ਪੰਜਾਬ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ Orange Alert ਜਾਰੀ, ਤੇਜ਼ ਹਵਾਵਾਂ ਚੱਲਣਗੀਆਂ 

ਚੰਡੀਗੜ੍ਹ, 25 ਜਨਵਰੀ, ਬੋਲੇ ਪੰਜਾਬ ਬਿਊਰੋ : ਮੌਸਮ ਵਿਭਾਗ ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ, ਪਰ ਮੌਸਮ ਵਿੱਚ ਕੋਈ ਖਾਸ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਪੱਛਮੀ ਗੜਬੜ ਜੋ ਕਿ ਜੰਮੂ ਅਤੇ ਨਾਲ ਲੱਗਦੇ ਪਾਕਿਸਤਾਨ ਉੱਤੇ ਇੱਕ ਘੱਟ ਦਬਾਅ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 735, 25-01-2026

ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ […]

Continue Reading

ਬਸੰਤ ਪੰਚਮੀ ਮੌਕੇ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਮੁਲਾਜ਼ਮਾਂ ਅਤੇ ਜਥੇਬੰਦੀ ਦੀ ਮੀਟਿੰਗ ਵਿੱਚ ਸ਼ਿਰਕਤ

ਮੁਅੱਤਲ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ, ਰਾਜਿੰਦਰ ਸਿੰਘ ਹੈਲਪਰ ਅਤੇ ਰਣਜੀਤ ਸਿੰਘ ਹੈਲਪਰ ਦੀਆਂ ਸੇਵਾਵਾਂ ਬਹਾਲ ਕਰਨ ਦਾ ਕੀਤਾ ਐਲਾਨ ਬਸੰਤ ਪੰਚਮੀ ਦੀ ਖੁਸ਼ੀ ਵਿੱਚ ਬੋਰਡ ਦੇ ਸਮੂਹ ਮੁਲਾਜ਼ਮਾਂ ਨੇ ਲਾਇਆ ਚਾਹ ਅਤੇ ਲੱਡੂਆਂ ਦਾ ਲੰਗਰ ਮੋਹਾਲੀ, 24 ਜਨਵਰੀ, ਬੋਲੇ ਪੰਜਾਬ ਬਿਊਰੋ; ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਬੀਤੀ ਕੱਲ੍ਹ ਬਸੰਤ ਪੰਚਮੀ ਦੇ ਪਾਵਨ ਤਿਉਹਾਰ ਦੇ ਸ਼ੁਭ […]

Continue Reading

ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ

ਲੋਕ ਨਿਰਮਾਣ ਮੰਤਰੀ ਵਲੋਂ ਨਾਨ-ਬਿਟੂਮਿਨਸ ਕਾਰਜ 10 ਫਰਵਰੀ, 2026 ਤੱਕ ਹਰ ਪੱਖੋਂ ਮੁਕੰਮਲ ਕਰਨ ਦੇ ਹੁਕਮ ਚੰਡੀਗੜ੍ਹ, 24 ਜਨਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ  ਲਈ ਕੀਤੇ ਜਾ ਰਹੇ ਕੰਮਾਂ ਦੀ ਸਥਿਤੀ ਦਾ ਪੜਾਅਵਾਰ ਜਾਇਜ਼ਾ […]

Continue Reading

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 10 ਲੱਖ ਰੁਪਏ ਦੇ ਲਾਭ ਸਦਕਾ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ: ਡਿਪਟੀ ਸਪੀਕਰ ਰੋੜੀ ਚੰਡੀਗੜ੍ਹ/ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਜਨਵਰੀ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ […]

Continue Reading

ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਚੰਡੀਗੜ੍ਹ 24 ਜਨਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਾਬਾ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਮੱਥਾ ਵੀ ਟੇਕਿਆ। ਇਹ ਮੰਦਰ ਪਵਿੱਤਰ ਗੰਗਾ ਨਦੀ ਦੇ ਕੰਢੇ ਸਥਿਤ ਹੈ, ਜੋ ਨਾ ਸਿਰਫ ਆਸਥਾ ਦਾ ਕੇਂਦਰ ਹੈ ਸਗੋਂ ਸਾਡੀ […]

Continue Reading

ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

ਚੰਡੀਗੜ੍ਹ 24 ਜਨਵਰੀ, ਬੋਲੇ ਪੰਜਾਬ ਬਿਊਰੋ; ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ ਜਿਸਨੇ ਆਟੋਮੋਟਿਵ, ਖੇਤੀ ਉਪਕਰਣ, ਵਿੱਤੀ ਸੇਵਾਵਾਂ, ਨਿਰਮਾਣ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿੱਚ ਆਪਣੀ ਮਜ਼ਬੂਤ ਜਗ੍ਹਾ ਬਣਾਈ ਹੈ। ਇਸ ਗਰੁੱਪ ਕੋਲ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਉਦਯੋਗਿਕ ਪਲੇਟਫਾਰਮ ਬਣਾਉਣ ਲਈ ਇੱਕ […]

Continue Reading

ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ ‘ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ 24 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ ‘ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕੌਮੀ ਬਾਲੜੀ ਦਿਵਸ ਦੇ ਮੌਕੇ ਆਪਣੀ ਧੀ ਨਾਲ ਇੱਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ: “ਧੀਆਂ ਨੂੰ ਅਸਮਾਨ ਦਿਓ, ਉਹ ਤਾਰਿਆਂ ਵਾਂਗ ਚਮਕਣਗੀਆਂ”। […]

Continue Reading

ਮਨਰੇਗਾ ਗਰੀਬਾਂ ਦੀ ਜੀਵਨ ਰੇਖਾ, ਇਸਨੂੰ ਖਤਮ ਕਰਨ ਦੀ ਸਾਜ਼ਿਸ਼ ਕਦੇ ਕਾਮਯਾਬ ਨਹੀਂ ਹੋਣ ਦਿਆਂਗੇ: ਬਲਬੀਰ ਸਿੱਧੂ

ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਗਰੀਬ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ: ਸਿੱਧੂ 24 ਜਨਵਰੀ 2026, ਮੋਹਾਲੀ,ਬੋਲੇ ਪੰਜਾਬ ਬਿਊਰੋ; ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੱਧੂ ਨੇ ਅੱਜ “ਮਨਰੇਗਾ ਬਚਾਓ ਸੰਗਰਾਮ” ਦੇ ਤਹਿਤ ਪਿੰਡ ਕੁਰੜਾ, ਮੋਟੇ ਮਾਜਰਾ, ਤੰਗੋਰੀ, ਕੁਰੜੀ, ਸ਼ੇਖਣ ਮਾਜਰਾ, ਨਾਗਰੀ ਅਤੇ ਗੀਗੇ ਮਾਜਰਾ ਵਿੱਚ ਪੰਚਾਇਤ ਮੈਂਬਰਾਂ […]

Continue Reading

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੰਭੀਰ ਪ੍ਰਦੂਸ਼ਣ ਉਲੰਘਣਾਵਾਂ ਲਈ ਪੰਜਾਬ ਕੇਸਰੀ ਗਰੁੱਪ ਦੀ ਮਲਕੀਅਤ ਵਾਲੇ ਹੋਟਲ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਬਰਕਰਾਰ ਰੱਖਿਆ

ਪੰਜਾਬ ਸਰਕਾਰ ਨੂੰ ਗੰਭੀਰ ਪ੍ਰਦੂਸ਼ਣ ਮਾਮਲਿਆਂ ਵਿੱਚ ਅਗਾਊਂ ਸੁਣਵਾਈ ਤੋਂ ਬਿਨਾਂ ਕਾਰਵਾਈ ਕਰਨ ਦਾ ਕਾਨੂੰਨੀ ਤੌਰ ‘ਤੇ ਅਧਿਕਾਰ:ਹਾਈ ਕੋਰਟ ਦਾ ਹੁਕਮ ਪੰਜਾਬ ਕੇਸਰੀ ਗਰੁੱਪ ਦਾ ਹੋਟਲ ਬਿਜਲੀ ਤੋਂ ਬਿਨਾਂ ਰਹੇਗਾ, ਪੰਜਾਬ ਸਰਕਾਰ ਦੀ ਕਾਰਵਾਈ ਹੋਈ ਸਹੀ ਸਾਬਤ ਚੰਡੀਗੜ੍ਹ 24 ਜਨਵਰੀ ,ਬੋਲੇ ਪੰਜਾਬ ਬਿਊਰੋ: ਵਾਤਾਵਰਣ ਉਲੰਘਣਾਵਾਂ ਪ੍ਰਤੀ ਪੰਜਾਬ ਸਰਕਾਰ ਦੀ ਅਪਣਾਈ ਜ਼ੀਰੋ-ਟੌਲਰੈਂਸ ਪਹੁੰਚ ਨੂੰ ਮਜ਼ਬੂਤ ਕਰਦੇ […]

Continue Reading