ਢਾਈ ਹਜ਼ਾਰ ਤੋਂ ਵੱਧ ਔਰਤਾਂ ਖਿਲਾਫ ਘਿਨਾਉਣੇ ਅਪਰਾਧਾਂ ਕਰਨ ਵਾਲੇ ਭਗੌੜੇ ਮੁਜਰਿਮ ਲਈ ਵੋਟਾਂ ਮੰਗਣ ਬਦਲੇ ਇਸਤਰੀ ਸਭਾ ਨੇ ਸਾੜਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ

ਇਸ ਗੁਨਾਹ ਲਈ ਮੋਦੀ ਦੇਸ਼ ਦੀਆਂ ਸਮੂਹ ਔਰਤਾਂ ਤੋਂ ਮਾਫ਼ੀ ਮੰਗਣ – ਏਪਵਾ ਮਾਨਸਾ, 30 ਅਪ੍ਰੈਲ ,ਬੋਲੇ ਪੰਜਾਬ ਬਿਓਰੋ:ਪ੍ਰਗਤੀਸ਼ੀਲ ਇਸਤਰੀ ਸਭਾ (ਏਪਵਾ) ਨੇ ਢਾਈ ਹਜ਼ਾਰ ਤੋਂ ਵੱਧ ਔਰਤਾਂ ਨਾਲ ਰੇਪ ਤੇ ਹੋਰ ਕੁਕਰਮ ਕਰਨ ਵਾਲੇ ਐਨਡੀਏ ਦੇ ਇਕ ਅਤ ਘਿਨਾਉਣੇ ਉਮੀਦਵਾਰ ਪ੍ਰਜਵਲ ਰੇਵੰਨਾ ਲਈ ਚੋਣ ਪ੍ਰਚਾਰ ਕਰਨ ਬਦਲੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ ਅਤੇ […]

Continue Reading

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾਡੀ.ਆਈ.ਜੀ. ਰੋਪੜ ਰੇਂਜ ਦੀ ਨਿਗਰਾਨੀ ਹੇਠ ਹੋਏਗੀ ਜਾਂਚ

ਚੰਡੀਗੜ੍ਹ/ਮੋਹਾਲੀ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ : ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਤੱਗੜ ਦੀ ਝੂਠੇ ਕੇਸ ਵਿਚ ਗ੍ਰਿਫ਼ਤਾਰੀ ਖਿ਼ਲਾਫ਼ ਅੱਜ ਮੋਹਾਲੀ ਅਤੇ ਚੰਡੀਗੜ੍ਹ ਦੇ ਪੱਤਰਕਾਰਾਂ ਦੇ ਇਕ ਵਫਦ ਨੇ ਸੂਬੇ ਦੇ ਡੀਜੀਪੀ ਗੌਰਵ ਯਾਦਵ ਵਲੋਂ ਮਿਲੇ ਭਰੋਸੇ ਤੋਂ ਬਾਦ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨਾਲ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਹੈਡਕੁਆਰਟਰ ਵਿਖੇ ਮੁਲਾਕਾਤ ਕੀਤੀ। ਵਫ਼ਦ […]

Continue Reading

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

ਕਿਸਾਨਾਂ ਦੇ ਖਾਤਿਆਂ ਵਿੱਚ 17340.40 ਕਰੋੜ ਰੁਪਏ ਦੀ ਅਦਾਇਗੀ ਨਾਲ 100 ਫੀਸਦੀ ਭੁਗਤਾਨ ਕੀਤਾ ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 30 ਅਪਰੈਲ,ਬੋਲੇ ਪੰਜਾਬ ਬਿਓਰੋ: ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਨਿਰਵਿਘਨ ਖਰੀਦ ਸਦਕਾ ਹੁਣ ਤੱਕ […]

Continue Reading

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ- 

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ  ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਵੱਲੋਂ ਬੀਐਲਓਜ਼ ਰਾਹੀਂ ਵੋਟਰਾਂ ਤੱਕ ਪੁੱਜੇਗਾ ‘ਚੋਣ ਸੱਦਾ’ ਕਾਰਡ ਉੱਤੇ ਬਣੇ ਕਿਊ ਆਰ ਕੋਡ ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪੰਜਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਮੋਹਾਲੀ 30 ਅਪ੍ਰੈਲ,ਬੋਲੇ ਪੰਜਾਬ ਬਿਓਰੋ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪੰਜਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ । ਇਸ ਦਿਨ ਸਵੇਰੇ 9:00 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ […]

Continue Reading

ਜ਼ੀਰਕਪੁਰ ਤੋਂ ਚੰਡੀਗੜ੍ਹ ਟ੍ਰਿਬਿਊਨ ਚੌਕ ਤੱਕ ਬਣਨ ਵਾਲੇ ਫਲਾਈਓਵਰ ਨੂੰ ਹਾਈ ਕੋਰਟ ਵੱਲੋਂ ਹਰੀ ਝੰਡੀ

ਚੰਡੀਗੜ੍ਹ30 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ੀਰਕਪੁਰ ਤੋਂ ਟ੍ਰਿਬਿਊਨ ਚੌਕ ਤੱਕ ਬਣਨ ਵਾਲੇ ਫਲਾਈਓਵਰ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਫਲਾਈਓਵਰ ‘ਤੇ 2019 ਤੋਂ ਲਗਾਈ ਪਾਬੰਦੀ ਨੂੰ ਹਟਾ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਵਿਕਾਸ ਦਾ ਕੰਮ ਪੰਜ ਸਾਲਾਂ ਤੋਂ ਰੁਕਿਆ ਹੋਇਆ ਹੈ। ਅਦਾਲਤ ਨੇ ਇਹ ਵੀ ਕਿਹਾ ਕਿ […]

Continue Reading

ਕੈਨੇਡਾ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਬਣਾਏ ਨਵੇਂ ਨਿਯਮ

ਦਿੱਲੀ, 30 ਅਪ੍ਰੈਲ, ਬੋਲੇ ਪੰਜਾਬ ਬਿਉਰੋ: ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ (Canada new rules for international students) ਬਣਾਇਆ ਹੈ। ਨਿਯਮ ਤਹਿਤ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ਵਿਚ ਸਿਰਫ 24 ਘੰਟੇ ਕਾਲਜ ਕੈਂਪਸ ਤੋਂ ਬਾਹਰ ਕੰਮ ਕਰ ਸਕਦੇ ਹਨ। ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 20 ਘੰਟਿਆਂ ਤੋਂ ਵੱਧ ਸਮੇਂ ਲਈ ਕੈਂਪਸ ਤੋਂ ਬਾਹਰ ਕੰਮ ਕਰਨ […]

Continue Reading

ਟਿਕਟ ਨਾ ਮਿਲਣ ਤੋਂ ਨਾਰਾਜ਼ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਛੱਡੀ

ਚੰਡੀਗੜ੍ਹ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਵਿੱਚ ਟਿਕਟ ਨਾ ਮਿਲਣ ਤੋਂ ਨਾਰਾਜ਼ ਯੂਥ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਛੱਡ ਦਿੱਤੀ ਹੈ। ਗੋਲਡੀ ਸੰਗਰੂਰ ਦੀ ਧੂਰੀ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ। ਪਿਛਲੀ ਵਾਰ ਉਹ ਭਗਵੰਤ ਮਾਨ ਤੋਂ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜੀ ਪਰ ਹਾਰ ਗਏ।ਇਸ […]

Continue Reading

ਗਾਇਕ ਦੀਪ ਸਾਬ ਦਾ ਨਵਾਂ ਰੋਮਾਂਟਿਕ ਗੀਤ ‘ਤੁਹਾਡੇ ਲਈ’ ਰਿਲੀਜ਼

‘ਤੁਹਾਡੇ ਲਈ’ ਸੰਗੀਤ ਪ੍ਰੇਮੀਆਂ ਨੂੰ ਰੋਮਾਂਟਿਕ ਧੁਨਾਂ ਦੇ ਖੇਤਰ ਵਿੱਚ ਲੈ ਜਾਂਦਾ ਹੈ: ਦੀਪ ਸਾਬ ਚੰਡੀਗੜ੍ਹ, 30 ਅਪ੍ਰੈਲ, ਬੋਲੇ ਪੰਜਾਬ ਬਿਓਰੋ : ਦੀਪ ਸਾਬ, ਸੰਗੀਤ ਉਦਯੋਗ ਵਿੱਚ ਇੱਕ ਉੱਭਰ ਰਹੀ ਸਨਸਨੀ, ਨੇ ਅੱਜ ਆਪਣੇ ਨਵੀਨਤਮ ਸਿੰਗਲ ‘ਤੁਹਾਡੇ ਲਈ’ ਰੋਮਾਂਟਿਕ ਧੁਨਾਂ ਦੇ ਖੇਤਰ ਵਿੱਚ ਇੱਕ ਮਨਮੋਹਕ ਪ੍ਰਵੇਸ਼ ਦੀ ਨਿਸ਼ਾਨਦੇਹੀ ਕਰਦੇ ਹੋਏ ਪੇਸ਼ ਕੀਤਾ। ਸਿਰਫ਼ 21 ਸਾਲ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਘੋਸ਼ਿਤ

ਅੱਠਵੀਂ ਵਿੱਚ ਪਹਿਲੀ-ਦੂਜੀ ਪੁਜ਼ੀਸ਼ਨ ‘ਤੇ ਕੁੜੀਆਂ ਤੇ ਬਾਰਵੀਂ ‘ਚ ਪਹਿਲੀਆਂ ਤਿੰਨੇ ਪੁਜ਼ੀਸ਼ਨਾਂ ‘ਤੇ ਮੁੰਡੇ ਮੋਹਰੀ ਮੋਹਾਲੀ, 30 ਅਪ੍ਰੈਲ,ਬੋਲੇ ਪੰਜਾਬ ਬਿਓਰੋ:ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਅੱਠਵੀਂ ਜਮਾਤ ‘ਚ ਪਹਿਲੀਆਂ ਤਿੰਨ ਪੁਜੀਸ਼ਨਾਂ ‘ਚੋਂ ਪਹਿਲੀ ‘ਤੇ ਹਰਨੂਰਪ੍ਰੀਤ ਕੌਰ, ਦੂਜੀ ‘ਤੇ ਗੁਰਲੀਨ ਕੌਰ ਤੇ ਤੀਜੀ ‘ਤੇ ਅਰਮਾਨਦੀਪ ਸਿੰਘ […]

Continue Reading