ਕੈਨੇਡਾ ‘ਚ ਸ਼ੋਅ ਤੋਂ ਬਾਅਦ ਐਮੀ ਵਿਰਕ ਦੀ ਗੱਡੀ ‘ਤੇ ਗੋਲੀਬਾਰੀ

ਚੰਡੀਗੜ੍ਹ, 9 ਸਤੰਬਰ, ਬੋਲੇ ਪੰਜਾਬ ਬਿਊਰੋ : ਕੈਨੇਡਾ ਵਿੱਚ ਇੱਕ ਸ਼ੋਅ ਤੋਂ ਬਾਅਦ ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ‘ਤੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਸ਼ਨੀਵਾਰ ਦੇਰ ਰਾਤ, ਜਦੋਂ ਐਮੀ ਵਿਰਕ ਆਪਣੇ ਪ੍ਰਦਰਸ਼ਨ ਤੋਂ ਬਾਅਦ ਵਾਪਸ ਆ ਰਿਹਾ ਸੀ, ਅਣਪਛਾਤੇ ਹਮਲਾਵਰਾਂ ਨੇ ਉਸਦੀ ਰੋਲਸ-ਰਾਇਸ ਕੁਲੀਨਨ ਗੱਡੀ ‘ਤੇ ਗੋਲੀਬਾਰੀ ਕੀਤੀ। ਐਮੀ ਵਿਰਕ ਸਮੇਤ ਚਾਰ ਲੋਕ […]

Continue Reading

ਪੰਜਾਬ ‘ਚ ਅੱਜ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਉਮੀਦ

ਚੰਡੀਗੜ੍ਹ, 9 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਕਮਜ਼ੋਰ ਪੈ ਗਿਆ ਹੈ। ਅੱਜ, 9 ਸਤੰਬਰ ਨੂੰ, ਪਠਾਨਕੋਟ, ਰੂਪਨਗਰ ਅਤੇ ਹੁਸ਼ਿਆਰਪੁਰ ਨੂੰ ਛੱਡ ਕੇ ਬਾਕੀ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ ‘ਤੇ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਸੂਬੇ […]

Continue Reading

ਪੰਜਾਬ ‘ਚ ਇਮਾਰਤਾਂ ਬਣਾਉਣ ਦੇ ਨਿਯਮ ਬਦਲੇ

ਚੰਡੀਗੜ੍ਹ, 9 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਇਮਾਰਤ ਬਣਾਉਣ ਦੇ ਨਿਯਮਾਂ ਨੂੰ ਬਦਲ ਦਿੱਤਾ ਹੈ, ਜਿਸ ਵਿੱਚ ਘਰਾਂ ਅਤੇ ਦੁਕਾਨਾਂ ਵਰਗੇ ਢਾਂਚੇ ਸ਼ਾਮਲ ਹਨ। ਅੱਗ ਬੁਝਾਊ ਰਸਤਿਆਂ ਅਤੇ ਪਾਰਕਿੰਗ ਤੋਂ ਲੈ ਕੇ ਛੱਤ ਦੀਆਂ ਬਣਤਰਾਂ ਤੱਕ ਦੇ ਪਹਿਲੂਆਂ ਵਿੱਚ ਬਦਲਾਅ ਕੀਤੇ ਗਏ ਹਨ। ਇਸ ਤੋਂ ਇਲਾਵਾ, ਇਮਾਰਤਾਂ ਦੇ ਨੇੜੇ ਹਾਈ-ਟੈਂਸ਼ਨ ਪਾਵਰ ਲਾਈਨਾਂ […]

Continue Reading

ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ 11 ਸਤੰਬਰ ਤੱਕ ਹੜਤਾਲ ‘ਤੇ ਜਾਣ ਦਾ ਫੈਸਲਾ, ਸਰਕਾਰ ਵਲੋਂ No Work No Pay ਨੀਤੀ ਲਾਗੂ 

ਚੰਡੀਗੜ੍ਹ, 9 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਕਰਮਚਾਰੀਆਂ ਵਿਚਕਾਰ ਟਕਰਾਅ ਸ਼ਿਖ਼ਰ ਉਤੇ ਪਹੁੰਚ ਗਿਆ ਹੈ। ਕਰਮਚਾਰੀਆਂ ਨੇ ਸਰਕਾਰ ਵਿਰੁੱਧ ਇੱਕ ਵੱਡੇ ਅੰਦੋਲਨ ਦਾ ਐਲਾਨ ਕੀਤਾ ਹੈ ਅਤੇ 11 ਸਤੰਬਰ ਤੱਕ ਸਮੂਹਿਕ ਛੁੱਟੀ ਲੈ ਕੇ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ, ਪੰਜਾਬ ਸਰਕਾਰ ਨੇ ਹੜਤਾਲ ਖਤਮ ਕਰਨ ਲਈ ਸਖ਼ਤ ਰੁਖ਼ ਅਪਣਾਇਆ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 722, 09-09-2026

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ […]

Continue Reading

ਚੰਡੀਗੜ੍ਹ ‘ਚ ਇਨ ਡਰਾਇਵਰ ਤੇ ਓਲਾ ਤੋਂ ਬਾਅਦ ਹੁਣ ਉਬਰ-ਰੈਪੀਡੋ ਦਾ ਐਗਰੀਗੇਟਰ ਲਾਇਸੈਂਸ ਵੀ ਮੁਅੱਤਲ

ਚੰਡੀੜ੍ਹ 8 ਸਤੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਸਟੇਟ ਟਰਾਂਸਪੋਰਟ ਅਥਾਰਟੀ (STA) ਨੇ ਐਗਰੀਗੇਟਰ ਕੰਪਨੀਆਂ ਉਬੇਰ ਅਤੇ ਰੈਪੀਡੋ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪ੍ਰਸ਼ਾਸਨ ਨੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਕਾਰਨ ਦੋਵਾਂ ਕੰਪਨੀਆਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਨਾਲ 6 ਮਹੀਨਿਆਂ ਲਈ ਮੁਅੱਤਲ ਕਰ ਦਿੱਤੇ ਹਨ। ਹਾਲਾਂਕਿ, ਉੱਥੇ ਵੀ ਬਹੁਤ ਸਾਰੇ ਡਰਾਈਵਰਾਂ […]

Continue Reading

ਤੂਰਬੰਜਾਰਾ ਖ਼ੁਦਕੁਸ਼ੀ ਮਾਮਲੇ ’ਚ ਕੌਮੀ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਚੰਡੀਗੜ੍ਹ 8 ਸਤੰਬਰ ,ਬੋਲੇ ਪੰਜਾਬ ਬਿਊਰੋ; ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੂਰਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕੌਮੀ ਕਮਿਸ਼ਨ ਨੇ ਭਾਰਤੀ ਸੰਵਿਧਾਨ ਦੀ ਧਾਰਾ 338 ਤਹਿਤ ਮਿਲੇ ਅਧਿਕਾਰਾਂ ਤਹਿਤ ਮਜ਼ਦੂਰ ਦੀ ਖ਼ੁਦਕੁਸ਼ੀ ਦੇ ਮਾਮਲੇ ਦੀ ਜਾਂਚ ਕਰਨ ਦਾ ਫ਼ੈਸਲਾ ਕੀਤਾ […]

Continue Reading

“ਪੰਜਾਬ ਮੰਗਦਾ ਹੈ ਜਵਾਬ” ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਦਾ ਸੂਬਾ ਪੱਧਰੀ ਘਿਰਾਓ ਦਾ ਐਲਾਨ

ਚਾਰ ਵੱਡੇ ਮੁੱਦਿਆਂ ’ਤੇ ਪੰਜਾਬ ਸਰਕਾਰ ਤੋਂ ਜਵਾਬਾਂ ਦੀ ਹੋਵੇਗੀ ਮੰਗ ਚੰਡੀਗੜ੍ਹ 8 ਸਤੰਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਵਾਰਿਸ ਪੰਜਾਬ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਗੰਭੀਰ ਮੁੱਦਿਆਂ ’ਤੇ ਪੰਜਾਬ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ 11 ਸਤੰਬਰ ਨੂੰ ਸੂਬਾ ਪੱਧਰ ’ਤੇ “ਪੰਜਾਬ ਮੰਗਦਾ ਹੈ ਜਵਾਬ” ਮੁਹਿੰਮ ਤਹਿਤ ਪੰਜਾਬ ਦੇ ਸਮੂਹ […]

Continue Reading

ਪਿੰਡ ਤੂਰ ਬੰਜਾਰਾ (ਦਿੜ੍ਹਬਾ) ਘਟਨਾ ਲਈ ਪੂਰੀ ਤਰਾਂ ਜ਼ਿੰਮੇਵਾਰ ਖਜਾਨਾ ਮੰਤਰੀ ਹਰਪਾਲ ਚੀਮਾ ਤੁਰੰਤ ਅਸਤੀਫਾ ਦੇਣ – ਬਾਪੂ ਤਰਸੇਮ ਸਿੰਘ

ਨਸ਼ੇ ਦੇ ਮੁੱਦੇ ’ਤੇ ਆਵਾਜ਼ ਚੁੱਕਣ ਵਾਲੇ ਮ੍ਰਿਤਕ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੂਰੀ ਤਰਾਂ ਪਰਿਵਾਰ ਨਾਲ ਖੜੇ ਹਾਂ – ਮਨਪ੍ਰੀਤ ਸਿੰਘ ਇਯਾਲੀ ਚੰਡੀਗੜ੍ਹ 8 ਸਤੰਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਸੀਨੀਅਰ ਆਗੂ ਅਤੇ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਪਿੰਡ ਤੂਰ […]

Continue Reading

ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਵਿਖੇ ਪਲੇਸਮੈਂਟ ਡਰਾਈਵ ‘ਚ 24 ਵਿਦਿਆਰਥੀਆਂ ਦੀ ਨਿਯੁਕਤੀ ਹੋਈ

ਮਾਨਸਾ 8 ਸਤੰਬਰ, ਬੋਲੇ ਪੰਜਾਬ ਬਿਊਰੋ( ਹਰਦੇਵ ਚੌਹਾਨ ) ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ, ਮਾਨਸਾ ਨੇ ਆਈ.ਸੀ.ਆਈ.ਸੀ.ਆਈ ਬੈਂਕ ਦੇ ਸਹਿਯੋਗ ਨਾਲ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ, ਜਿਸ ਨਾਲ ਵਿਦਿਆਰਥੀਆਂ ਨੂੰ ਭਾਰਤ ਦੇ ਨਿੱਜੀ ਖੇਤਰ ਦੇ ਬੈਂਕ ਵਿੱਚ ਆਪਣੇ ਪੇਸ਼ੇਵਰ ਕਰੀਅਰ ਦੀ ਸ਼ੁਰੂਆਤ ਕਰਨ ਦਾ ਕੀਮਤੀ ਮੌਕਾ ਮਿਲਿਆ।ਰਿਲੇਸ਼ਨਸ਼ਿਪ ਮੈਨੇਜਰ ਦੇ ਅਹੁਦੇ ਲਈ ਪਲੇਸਮੈਂਟ ਡਰਾਈਵ ਆਯੋਜਿਤ ਕੀਤੀ […]

Continue Reading