ਲੋਕ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਨਵੀਂ ਮੁਸੀਬਤ ’ਚ, ਕਈ ਸੀਟਾਂ ‘ਤੇ ਦੋ-ਦੋ ਉਮੀਦਵਾਰਾਂ ਨੇ ਠੋਕੇ ਦਾਅਵੇ

ਚੰਡੀਗੜ੍ਹ, 8 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਭਾਜਪਾ ਨਾਲ ਗਠਜੋੜ ਤੋਂ ਇਨਕਾਰ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਵਿਚ ਟਿਕਟਾਂ ਨੂੰ ਲੈ ਕੇ ਕਈ ਸੀਟਾਂ ’ਤੇ ਪੇਚ ਫਸ ਗਿਆ ਹੈ ਜਿਸ ਕਾਰਨ ਟਿਕਟਾਂ ਦੇ ਐਲਾਨ ਵਿਚ ਦੇਰੀ ਹੋ ਰਹੀ ਹੈ।ਤਾਜ਼ਾ ਮਾਮਲਾ ਸੰਗਰੂਰ ਵਿਚ ਸਾਹਮਣੇ ਆਇਆ ਹੈ ਜਿਥੇ ਸਾਬਕਾ ਵਿਧਾਇਕ ਤੇ ਕੋਰ ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾ ਨੇ ਆਪਣੀ ਦਾਅਵੇਦਾਰੀ […]

Continue Reading

ਗਰਮੀ ਤੋਂ ਮਿਲੇਗੀ ਰਾਹਤ, ਅਗਲੇ 7 ਦਿਨ ਮੀਂਹ ਦਾ ਅਲਰਟ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਗਰਮੀ ਤੋਂ ਮਿਲੇਗੀ ਰਾਹਤ, ਅਗਲੇ 7 ਦਿਨ ਮੀਂਹ-ਗੜੇਮਾਰੀ ਦਾ ਅਲਰਟ,। ਮੌਸਮ ਵਿਭਾਗ ਨੇ ਦੇਸ਼ ਦੇ ਪੂਰਬੀ ਅਤੇ ਕੇਂਦਰੀ ਹਿੱਸਿਆਂ ਦੇ ਨਾਲ-ਨਾਲ ਪ੍ਰਾਇਦੀਪ ਭਾਰਤ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨੀਆਂ ਨੇ ਆਪਣੀ ਤਾਜ਼ਾ ਭਵਿੱਖਬਾਣੀ ਵਿੱਚ ਕਿਹਾ ਹੈ ਕਿ ਦੇਸ਼ ਦੇ ਇਨ੍ਹਾਂ ਹਿੱਸਿਆਂ ਵਿੱਚ ਤੇਜ਼ […]

Continue Reading

ਕਿਸਾਨਾਂ ਵੱਲੋਂ ਮੋਹਾਲੀ ‘ਚ ਨਵਦੀਪ ਜਲਬੇੜ੍ਹਾ ਦੀ ਗ੍ਰਿਫਤਾਰੀ ਵਿਰੁੱਧ ਪ੍ਰਦਰਸ਼ਨ, ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਮੋਹਾਲੀ, 7 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਅੱਜ ਇੱਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ ਵਿੱਚ ਕਿਸਾਨਾਂ ਨੇ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜ੍ਹਾ ਅਤੇ ਗੁਰਕੀਰਤ ਸਿੰਘ ਦੀ ਗਿਰਫਤਾਰੀ ਵਿਰੁੱਧ ਮੋਹਾਲੀ ਦੀਆਂ ਸੜਕਾਂ ਤੇ ਮਾਰਚ ਕੀਤਾ ਅਤੇ ਰੈਲੀ ਕਰਨ ਉਪਰੰਤ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਰੈਲੀ ਨੂੰ ਸੰਬੋਧਨ ਕਰਦਿਆਂ ਅਗੂਆ ਨੇ […]

Continue Reading

ਲੁਧਿਆਣਾ: 70 ਸਾਲਾ ਵਿਅਕਤੀ ‘ਤੇ 4 ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਨ ਦੇ ਲੱਗੇ ਦੋਸ਼

ਲੁਧਿਆਣਾ, 07 ਅਪ੍ਰੈਲ ,ਬੋਲੇ ਪੰਜਾਬ ਬਿਓਰੋ:ਲੁਧਿਆਣਾ ’ਚ 4 ਸਾਲ ਦੀ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਦੋਸ਼ ਇੱਕ 70 ਸਾਲਾ ਵਿਅਕਤੀ ‘ਤੇ ਹੈ, ਜੋ ਲੜਕੀ ਨੂੰ ਵਰਗਲਾ ਕੇ ਚਾਕਲੇਟ ਦੇਣ ਦੇ ਬਹਾਨੇ ਆਪਣੇ ਘਰ ਲੈ ਗਿਆ। ਉਸ ਵੱਲੋਂ ਲੜਕੀ ਨੂੰ ਆਪਣੇ ਨਾਲ ਲਿਜਾਣ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਦੋਂ […]

Continue Reading

ਅਕਾਲੀ ਦਲ ਦੇ ਸਿਰਕੱਢ ਆਗੂ ‘ਤੇ ਪੁਰਾਣੇ ਦੋਸਤ ਨੇ ਲਾਏ ਕਰੋੜਾਂ ਦੀ ਧੋਖਾਧੜੀ ਦੇ ਦੋਸ਼

ਚੰਡੀਗੜ੍ਹ, 7 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਅਕਾਲੀ ਦਲ ਦੇ ਆਗੂ ਵਿਪਨ ਸੂਦ ਕਾਕਾ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਵਿਪਨ ਸੂਦ ਕਾਕਾ ‘ਤੇ ਕਰੋੜਾਂ ਦੀ ਧੋਖਾਧੜੀ ਦਾ ਦੋਸ਼ ਹੈ। ਇਹ ਦੋਸ਼ ਉਸ ਦੇ ਪੁਰਾਣੇ ਦੋਸਤ ਅਤੇ ਪ੍ਰਾਪਰਟੀ ਡੀਲਰ ਰਜਨੀਸ਼ ਠਾਕੁਰ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਲਾਏ ਹਨ। ਰਜਨੀਸ਼ ਠਾਕੁਰ ਨੇ ਮੀਡੀਆ ਨੂੰ ਦੱਸਿਆ ਕਿ […]

Continue Reading

ਪਠਾਨਕੋਟ ‘ਚ ਦੋ ਵਿਅਕਤੀ 32 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਪਠਾਨਕੋਟ, 7 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਪ੍ਰਸ਼ਾਸਨ ਚੌਕਸ ਹੈ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਾਈਟੈਕ ਨਾਕੇ ਲਗਾ ਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਦੌਰਾਨ ਪਠਾਨਕੋਟ ਪੁਲੀਸ ਨੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ […]

Continue Reading

ਵੋਟਾਂ ਨੂੰ ਲੈ ਕੇ ਪੰਜਾਬ ‘ਚ ਵਿਸ਼ੇਸ਼ ਛੁੱਟੀ ਦਾ ਐਲਾਨ

ਚੰਡੀਗੜ੍ਹ, 7 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿੱਚ ਪੰਜਾਬ ਵਿੱਚ ਕੰਮ ਕਰ ਰਹੇ ਹਰਿਆਣਾ ਦੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਭਾਵ 25 ਮਈ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ।ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੇਕਰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ […]

Continue Reading

ਕੈਨੇਡਾ ਵਿਚ ਪੱਕੇ ਹੋਣ ਦਾ ਸੁਪਨਾ ਪੰਜਾਬੀਆਂ ਲਈ ਹੋਇਆ ਔਖਾ

ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ: ਕੈਨੇਡਾ ਵਿੱਚ ਸਥਾਈ ਨਿਵਾਸ ਦਾ ਸੁਪਨਾ ਮਹਿੰਗਾ ਹੋਣ ਵਾਲਾ ਹੈ ਕਿਉਂਕਿ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਨੇ ਅਗਲੇ ਮਹੀਨੇ ਤੋਂ ਕੁਝ ਬਿਨੈਕਾਰਾਂ ਲਈ ਫੀਸਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਕੈਨੇਡੀਅਨ ਸਰਕਾਰ ਨੇ 30 ਮਾਰਚ ਨੂੰ ਜਾਰੀ ਇੱਕ ਗਜ਼ਟ ਨੋਟੀਫਿਕੇਸ਼ਨ ਵਿੱਚ ਇਸ ਮਹੀਨੇ ਦੇ ਅੰਤ ਤੱਕ ਲਾਗੂ ਹੋਣ ਵਾਲੀ ਸਥਾਈ […]

Continue Reading

ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ,ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ, 5 ਅਪ੍ਰੈਲ, ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ 8 ਅਪ੍ਰੈਲ, 2024 ਸੋਮਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ।ਦਰਅਸਲ, ਇਸ ਦਿਨ ਪੂਰੇ ਸੂਬੇ ਵਿੱਚ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸਰਕਾਰ ਨੇ ਇਸ ਦਿਨ ਨੂੰ ਸਾਲ 2024 ਦੀਆਂ ਸਰਕਾਰੀ […]

Continue Reading

ਪੰਜਾਬ ਤੇ ਹਿਮਾਚਲ ਸਣੇ ਉੱਤਰੀ ਭਾਰਤ ‘ਚ ਲੱਗੇ ਭੂਚਾਲ ਦੇ ਝਟਕੇ

ਚੰਡੀਗੜ੍ਹ, 5 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਵੀਰਵਾਰ ਰਾਤ ਨੂੰ ਭੂਚਾਲ ਆਇਆ। ਇਸ ਦੇ ਝਟਕੇ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਹਿਮਾਚਲ ਦੇ ਚੰਬਾ ‘ਚ ਭੂਚਾਲ ਦੀ ਤੀਬਰਤਾ 5.3 ਸੀ। ਭੂਚਾਲ ਕਾਰਨ ਧਰਤੀ ਕੁਝ ਪਲਾਂ ਲਈ ਕੰਬਣ ਲੱਗੀ।ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਭੂਚਾਲ ਦੇ ਝਟਕੇ […]

Continue Reading