚਾਉਣ ਲਈ ਵੋਟ ਕਰੋ-ਭਗਵੰਤ ਮਾਨ ਨੇ ਕੇਜਰੀਵਾਲ ਦਾ ਸੁਨੇਹਾ ਕੀਤਾ ਸਾਂਝਾ

ਚੰਡੀਗੜ੍ਹ 30,ਬੋਲੇ ਪੰਜਾਬ ਬਿਓਰੋ:-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਜੀ ਨੇ ਮੈਨੂੰ ਪੰਜਾਬ ਦੇ […]

Continue Reading

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾਡੀ.ਆਈ.ਜੀ. ਰੋਪੜ ਰੇਂਜ ਦੀ ਨਿਗਰਾਨੀ ਹੇਠ ਹੋਏਗੀ ਜਾਂਚ

ਚੰਡੀਗੜ੍ਹ/ਮੋਹਾਲੀ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ : ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਤੱਗੜ ਦੀ ਝੂਠੇ ਕੇਸ ਵਿਚ ਗ੍ਰਿਫ਼ਤਾਰੀ ਖਿ਼ਲਾਫ਼ ਅੱਜ ਮੋਹਾਲੀ ਅਤੇ ਚੰਡੀਗੜ੍ਹ ਦੇ ਪੱਤਰਕਾਰਾਂ ਦੇ ਇਕ ਵਫਦ ਨੇ ਸੂਬੇ ਦੇ ਡੀਜੀਪੀ ਗੌਰਵ ਯਾਦਵ ਵਲੋਂ ਮਿਲੇ ਭਰੋਸੇ ਤੋਂ ਬਾਦ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨਾਲ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਹੈਡਕੁਆਰਟਰ ਵਿਖੇ ਮੁਲਾਕਾਤ ਕੀਤੀ। ਵਫ਼ਦ […]

Continue Reading

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

ਕਿਸਾਨਾਂ ਦੇ ਖਾਤਿਆਂ ਵਿੱਚ 17340.40 ਕਰੋੜ ਰੁਪਏ ਦੀ ਅਦਾਇਗੀ ਨਾਲ 100 ਫੀਸਦੀ ਭੁਗਤਾਨ ਕੀਤਾ ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 30 ਅਪਰੈਲ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਨਿਰਵਿਘਨ ਖਰੀਦ ਸਦਕਾ ਹੁਣ ਤੱਕ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ- 

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ  ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਵੱਲੋਂ ਬੀਐਲਓਜ਼ ਰਾਹੀਂ ਵੋਟਰਾਂ ਤੱਕ ਪੁੱਜੇਗਾ ‘ਚੋਣ ਸੱਦਾ’ ਕਾਰਡ ਉੱਤੇ ਬਣੇ ਕਿਊ ਆਰ ਕੋਡ ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ […]

Continue Reading

ਜ਼ੀਰਕਪੁਰ ਤੋਂ ਚੰਡੀਗੜ੍ਹ ਟ੍ਰਿਬਿਊਨ ਚੌਕ ਤੱਕ ਬਣਨ ਵਾਲੇ ਫਲਾਈਓਵਰ ਨੂੰ ਹਾਈ ਕੋਰਟ ਵੱਲੋਂ ਹਰੀ ਝੰਡੀ

ਚੰਡੀਗੜ੍ਹ30 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ੀਰਕਪੁਰ ਤੋਂ ਟ੍ਰਿਬਿਊਨ ਚੌਕ ਤੱਕ ਬਣਨ ਵਾਲੇ ਫਲਾਈਓਵਰ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਫਲਾਈਓਵਰ ‘ਤੇ 2019 ਤੋਂ ਲਗਾਈ ਪਾਬੰਦੀ ਨੂੰ ਹਟਾ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਵਿਕਾਸ ਦਾ ਕੰਮ ਪੰਜ ਸਾਲਾਂ ਤੋਂ ਰੁਕਿਆ ਹੋਇਆ ਹੈ। ਅਦਾਲਤ ਨੇ ਇਹ ਵੀ ਕਿਹਾ ਕਿ […]

Continue Reading

ਕੈਨੇਡਾ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਬਣਾਏ ਨਵੇਂ ਨਿਯਮ

ਦਿੱਲੀ, 30 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ (Canada new rules for international students) ਬਣਾਇਆ ਹੈ। ਨਿਯਮ ਤਹਿਤ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ਵਿਚ ਸਿਰਫ 24 ਘੰਟੇ ਕਾਲਜ ਕੈਂਪਸ ਤੋਂ ਬਾਹਰ ਕੰਮ ਕਰ ਸਕਦੇ ਹਨ। ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 20 ਘੰਟਿਆਂ ਤੋਂ ਵੱਧ ਸਮੇਂ ਲਈ ਕੈਂਪਸ ਤੋਂ ਬਾਹਰ ਕੰਮ ਕਰਨ […]

Continue Reading

ਟਿਕਟ ਨਾ ਮਿਲਣ ਤੋਂ ਨਾਰਾਜ਼ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਛੱਡੀ

ਚੰਡੀਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਟਿਕਟ ਨਾ ਮਿਲਣ ਤੋਂ ਨਾਰਾਜ਼ ਯੂਥ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਛੱਡ ਦਿੱਤੀ ਹੈ। ਗੋਲਡੀ ਸੰਗਰੂਰ ਦੀ ਧੂਰੀ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ। ਪਿਛਲੀ ਵਾਰ ਉਹ ਭਗਵੰਤ ਮਾਨ ਤੋਂ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜੀ ਪਰ ਹਾਰ ਗਏ।ਇਸ […]

Continue Reading