Breaking -ਪੰਜਾਬ ਦੇ ਰਾਜਪਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੀਐਮ ਮਾਨ ਨੂੰ ਵੀ ਦਿੱਤੀ ਧਮਕੀ

ਚੰਡੀਗੜ੍ਹ 3 ਅਗਸਤ ,ਬੋਲੇ ਪੰਜਾਬ ਬਿਊਰੋ; ਆਜ਼ਾਦੀ ਦਿਵਸ ਤੋਂ ਪਹਿਲਾਂ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੋਮਵਾਰ ਸਵੇਰੇ ਜ਼ਿਲ੍ਹਾ ਅਦਾਲਤਾਂ, ਚੰਡੀਗੜ੍ਹ ਪ੍ਰਸ਼ਾਸਨ ਅਤੇ ਈ-ਕੋਰਟ ਸਿਸਟਮ ਦੇ ਅਧਿਕਾਰਤ ਈਮੇਲ ‘ਤੇ ਧਮਕੀ ਭਰਿਆ ਸੁਨੇਹਾ ਭੇਜੇ ਜਾਣ ਤੋਂ ਬਾਅਦ ਪੁਲਿਸ ਅਤੇ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ। […]

Continue Reading

ਸਿੱਖੀ ਦੇ ਪ੍ਰਚਾਰ ਅਤੇ ਗੁਰੂ ਘਰ ਦੀ ਮਰਯਾਦਾ ’ਤੇ ਸਵਾਲ ਚੁੱਕਣ ਵਾਲੀ ਸੋਚ ਤੋਂ ਕੌਮ ਰਹੇ ਸੁਚੇਤ- ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਮੁਕਤਸਰ ਸਾਹਿਬ/ਅੰਮ੍ਰਿਤਸਰ, 3 ਅਗਸਤ,ਬੋਲੇ ਪੰਜਾਬ ਬਿਊਰੋ;ਮੀਰੀ-ਪੀਰੀ ਖ਼ਾਲਸਾ ਮਾਰਚ ਕੋਈ ਸਿਆਸੀ ਰੋਡ ਸ਼ੋ ਨਹੀਂ, ਸਗੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬਖ਼ਸ਼ੇ ਮੀਰੀ-ਪੀਰੀ ਦੇ ਸਿਧਾਂਤ ਅਤੇ ਪੰਥਕ ਪਰੰਪਰਾਵਾਂ ਦਾ ਪ੍ਰਗਟਾਵਾ ਹੈ। ਇਤਿਹਾਸ ਗਵਾਹ ਹੈ ਕਿ ਸਿੱਖ ਕੌਮ ਉੱਤੇ ਆਏ ਚਨੌਤੀ ਭਰੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਅਤੇ ਪੰਥਕ ਮੋਰਚੇ […]

Continue Reading

ਨਿਜੀ ਅਤੇ ਸਕੂਲ ਦੀ ਸਾਫ਼-ਸਫ਼ਾਈ ਸਬੰਧੀ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਰਾਜਪੁਰਾ, 3 ਅਗਸਤ ,ਬੋਲੇ ਪੰਜਾਬ ਬਿਊਰੋ; ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਵੱਛਤਾ ਅਭਿਆਨ ਤਹਿਤ ਇੱਕ ਵਿਸ਼ੇਸ਼ ਨਾਟਕ ਦਾ ਮੰਚਨ ਕੀਤਾ ਗਿਆ। ਇਸ ਨਾਟਕ ਰਾਹੀਂ ਵਿਦਿਆਰਥੀਆਂ ਨੂੰ ਹੱਥਾਂ ਦੀ ਸਹੀ ਢੰਗ ਨਾਲ ਸਫ਼ਾਈ ਕਰਨ ਦੀ ਵਿਧੀ, ਪਖਾਨਿਆਂ ਦੀ ਵਰਤੋਂ ਦੌਰਾਨ ਧਿਆਨ ਵਿੱਚ ਰੱਖਣ ਵਾਲੀਆਂ ਗੱਲਾਂ ਅਤੇ ਨੈਤਿਕ ਕਦਰਾਂ-ਕੀਮਤਾਂ ਬਾਰੇ […]

Continue Reading

ਪੰਜਾਬ ਦੇ ਜ਼ਿਲ੍ਹਾ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਵਿੱਚ ਅੱਵਲ ਆਉਣ ਬਾਰੇ ਕੀਤੀ ਚਰਚਾ

ਸਟੇਟ ਸਿੱਖਿਆ ਇੰਚਾਰਜ ਗੁਲਸ਼ਨ ਛਾਬੜਾ ਨੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਵਲੰਟੀਅਰ ਵੱਜੋਂ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਪਟਿਆਲਾ, 3 ਅਗਸਤ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ਪਟਿਆਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਕਾਨਫਰੰਸ ਹਾਲ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਆਮ […]

Continue Reading

7 ਅਗਸਤ ਦੀ ਵਿਸ਼ਾਲ ਮਹਾਂ ਰੈਲੀ ਵਿੱਚ ਸੇਵਾਮੁਕਤ ਸਿੱਖਿਆ ਅਧਿਕਾਰੀ ਅਤੇ ਕਰਮਚਾਰੀ ਹੋਣਗੇ ਸ਼ਾਮਲ (ਸੇਵਾਮੁਕਤਸਿੱਖਿਆ ਕਰਮਚਾਰੀ ਸੰਗਠਨ)

ਚੰਡੀਗੜ੍ਹ 3 ਅਗਸਤ ,ਬੋਲੇ ਪੰਜਾਬ ਬਿਊਰੋ; 7 ਅਗਸਤ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਦੀ ਵਿਸ਼ਾਲ ਮਹਾਂ ਰੈਲੀ ਵਿੱਚ ਸੇਵਾਮੁਕਤ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਸੇਵਾਮੁਕਤ ਸਿੱਖਿਆ ਵਿਭਾਗ ਦੇ ਪੈਨਸ਼ਨਰਜ ਨੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੀ ਅਦਾਇਗੀ ਤੁਰੰਤ ਕਰਨ,ਪੁਰਾਣੀ ਪੈਨਸ਼ਨ ਲਾਗੂ ਕਰਨ, ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮ ਦੀਆਂ ਸੇਵਾਵਾਂ ਨੂੰ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਰਜਿ.) ਬਰਾਂਚ ਰੋਪੜ ਅਤੇ ਮੋਹਾਲੀ ਦੀ ਮੀਟਿੰਗ ਹੋਈ

7 ਅਗਸਤ ਦੀ ਚੰਡੀਗੜ੍ਹ ਮਹਾਂ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਫੈਸਲਾ ਮੋਹਾਲੀ,3ਅਗਸਤ ,ਬੋਲੇ ਪੰਜਾਬ ਬਿਊਰੋ;ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ (ਰਜਿ.) ਬਰਾਂਚ ਰੋਪੜ ਅਤੇ ਮੋਹਾਲੀ ਦੀ ਮੀਟਿੰਗ ਸੁਬਾ ਪ੍ਰਧਾਨ ਮਲਾਗਰ ਸਿੰਘ ਖਮਾਣੋਂ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਬ੍ਰਾਂਚ ਜਰਨਲ ਸਕੱਤਰ ਅਮਰੀਕ ਸਿੰਘ ਖਿਦਰਾਵਾਦ ਨੇ ਦੱਸਿਆ ਕਿ ਪੰਜਾਬ […]

Continue Reading

ਪ੍ਰਸਿੱਧ ਗ਼ਜ਼ਲਗੋ ਗੁਰਦੀਪ ਸੈਣੀ ਦੀ ਕਿਤਾਬ ‘ਔੜ ਤੇ ਬਰਸਾਤ’ ‘ਤੇ ‘ਕਲਾ ਸੰਗਮ ਨੀਲੋਂ ਪੁਲ’ ਵਲੋਂ ਗੋਸ਼ਟੀ

“ਥੱਕੇ-ਟੁੱਟੇ ਤੇ ਲੁੱਟੇ ਜਾ ਰਹੇ ਲੋਕਾਂ ਨੂੰ ਉੱਠਣ ਦਾ ਸਨੇਹਾ ਦਿੰਦੀ ਹੈ ਗੁਰਦੀਪ ਸੈਣੀ ਦੀ ਕਵਿਤਾ” — ਚਰਨਜੀਤ ਗਿੱਲ ਸਮਾਲਸਰ ਲੁਧਿਆਣਾ 3 ਅਗਸਤ ,ਬੋਲੇ ਪੰਜਾਬ ਬਿਊਰੋ;‘ਕਲਾ ਸੰਗਮ ਨੀਲੋਂ ਪੁਲ’ ਵੱਲੋਂ ਪ੍ਰਸਿੱਧ ਗ਼ਜ਼ਲਗੋ ਗੁਰਦੀਪ ਸੈਣੀ ਦੀ ਪੁਸਤਕ ‘ਔੜ ਤੇ ਬਰਸਾਤ’ ‘ਤੇ ਇੱਕ ਵਿਸ਼ੇਸ਼ ਗੋਸ਼ਟੀ ਡਾ. ਜਲੌਰ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਸਮਾਗਮ ਵਿੱਚ […]

Continue Reading

ਸਿੱਖਿਆ ਮੰਤਰੀ ਦੇ ਬਿਆਨ ਨੇ ਸਿੱਖਿਆ ਕ੍ਰਾਂਤੀ ਦਾ ਅਸਲ ਸੱਚ ਲਿਆਂਦਾ ਸਾਹਮਣੇ : ਡੀ ਟੀ ਐੱਫ

ਚੰਡੀਗੜ੍ਹ, 3 ਅਗਸਤ ,ਬੋਲੇ ਪੰਜਾਬ ਬਿਉਰੋ; ਪੰਜਾਬ ਵਿਧਾਨ ਸਭਾ ਵਿੱਚ ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਕਾਡਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਸਬੰਧੀ ਦਿੱਤਾ ਗਿਆ ਬਿਆਨ ਪੰਜਾਬ ਸਰਕਾਰ ਦੀ ਅਖੌਤੀ “ਸਿੱਖਿਆ ਕ੍ਰਾਂਤੀ” ਦੇ ਦਾਅਵਿਆਂ ਦੀ ਹਕੀਕਤ ਨੂੰ ਬੇਨਕਾਬ ਕਰਦਾ ਹੈ। ਸਿੱਖਿਆ ਖੇਤਰ ਵਿੱਚ ਢਾਂਚਾਗਤ ਕਮੀ, ਪ੍ਰਸ਼ਾਸਕੀ ਅਸਮਰੱਥਾ ਅਤੇ ਅਧਿਆਪਕਾਂ ਦੀ ਭਾਰੀ ਘਾਟ ਨੇ ਇਹ ਸਪੱਸ਼ਟ […]

Continue Reading

ਪੰਜਾਬ ਕਾਂਗਰਸ ਅੰਦਰਲੀ ਧੜੇਬੰਦੀ ਸੜਕਾਂ ‘ਤੇ ਆਈ, “ਬਘੇਲ ਵਾਪਸ ਜਾਓ” ਦੇ ਪੋਸਟਰ ਲੱਗੇ 

ਚੰਡੀਗੜ੍ਹ, 3 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਅੰਦਰਲੀ ਧੜੇਬੰਦੀ ਹੁਣ ਸੜਕਾਂ ‘ਤੇ ਆ ਗਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਦੌਰੇ ਤੋਂ ਪਹਿਲਾਂ, ਸ਼ਹਿਰ ਦੀਆਂ ਸੜਕਾਂ ‘ਤੇ ਉਨ੍ਹਾਂ ਦੇ ਵਿਰੋਧ ਵਿੱਚ ਪੋਸਟਰ ਅਤੇ ਵੱਡੇ ਫਲੈਕਸ ਬੈਨਰ ਲੱਗ ਗਏ ਹਨ। ਮੁਕਤਸਰ ਰਾਜਾ ਵੜਿੰਗ ਦਾ ਗ੍ਰਹਿ ਜ਼ਿਲ੍ਹਾ […]

Continue Reading

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਮੁੱਦੇ ‘ਤੇ ਹੰਗਾਮਾ 

ਚੰਡੀਗੜ੍ਹ, 3 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਸ਼ੁਰੂ ਹੋਇਆ, ਜਿਸਦੀ ਸ਼ੁਰੂਆਤ ਸਦਨ ਵਿੱਚ ਭਾਰੀ ਹੰਗਾਮੇ ਨਾਲ ਹੋਈ। ਵਿਰੋਧੀ ਧਿਰ ਨੇ ਫਾਰਮੇਸੀ ਪੇਪਰ ਲੀਕ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ […]

Continue Reading