ਆਮ ਆਦਮੀ ਪਾਰਟੀ ਨੇ ਕਾਰਪੋਰੇਟ ਘਰਾਣਿਆਂ ਅੱਗੇ ਗੋਡੇ ਟੇਕੇ : ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 6 ਅਕਤੂਬਰ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ ਵੱਲੋਂ ਟ੍ਰਾਈਡੈਂਟ ਦੇ ਚੇਅਰਮੈਨ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਬਣਾਏ ਜਾਣ ਉਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਤਿੱਖਾ ਹਮਲਾ ਬੋਲਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹੱਕਾਂ ਤੇ ਅਧਿਕਾਰਾਂ ਲਈ ਜਿੱਥੇ ਬੁਲੰਦ ਆਵਾਜ਼ ਦੀ ਲੋੜ […]

Continue Reading

ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀ ਤਰੱਕੀ ਉਡੀਕਦਿਆਂ ਰਿਟਾਇਰ ਹੋ ਰਹੇ ਹਨ ਅਧਿਆਪਕ: ਡੀ ਟੀ ਐੱਫ

2018 ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਪੈਂਡਿੰਗ : ਡੀ ਟੀ ਐੱਫ ਪੰਜਾਬ ਚੰਡੀਗੜ੍ਹ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਪਾਸੋਂ ਵਾਰ ਵਾਰ ਵੱਖ ਵੱਖ ਕਾਡਰਾਂ ਤਰੱਕੀਆਂ ਦੀ ਮੰਗ ਕੀਤੇ ਜਾਣ ‘ਤੇ ਭਾਵੇਂ ਲੈਕਚਰਾਰਾਂ ਦੀਆਂ ਤਰੱਕੀਆਂ ਹੋ ਗਈਆਂ ਹਨ ਪਰ 2018 ਤੋਂ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਦੀਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 637,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 637, 06-10-2025 Amrit vele da Hukamnama Sri Darbar Sahib, Sri Amritsar Ang 637, 06-10-2025 ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ […]

Continue Reading

ਚੰਡੀਗੜ੍ਹ ਦੇ ਮੇਅਰ ਨੇ 4 ਕੌਂਸਲਰਾਂ ਖਿਲਾਫ਼ ਰਾਜਪਾਲ ਨੂੰ ਲਿਖਿਆ ਪੱਤਰ, ਸਖ਼ਤ ਕਾਰਵਾਈ ਦੀ ਮੰਗ

ਨਿਗਮ ਮੀਟਿੰਗ ਵਿੱਚ ਹੱਥੋਪਾਈ ਦਾ ਮਾਮਲਾ ਰਾਜਪਾਲ ਭਵਨ ਤੱਕ ਪਹੁੰਚਿਆ ਚੰਡੀਗੜ੍ਹ 5 ਅਕਤੂਬਰ ,ਬੋਲੇ ਪੰਜਾਬ ਬਿਊਰੋ; 30 ਸਤੰਬਰ ਨੂੰ ਹੋਈ ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਦੌਰਾਨ ਕੌਂਸਲਰਾਂ ਵਿਚਕਾਰ ਹੋਈ ਹੱਥੋਪਾਈ ਦਾ ਮਾਮਲਾ ਹੁਣ ਰਾਜਪਾਲ ਭਵਨ ਤੱਕ ਪਹੁੰਚ ਗਿਆ ਹੈ। ਨਗਰ ਨਿਗਮ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਪੱਤਰ ਲਿਖ […]

Continue Reading

ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

ਚੰਡੀਗੜ੍ਹ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ, 2025: ਵਿਸ਼ਵ ਗੱਤਕਾ ਫੈਡਰੇਸ਼ਨ ਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵਲੋਂ 10 ਤੋਂ 12 ਅਕਤੂਬਰ, 2025 ਤੱਕ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਦੇ ਭਿਲਾਈ ਸ਼ਹਿਰ ਵਿੱਚ ਸਥਿਤ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 13ਵੀਂ ਨੈਸ਼ਨਲ ਗੱਤਕਾ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਕੌਮੀ ਪੱਧਰ ਦਾ ਇਹ ਟੂਰਨਾਮੈਂਟ ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ ਛੱਤੀਸਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਰਾਜਾਂ ਦੀਆਂ ਗੱਤਕਾ ਟੀਮਾਂ ਤਿੰਨ ਦਿਨਾਂ ਤੱਕ ਗੱਤਕਾ-ਸੋਟੀ ਅਤੇ ਫੱਰੀ-ਸੋਟੀ ਵਿੱਚ ਗਹਿ-ਗੱਚਵੇਂ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਦੀ ਲੜੀ ਵਿੱਚ ਹਿੱਸਾ ਲੈਣਗੀਆਂ।           ਇਸ ਸਮਾਗਮ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਤੇ ਰਾਜ ਪੁਰਸਕਾਰ ਜੇਤੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅਜਿਹੇ ਸਲਾਨਾ ਮੁਕਾਬਲੇ ਰਵਾਇਤੀ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਸੰਭਾਲਣ, ਉਤਸ਼ਾਹਿਤ ਕਰਨ ਅਤੇ ਪੇਸ਼ੇਵਰ ਖੇਡ ਬਣਾਉਣ ਤੋਂ ਇਲਾਵਾ ਉੱਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਰਾਸ਼ਟਰੀ ਪਲੇਟਫਾਰਮ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਏ ਜਾਂਦੇ ਹਨ।           ਉਨ੍ਹਾਂ ਕਿਹਾ, “ਇਹ ਚੈਂਪੀਅਨਸ਼ਿਪਾਂ ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਤਿਆਰ ਕੀਤੇ ਲੰਬੇ ਸਮੇਂ ਦੇ ‘ਵਿਜ਼ਨ ਦਸਤਾਵੇਜ਼-2030’ ਦਾ ਹਿੱਸਾ ਹਨ ਤਾਂ ਜੋ ਗੱਤਕਾ ਖੇਡ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਖੇਡ ਬਣਾਇਆ ਜਾ ਸਕੇ। ਸਾਡਾ ਉਦੇਸ਼ ਬਿਹਤਰ ਤਕਨੀਕੀ ਮਿਆਰਾਂ ਨੂੰ ਲਾਗੂ ਕਰਨ, ਮਿਸ਼ਰਤ ਮੁਕਾਬਲਿਆਂ ਰਾਹੀਂ ਲਿੰਗ ਸਮਾਨਤਾ ਨੂੰ ਯਕੀਨੀ ਬਣਾਉਣਾ ਅਤੇ ਸੂਚਨਾ ਤਕਨੀਕ ਅਧਾਰਤ ਟੂਰਨਾਮੈਂਟ ਪ੍ਰਬੰਧਨ ਪ੍ਰਣਾਲੀਆਂ ਨੂੰ ਅਪਣਾ ਕੇ ਇਸਨੂੰ ਓਲੰਪਿਕ ਪੱਧਰ ਲਈ ਤਿਆਰ ਕਰਨਾ ਹੈ।”           ਐਨ.ਜੀ.ਏ.ਆਈ. ਦੇ ਕਾਰਜਕਾਰੀ ਪ੍ਰਧਾਨ ਸੁਖਚੈਨ ਸਿੰਘ ਕਲਸਾਨੀ, ਜਨਰਲ ਸਕੱਤਰ ਹਰਜਿੰਦਰ ਕੁਮਾਰ ਅਤੇ ਵਿੱਤ ਸਕੱਤਰ ਬਲਜੀਤ ਸਿੰਘ ਸੈਣੀ ਨੇ ਅੱਗੇ ਕਿਹਾ, “ਅਸੀਂ ਆਪਣੇ ਨੌਜਵਾਨਾਂ ਨੂੰ ਆਪਣੀ ਵਿਰਾਸਤੀ ਖੇਡ ਦੇ ਮੁਕਾਬਲੇ ਕਰਵਾਉਣ ਲਈ ਸੁਰੱਖਿਅਤ ਅਤੇ ਪ੍ਰਤੀਯੋਗੀ ਪਲੇਟਫਾਰਮ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਇਹ ਚੈਂਪੀਅਨਸ਼ਿਪ ਗੱਤਕੇ ਦੀ ਦਿਨੋ-ਦਿਨ ਵਧਦੀ ਪ੍ਰਸਿੱਧੀ ਸਮੇਤ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਇਸਨੂੰ ਪ੍ਰਫੁੱਲਿਤ ਕਰਨ ਲਈ ਐਨ.ਜੀ.ਏ.ਆਈ. ਦੇ ਯਤਨਾਂ ਦਾ ਪ੍ਰਮਾਣ ਹੈ।”           ਗੱਤਕਾ ਪ੍ਰਮੋਟਰ ਗਰੇਵਾਲ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਦਾ ਉਦਘਾਟਨੀ ਸਮਾਰੋਹ 10 ਅਕਤੂਬਰ ਨੂੰ ਹੋਵੇਗਾ ਜਦੋਂ ਕਿ ਸਮਾਪਤੀ ਸਮਾਰੋਹ ਦੌਰਾਨ 12 ਅਕਤੂਬਰ ਨੂੰ ਚੋਟੀ ਦਾ ਪ੍ਰਦਰਸ਼ਨ ਕਰਨ ਵਾਲੇ ਐਥਲੀਟਾਂ ਨੂੰ ਮੈਡਲ, ਟਰਾਫੀਆਂ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਐਨ.ਜੀ.ਏ.ਆਈ. ਨੇ ਖੇਡ ਪ੍ਰੇਮੀਆਂ, ਸਮਾਜਿਕ ਸੰਸਥਾਵਾਂ ਅਤੇ ਆਮ ਜਨਤਾ ਨੂੰ ਇਸ ਇਤਿਹਾਸਕ ਸਮਾਗਮ ਮੌਕੇ ਜੰਗਜੂ ਕਲਾ ਗੱਤਕਾ ਦੇ ਯੋਧਿਆਂ ਦੇ ਫਸਵੇਂ ਮੁਕਾਬਲੇ ਦੇਖਣ ਅਤੇ ਹੌਸਲਾ ਵਧਾਉਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ।

Continue Reading

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਚੰਡੀਗੜ੍ਹ/ਲੁਧਿਆਣਾ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ: ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। ਇਹ ਸਿੱਧਵਾਂ ਨਹਿਰ `ਤੇ ਦੱਖਣੀ ਸ਼ਹਿਰ ਵਾਲੇ ਪਾਸੇ ਬਣਾਏ ਜਾ ਰਹੇ ਚਾਰ ਪੁਲਾਂ […]

Continue Reading

ਪੰਜਾਬ ਵਿੱਚ ਪਰਾਲੀ ਸਾੜਨ ‘ਤੇ ਜ਼ਿੰਮੇਵਾਰ ਨੋਡਲ ਅਫ਼ਸਰ ਖ਼ਿਲਾਫ਼ ਹੋਵੇਗੀ ਕਾਰਵਾਈ

ਚੰਡੀਗੜ੍ਹ, 5 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਨਾ ਆਉਣ ਕਾਰਨ, ਸਰਕਾਰ ਨੇ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ ਪਰਾਲੀ ਸਾੜਨ ਲਈ ਜ਼ਿੰਮੇਵਾਰ ਨੋਡਲ ਅਫ਼ਸਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਵਿੱਚ ਜੁਰਮਾਨੇ ਲਗਾਉਣਾ ਅਤੇ ਕਾਨੂੰਨੀ ਕਾਰਵਾਈ ਸ਼ਾਮਲ ਹੈ। ਹੁਣ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਦੇ ਹੁਕਮਾਂ ਤੋਂ ਬਾਅਦ ਹੀ ਕਾਰਵਾਈ […]

Continue Reading

024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਅਕਤੂਬਰ ,ਬੋਲੇ ਪੰਜਾਬ ਬਿਊਰੋ; ਖਜ਼ਾਨਾ ਅਤੇ ਲੇਖਾ ਡਾਇਰੈਕਟੋਰੇਟ (ਡੀ.ਟੀ.ਏ), ਪੰਜਾਬ ਨੇ ਵਿੱਤੀ ਪ੍ਰਸ਼ਾਸਨ ਨੂੰ ਆਧੁਨਿਕ ਬਣਾਉਣ, ਪਾਰਦਰਸ਼ਤਾ ਨੂੰ ਹੁਲਾਰਾ ਦੇਣ ਅਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਵੱਡੇ ਡਿਜੀਟਲ ਪਰਿਵਰਤਨ ਉਪਰਾਲਿਆਂ ਦੀ ਇੱਕ ਲੜੀ ਅਪਣਾਈ ਹੈ। ਲੇਖਾ-ਜੋਖਾ, ਆਡਿਟ, ਫੰਡ ਪ੍ਰਬੰਧਨ, ਅਤੇ ਨਾਗਰਿਕ ਸੇਵਾਵਾਂ ਨੂੰ ਲੈ ਕੇ ਕੀਤੇ ਗਏ ਇਹ ਤਕਨੀਕੀ […]

Continue Reading

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

ਡਾ. ਬੀ.ਆਰ. ਅੰਬੇਡਕਰ ਪੋਰਟਲ 2025-26 ਲਈ ਖੁੱਲਾ — ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਅਤੇ ਪਾਰਦਰਸ਼ੀ ਚੰਡੀਗੜ੍ਹ, ਅਕਤੂਬਰ 5,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ […]

Continue Reading

ਪੰਜਾਬ ‘ਚ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ, 5 ਅਕਤੂਬਰ, ਬੋਲੇ ਪੰਜਾਬ ਬਿਊਰੋ;ਸੂਬੇ ਦੇ ਕਈ ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਨਾਲ ਅਗਲੇ ਤਿੰਨ ਦਿਨਾਂ ਤੱਕ ਹੜ੍ਹ ਦਾ ਖ਼ਤਰਾ ਬਣਿਆ ਰਹੇਗਾ।ਪੰਜਾਬ ਵਿੱਚ ਅੱਜ 5 ਅਕਤੂਬਰ ਨੂੰ ਸਵੇਰੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਰੀਦਕੋਟ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਮੀਂਹ ਪਿਆ। ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ […]

Continue Reading