ਸੀਬੀਆਈ ਵੱਲੋਂ ਆਈਏਐਸ ਅਧਿਕਾਰੀ ਗ੍ਰਿਫ਼ਤਾਰ

ਚੰਡੀਗੜ੍ਹ 18 ਜੂਨ ,ਬੋਲੇ ਪੰਜਾਬ ਬਿਊਰੋ; ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਹਰਿਆਣਾ ਦੇ ਪੰਚਕੂਲਾ ਨਗਰ ਨਿਗਮ ਦੇ ਅੰਦਰ ਸਾਹਮਣੇ ਆਏ ₹79.46 ਕਰੋੜ ਦੇ ਫੰਡ ਗਬਨ ਮਾਮਲੇ ਦੇ ਸਬੰਧ ਵਿੱਚ ਆਈਏਐਸ ਅਧਿਕਾਰੀ ਰਾਮ ਕੁਮਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਸਿੰਘ ਉਸ ਸਮੇਂ ਪੰਚਕੂਲਾ ਨਗਰ ਨਿਗਮ ਕਮਿਸ਼ਨਰ ਦੇ ਇੰਚਾਰਜ ਸਨ। ਸੀਬੀਆਈ ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, […]

Continue Reading

ਨਸ਼ੇ ਦੀ ਤਲਬ ਤੋਂ ਉਮੀਦ ਵੱਲ, ਪੰਜਾਬ ਵਿੱਚ ਨਸ਼ਾ ਮੁਕਤੀ ਦੀ ਲੜਾਈ ਵਿੱਚ ਕਿਤਾਬਾਂ ਬਣ ਰਹੀਆਂ ਹਨ  ਪ੍ਰਭਾਵੀ ਸਾਧਨ

ਚੰਡੀਗੜ੍ਹ, 18 ਜੂਨ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ ਪਰ ਬੇਹੱਦ ਪ੍ਰਭਾਵਸ਼ਾਲੀ ਹਥਿਆਰ ਵਜੋਂ ਉੱਭਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰਾਂ ਵਿੱਚ ਸਥਾਪਤ ਕੀਤੀਆਂ ਗਈਆਂ ਲਾਇਬ੍ਰੇਰੀਆਂ ਨਸ਼ੇ ਤੋਂ ਉੱਭਰ ਰਹੇ ਲੋਕਾਂ ਨੂੰ ਨਸ਼ੇ […]

Continue Reading

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 18 ਜੂਨ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ […]

Continue Reading

ਮੰਤਰੀ ਮੁੰਡੀਆ ਖਿਲਾਫ਼ ਕਾਰੋਬਾਰੀ ਨੇ High Court ਦਾ ਦਰਵਾਜ਼ਾ ਖੜਕਾਇਆ, ਸੁਰੱਖਿਆ ਦੀ ਕੀਤੀ ਮੰਗ

ਚੰਡੀਗੜ੍ਹ 18 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਹੁਸ਼ਿਆਰਪੁਰ ਦੇ ਮੁਕੇਰੀਆਂ ਦੇ ਇੱਕ ਵਪਾਰੀ ਨੇ ਹਾਈ ਕੋਰਟ ਵਿੱਚ ਪਹੁੰਚ ਕਰਕੇ ਪੰਜਾਬ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਿਰੁੱਧ ਗੰਭੀਰ ਦੋਸ਼ ਲਗਾਏ ਹਨ। ਵਪਾਰੀ ਦਾ ਦੋਸ਼ ਹੈ ਕਿ ਮੰਤਰੀ ਉਨ੍ਹਾਂ ਦੇ ਕਾਰੋਬਾਰ ਵਿੱਚ ਵੱਡੀ ਹਿੱਸੇਦਾਰੀ ਮੰਗ ਰਹੇ ਹਨ। ਹਿੱਸੇਦਾਰੀ ਸਾਂਝੀ ਕਰਨ ਤੋਂ ਇਨਕਾਰ ਕਰਨ ‘ਤੇ ਉਨ੍ਹਾਂ ਨੂੰ […]

Continue Reading

ਸਾਬਕਾ AAP ਵਿਧਾਇਕ ਸੰਦੋਆ ਨੂੰ ਸੈਕਸ ਰੈਕੇਟ ਮਾਮਲੇ ਵਿੱਚ SIT ਨੇ ਕੀਤੇ ਸੰਮਨ ਜਾਰੀ

ਚੰਡੀਗੜ੍ਹ 18 ਜੂਨ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਰੋਪੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀਆਂ ਮੁਸ਼ਕਲਾਂ ਵਧਦੀਆਂ ਜਾਪਦੀਆਂ ਹਨ। ਪੁਲਿਸ ਨੇ ਆਨੰਦਪੁਰ ਸਾਹਿਬ ਦੇ ਇੱਕ ਹੋਟਲ ਵਿੱਚ ਹੋਏ ਸੈਕਸ ਰੈਕੇਟ ਦੇ ਪਰਦਾਫਾਸ਼ ਦੇ ਸਬੰਧ ਵਿੱਚ ਪੁੱਛਗਿੱਛ ਲਈ ਸੰਦੋਆ ਨੂੰ ਤਲਬ ਕੀਤਾ ਹੈ। ਡੀਐਸਪੀ ਰੋਪੜ ਦੇ ਦਫ਼ਤਰ ਤੋਂ ਜਾਰੀ ਹੁਕਮਾਂ […]

Continue Reading

ਜਲੰਧਰ ਜ਼ਿਲ੍ਹੇ ‘ਚ ਗੁਟਕਾ ਸਾਹਿਬ ਦੀ ਬੇਅਦਬੀ

ਜਲੰਧਰ, 18 ਜੂਨ, ਬੋਲੇ ਪੰਜਾਬ ਬਿਊਰੋ : ਜਲੰਧਰ ਜ਼ਿਲ੍ਹੇ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਸਗਵਾਲ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਨਾਲ ਸਬੰਧਤ ਅਸਥਾਨ ਵਿੱਚ ਇੱਕ ਔਰਤ ਨੇ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਬੇਅਦਬੀ ਕੀਤੀ। ਇਸ ਘਟਨਾ ਤੋਂ ਬਾਅਦ, ਪਿੰਡ ਵਾਸੀਆਂ ਨੇ ਔਰਤ ਨੂੰ ਫੜ ਕੇ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 11 ਆਧੁਨਿਕ ਪਿਸਤੌਲਾਂ ਸਣੇ 8 ਵਿਅਕਤੀ ਕਾਬੂ 

ਅੰਮ੍ਰਿਤਸਰ, 18 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਕਾਰਵਾਈ ਦੌਰਾਨ, ਪੁਲਿਸ ਨੇ 11 ਆਧੁਨਿਕ ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ […]

Continue Reading

ਕਥਿਤ ਵਿਵਾਦਤ ਵੀਡੀਓ ‘ਚ CM ਭਗਵੰਤ ਮਾਨ ਨਹੀਂ, AAP ਵਲੋਂ ਪ੍ਰੈਸ ਕਾਨਫਰੰਸ ‘ਚ ਦਾਅਵਾ 

ਚੰਡੀਗੜ੍ਹ, 18 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਿਵਾਦਤ ਵੀਡੀਓ ਨੂੰ ਲੈ ਕੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਇਸ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬੁਲਾਰੇ ਬਲਤੇਜ ਪੰਨੂ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਦੋ ਲੈਬਾਂ ਦੀਆਂ ਰਿਪੋਰਟਾਂ ਪੇਸ਼ […]

Continue Reading

ਪਾਕਿਸਤਾਨ ਦੇ ਇੱਕ ਗੁਰਦੁਆਰਾ ਸਾਹਿਬ ‘ਚ ਸੇਵਾ ਕਰ ਰਹੇ ਜੋੜੇ ਦੀ ਹੱਤਿਆ, ਐਡਵੋਕੇਟ ਧਾਮੀ ਵੱਲੋਂ ਨਿੰਦਾ 

ਅੰਮ੍ਰਿਤਸਰ, 18 ਜੂਨ, ਬੋਲੇ ਪੰਜਾਬ ਬਿਊਰੋ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ਤੋਂ ਬਾਅਦ ਸਿੱਖ ਭਾਈਚਾਰਾ ਗੁੱਸੇ ਵਿੱਚ ਹੈ। ਗੁਰਦੁਆਰੇ ਵਿੱਚ ਸੇਵਾ ਨਿਭਾ ਰਹੇ ਇੱਕ ਜੋੜੇ – ਜਗਨਨਾਥ ਅਤੇ ਬੀਬੀ ਆਸਮਾ ਵੰਤੀ – ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸ਼੍ਰੋਮਣੀ ਗੁਰਦੁਆਰਾ […]

Continue Reading

BJP ਆਗੂ ਕੇਵਲ ਸਿੰਘ ਢਿੱਲੋਂ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਅੱਜ ਦਰਬਾਰ ਸਾਹਿਬ ਨਤਮਸਤਕ ਹੋਣਗੇ 

ਅੰਮ੍ਰਿਤਸਰ, 18 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਤਰੁਣ ਚੁੱਘ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਦੋਵੇਂ ਆਗੂ ਆਪਣਾ ਦੌਰਾ ਸਵੇਰੇ 9:30 ਵਜੇ ਭੰਡਾਰੀ ਪੁਲ ਤੋਂ ਸ਼ੁਰੂ ਕਰਨਗੇ, ਜਿੱਥੇ ਭਾਜਪਾ ਵਰਕਰਾਂ ਦਾ ਇੱਕ ਵੱਡਾ ਸਮੂਹ […]

Continue Reading