ਗੁਰੂ ਅਰਜਨ ਦੇਵ ਜੀ ਨੇ ਆਦਿ ਗ੍ਰੰਥ ਦੀ ਸੰਪਾਦਨਾ ਕਰ ਕੇ ਸਾਡੀ ਝੋਲੀ ਗੁਰਬਾਣੀ ਦੀ ਦਾਤ ਪਾਈ: ਕਾਲਕਾ

ਨਵੀਂ ਦਿੱਲੀ, 16 ਜੂਨ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੀ ਬਲਾਕ ਕਾਲਕਾ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਨੇ ਪਹਿਲੇ ਚਾਰ ਗੁਰੂ ਸਾਹਿਬਾਨ, ਆਪਣੀ ਬਾਣੀ […]

Continue Reading

‘ਗੁਰੂ ਦੋਖੀ ਅਤੇ ਪੰਥ ਵਿਰੋਧੀ ਭਗਵੰਤ ਮਾਨ ਨੂੰ ਪੰਜਾਬ ’ਤੇ ਰਾਜ ਕਰਨ ਦਾ ਹੱਕ ਨਹੀਂ’, ਅਸਤੀਫੇ ਦੀ ਮੰਗ: ਸਰਨਾ

ਨਵੀਂ ਦਿੱਲੀ 16 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁੱਖੀ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਪਾਰਟੀ ਦਫਤਰ ਵਿਖ਼ੇ ਕੀਤੀ ਇਕ ਭਰਵੀਂ ਪ੍ਰੈਸ ਨਾਲ ਮਿਲਣੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ […]

Continue Reading

ਤਖ਼ਤ ਸ੍ਰੀ ਪਟਨਾ ਸਾਹਿਬ ਵਿੱਚ ਮਿਊਜ਼ੀਅਮ ਦੇ ਕੰਮ ਦੀ ਸ਼ੁਰੂਆਤ, ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੋਵੇਗਾ ਸੰਪੰਨ

ਦਸਮ ਪਾਤਸ਼ਾਹ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਿਖਾਇਗਾ ਮਿਊਜ਼ੀਅਮ ਨਵੀਂ ਦਿੱਲੀ, 16 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਰਸਾਉਂਦਾ ਇੱਕ ਵਿਸ਼ੇਸ਼ ਮਿਊਜ਼ੀਅਮ […]

Continue Reading

ਕੇਂਦਰ ਸਰਕਾਰ ਵਲੋਂ ਸਖਤ ਹੁਕਮ ਜਾਰੀ: ਡਾਕਟਰੀ ਪਰਚੀ ਤੋਂ ਬਿਨਾਂ ਨਹੀਂ ਮਿਲੇਗੀ Cough Syrups

ਨਵੀਂ ਦਿੱਲੀ, 16 ਜੂਨ,ਬੋਲੇ ਪੰਜਾਬ ਬਿਊਰੋ; ਦੇਸ਼ ਵਿੱਚ ਦਵਾਈਆਂ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਅਤੇ ਜਨਤਕ ਸਿਹਤ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (Union Ministry of Health and Family Welfare) ਵੱਲੋਂ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਨਵੇਂ ਨੋਟੀਫੀਕੇਸ਼ਨ ਅਨੁਸਾਰ […]

Continue Reading

JK ਤੇ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : AK-47, ਪਿਸਤੌਲ ਤੇ ਨਸ਼ੀਲੇ ਪਦਾਰਥਾਂ ਸਣੇ ਦੋ ਕਾਬੂ 

ਅੰਮ੍ਰਿਤਸਰ, 16 ਜੂਨ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੀ ਡਰੀਮ ਸਿਟੀ ਕਲੋਨੀ ਵਿੱਚ ਇੱਕ ਸਾਂਝੇ ਆਪ੍ਰੇਸ਼ਨ ਰਾਹੀਂ ਇੱਕ ਵੱਡੀ ਸਫਲਤਾ ਹਾਸਲ ਕੀਤੀ। ਦੋਵਾਂ ਪੁਲਿਸ ਟੀਮਾਂ ਨੇ ਇੱਕ ਫਲੈਟ ‘ਤੇ ਛਾਪਾ ਮਾਰਿਆ ਅਤੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਸੂਤਰਾਂ ਅਨੁਸਾਰ, ਜੰਮੂ ਪੁਲਿਸ ਨੂੰ ਇੱਕ ਲੋੜੀਂਦੇ ਵਿਅਕਤੀ ਬਾਰੇ ਮਹੱਤਵਪੂਰਨ ਜਾਣਕਾਰੀ ਮਿਲੀ […]

Continue Reading

ਭਾਰਤ ‘ਚ Telegram ‘ਤੇ ਪਾਬੰਦੀ, NEET-UG ਮੁੜ-ਪ੍ਰੀਖਿਆ ਦੇ ਮੱਦੇਨਜ਼ਰ ਲਿਆ ਫ਼ੈਸਲਾ 

ਨਵੀਂ ਦਿੱਲੀ, 16 ਜੂਨ, ਬੋਲੇ ਪੰਜਾਬ ਬਿਊਰੋ : ਭਾਰਤ ਸਰਕਾਰ ਨੇ NEET-UG ਮੁੜ-ਪ੍ਰੀਖਿਆ ਦੇ ਸੰਬੰਧ ਵਿੱਚ ਦੇਸ਼ ਵਿੱਚ ਟੈਲੀਗ੍ਰਾਮ ਮੈਸੇਜਿੰਗ ਐਪ ਦੀ ਵਰਤੋਂ ‘ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾਉਣ ਦਾ ਆਦੇਸ਼ ਜਾਰੀ ਕੀਤਾ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਅੱਜ ਮੰਗਲਵਾਰ ਨੂੰ ਇੱਕ ਪ੍ਰੈਸ ਰਿਲੀਜ਼ ਰਾਹੀਂ ਇਸਦਾ ਐਲਾਨ ਕੀਤਾ। NTA ਨੇ ਕਿਹਾ ਕਿ ਇਲੈਕਟ੍ਰਾਨਿਕਸ ਅਤੇ […]

Continue Reading

ਪੰਜਾਬ ਕਾਂਗਰਸ ਬਾਰੇ ਹਾਈਕਮਾਂਡ ਅੱਜ ਦਿੱਲੀ ‘ਚ ਬਣਾਏਗੀ ਰਣਨੀਤੀ 

ਚੰਡੀਗੜ੍ਹ, 16 ਜੂਨ, ਬੋਲੇ ਪੰਜਾਬ ਬਿਊਰੋ : ਕਾਂਗਰਸ ਹਾਈਕਮਾਨ ਅੱਜ (16 ਜੂਨ) ਦਿੱਲੀ ਵਿੱਚ ਪੰਜਾਬ ਬਾਰੇ ਰਣਨੀਤੀ ਤਿਆਰ ਕਰੇਗੀ। ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਤਿੰਨ ਨਿਗਰਾਨ ਫੀਡਬੈਕ ਇਕੱਠਾ ਕਰਨ ਲਈ ਪੰਜਾਬ ਦੇ ਆਗੂਆਂ ਨਾਲ ਮੁਲਾਕਾਤ ਕਰਨਗੇ, ਜਿਸ ਤੋਂ ਬਾਅਦ ਉਹ ਹਾਈਕਮਾਨ ਨੂੰ ਆਪਣੀ ਰਿਪੋਰਟ ਸੌਂਪਣਗੇ। ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਰਿਸਕ ਲੈਣ ਦੇ […]

Continue Reading

PM ਨਰਿੰਦਰ ਮੋਦੀ ਅੱਜ G7 ਸੰਮੇਲਨ ‘ਚ ਹਿੱਸਾ ਲੈਣ ਲਈ ਫਰਾਂਸ ਜਾਣਗੇ, ਅਮਰੀਕੀ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ 

ਨਵੀਂ ਦਿੱਲੀ, 16 ਜੂਨ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 16-17 ਜੂਨ ਨੂੰ ਫਰਾਂਸ ਦੇ ਏਵੀਅਨ ਵਿੱਚ ਹੋਣ ਵਾਲੇ 52ਵੇਂ G7 ਸੰਮੇਲਨ ਵਿੱਚ ਹਿੱਸਾ ਲੈਣਗੇ। ਉਹ ਇਸ ਸਮੇਂ ਸਲੋਵਾਕੀਆ ਵਿੱਚ ਹਨ ਅਤੇ ਅੱਜ ਸੰਮੇਲਨ ਲਈ ਫਰਾਂਸ ਵਾਪਸ ਆ ਰਹੇ ਹਨ। ਸੰਮੇਲਨ ਦੌਰਾਨ ਮੋਦੀ G7 ਨੇਤਾਵਾਂ ਅਤੇ ਭਾਈਵਾਲ ਦੇਸ਼ਾਂ ਦੇ ਪ੍ਰਤੀਨਿਧੀਆਂ ਨਾਲ ਕਈ ਮੁੱਖ […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 601,16-06-2026

ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ […]

Continue Reading

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਦੌਰਾਨ ਇੰਨਸਾਫ ਦੀ ਮੰਗ ਨੂੰ ਦੁਹਰਾਇਆ ਗਿਆ

ਨਵੀਂ ਦਿੱਲੀ, 15 ਜੂਨ, (ਮਨਪ੍ਰੀਤ ਸਿੰਘ ਖਾਲਸਾ):– ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਦੇ ਤੀਸਰੇ ਸ਼ਹੀਦੀ ਦਿਹਾੜੇ ਮੌਕੇ ਐਤਵਾਰ ਨੂੰ ਸੈਂਕੜੇ ਵਾਹਨਾਂ ਦੀ ਸ਼ਮੂਲੀਅਤ ਨਾਲ ਵਿਸ਼ਾਲ ‘ਖਾਲਿਸਤਾਨ ਇਨਸਾਫ਼ ਅਤੇ ਜਵਾਬਦੇਹੀ’ ਕਾਰ ਰੈਲੀ ਕੱਢੀ ਗਈ। ਇਹ ਰੈਲੀ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ, ਸਰੀ ਤੋਂ ਆਰੰਭ ਹੋਈ ਅਤੇ ਲਕਸ਼ਮੀ ਨਾਰਾਇਣ ਮੰਦਰ, ਸਰੀ ਤੋਂ ਹੁੰਦੀ ਹੋਈ ਵੈਨਕੂਵਰ ਸਥਿਤ […]

Continue Reading