News

ਡਾ. ਬੱਤਰਾਜ਼ ਹੈਲਥਕੇਅਰ ਨੇ ਏਅਰਪੋਰਟ ਰੋਡ ਉੱਤੇ ਆਧੁਨਿਕ ਕਲੀਨਿਕ ਖੋਲ੍ਹਿਆ

ਹੁਣ ਹੋਏਗਾ ਵਾਲ ਤੇ ਚਮੜੀ ਸੁੰਦਰਤਾ ਲਈ ਸੁਰੱਖਿਅਤ ਹੋਮਿਉਪੈਥਿਕ ਇਲਾਜ ਮੋਹਾਲੀ, 18 ਨਵੰਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਡਾ. ਬੱਤਰਾਜ਼ ਹੈਲਥਕੇਅਰ ਨੇ ਸੈਂਟਰਲ ਸਟਰੀਟ, ਏਅਰਪੋਰਟ ਰੋਡ, ਸੈਕਟਰ 67, ਮੋਹਾਲੀ ਵਿੱਚ ਅਪਣੇ 9ਵੇਂਅਤਿ-ਆਧੁਨਿਕ ਕਲੀਨਿਕ ਦਾ ਉਦਘਾਟਨ ਕੀਤਾ। ਸਮਾਗਮ ਵਿਚ ਗੀਤਕਾਰ ਅਤੇ ਅਦਾਕਾਰ ਜਸਬੀਰ ਜੱਸੀ, ਬਾਲੀਵੁੱਡ ਸੰਗੀਤ ਨਿਰਦੇਸ਼ਕ ਸਚਿਨ ਆਹੂਜਾ ਅਤੇ ਡਾ. ਬੱਤਰਾਜ਼ ਗਰੁੱਪ ਆਫ਼ ਕੰਪਨੀਜ਼ ਦੀ […]

Continue Reading

ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਨ ਦੀ ਪ੍ਰਕਿਰਿਆ ਪੂਰੀ, ਅੱਜ ਆਵੇਗਾ ਭਾਰਤ

ਨਵੀਂ ਦਿੱਲੀ, 19 ਨਵੰਬਰ,ਬੋਲੇ ਪੰਜਾਬ ਬਿਊਰੋ;ਬਾਬਾ ਸਿੱਦੀਕੀ ਕਤਲ ਕੇਸ ਦੇ ਮੁੱਖ ਸਾਜ਼ਿਸ਼ਕਰਤਾ ਮੰਨੇ ਜਾਂਦੇ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਨ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਉਹ ਬੁੱਧਵਾਰ ਸਵੇਰੇ 10 ਵਜੇ ਦੇ ਕਰੀਬ ਦਿੱਲੀ ਪਹੁੰਚੇਗਾ। ਸੁਰੱਖਿਆ ਏਜੰਸੀਆਂ ਉਸਦੀ ਹਵਾਲਗੀ ਯਾਤਰਾ ਦੀ ਨਿਗਰਾਨੀ ਕਰ ਰਹੀਆਂ ਹਨ ਅਤੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਈ […]

Continue Reading

ਫਗਵਾੜਾ ਵਿੱਚ ਸ਼ਿਵ ਸੈਨਾ ਆਗੂ ਤੇ ਪੁੱਤ ਉੱਤੇ ਹਥਿਆਰਾਂ ਨਾਲ ਜਾਨਲੇਵਾ ਹਮਲਾ

ਫਗਵਾੜਾ, 19 ਨਵੰਬਰ,ਬੋਲੇ ਪੰਜਾਬ ਬਿਉਰੋ;ਬੀਤੀ ਰਾਤ 8 ਵਜੇ ਦੇ ਕਰੀਬ ਫਗਵਾੜਾ ਵਿੱਚ ਸ਼ਿਵ ਸੈਨਾ ਪੰਜਾਬ ਦੇ ਸੂਬਾਈ ਉਪ ਪ੍ਰਧਾਨ ਇੰਦਰਜੀਤ ਕਰਵਾਲ ਅਤੇ ਉਨ੍ਹਾਂ ਦੇ ਪੁੱਤਰ ਜਿੰਮੀ ਕਰਵਾਲ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਤਣਾਅ ਅਤੇ ਦਹਿਸ਼ਤ ਫੈਲ ਗਈ। ਸ਼ਿਵ ਸੈਨਾ ਨੇ ਵਧਦੀ ਬੇਇਨਸਾਫ਼ੀ ਦੇ ਵਿਰੋਧ ਵਿੱਚ ਅੱਜ […]

Continue Reading

ਘਰੋਂ ਕਾਲਜ ਪੜ੍ਹਨ ਗਈ ਲੜਕੀ ਲਾਪਤਾ, ਪਰਿਵਾਰ ਨੇ ਲਾਏ ਅਗਵਾ ਦੇ ਦੋਸ਼

ਲੁਧਿਆਣਾ, 19 ਨਵੰਬਰ,ਬੋਲੇ ਪੰਜਾਬ ਬਿਊਰੋ;ਥਾਣਾ ਡਿਵੀਜ਼ਨ ਨੰਬਰ 3 ਦੇ ਇਲਾਕੇ ਵਿੱਚ ਇੱਕ ਮੁਲਜ਼ਮ ਨੇ ਕਾਲਜ ਪੜ੍ਹਨ ਗਈ ਇੱਕ ਨਾਬਾਲਗ ਲੜਕੀ ਨੂੰ ਵਿਆਹ ਕਰਵਾਉਣ ਦੇ ਇਰਾਦੇ ਨਾਲ ਅਗਵਾ ਕਰ ਲਿਆ। ਪਰਿਵਾਰ ਨੇ ਇਲਾਕਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਜਾਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ 17 ਸਾਲਾ ਲੜਕੀ ਘਰੋਂ ਕਾਲਜ ਪੜ੍ਹਨ ਗਈ ਸੀ। ਲੜਕੀ ਦੀ […]

Continue Reading

ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤਲਬ

ਚੰਡੀਗੜ੍ਹ, 19 ਨਵੰਬਰ,ਬੋਲੇ ਪੰਜਾਬ ਬਿਊਰੋ;ਅਧਿਕਾਰੀਆਂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਤਰਨਤਾਰਨ ਉਪ ਚੋਣ ਦੌਰਾਨ ਤਰਨਤਾਰਨ ਦੇ ਐਸਐਸਪੀ ਵਿਰੁੱਧ ਸ਼ਿਕਾਇਤਾਂ ਦੇ ਸਬੰਧ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ।ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ, ਚੋਣ ਕਮਿਸ਼ਨ ਨੇ ਸੀਨੀਅਰ ਪੁਲਿਸ ਸੁਪਰਡੈਂਟ ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 639

Amrit Vele da Hukamnama Sri Darbar Sahib, Amritsar Ang 639, 19-11-2025 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 639 , 19-11-2025 ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ […]

Continue Reading

ਮਨਰੇਗਾ ਕਾਮਿਆਂ ਦੀ ਬੇਮਿਸਾਲ ਕਟੌਤੀ—ਗਰੀਬ ਪਰਿਵਾਰਾਂ ’ਤੇ ਭਾਜਪਾ ਦੀ ਕੇਂਦਰ ਸਰਕਾਰ ਦਾ ਵੱਡਾ ਵਾਰ : ਬਲਬੀਰ ਸਿੱਧੂ

ਮੋਹਾਲੀ, 18 ਨਵੰਬਰ ,ਬੋਲੇ ਪੰਜਾਬ ਬਿਊਰੋ; ਮਨਰੇਗਾ ਡੇਟਾਬੇਸ ਵਿੱਚੋਂ ਕੇਵਲ ਇੱਕ ਮਹੀਨੇ—10 ਅਕਤੂਬਰ ਤੋਂ 14 ਨਵੰਬਰ—ਦੇ ਦਰਮਿਆਨ ਲਗਭਗ 27 ਲੱਖ ਮਜ਼ਦੂਰਾਂ ਦੇ ਨਾਮ ਕੱਟੇ ਜਾਣ ਦੀ ਖ਼ਬਰ ਨੂੰ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਬਹੁਤ ਹੀ ਚਿੰਤਾਜਨਕ ਦੱਸਦਿਆਂ ਇਸ ਨੂੰ ਗਰੀਬ ਮਜ਼ਦੂਰ ਵਰਗ ਨਾਲ ਕੀਤੀ ਗਈ ਸਿੱਧੀ ਨਾਇਨਸਾਫ਼ੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ […]

Continue Reading

ਗੈਰ-ਕਾਨੂੰਨੀ ਧਰਮ ਪਰਿਵਰਤਨ ਦੇ ਖ਼ਿਲਾਫ਼ ਪੰਜਾਬ ਬਚਾਓ ਮੋਰਚੇ ਦੀ ਲੜਾਈ ਨੂੰ ਮਿਲੀਆ ਭਗਤ ਸਿੰਘ ਦੋਆਬੀ ਦਾ ਸਾਥ

ਚੰਡੀਗੜ੍ਹ,18 ਨਵੰਬਰ ,ਬੋਲੇ ਪੰਜਾਬ ਬਿਊਰੋ; ਮਿਸਲ ਸ਼ਹੀਦਾ ਤਰਨ ਦਲ ਦੇ ਚੇਅਰਮੈਨ ਸਰਦਾਰ ਭਗਤ ਸਿੰਘ ਦੋਆਬੀ ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਹੋਈ ਪ੍ਰੈਸ ਕਾਨਫਰੰਸ ਵਿੱਚ ਪੰਜਾਬ ਬਚਾਓ ਮੋਰਚਾ ਅਤੇ ਇਸ ਦੇ ਪ੍ਰਧਾਨ ਤੇਜਸਵੀ ਮਿੰਹਾਸ ਨੂੰ ਪੂਰਾ ਸਮਰਥਨ ਦੇਣ ਦੀ ਘੋਸ਼ਣਾ ਕੀਤੀ। ਦੋਆਬੀ ਨੇ ਕਿਹਾ ਕਿ ਮੋਰਚਾ ਪੰਜਾਬ ਵਿੱਚ ਤੇਜ਼ੀ ਨਾਲ ਵੱਧ ਰਹੇ ਗੈਰ-ਕਾਨੂੰਨੀ ਧਰਮ-ਪਰਿਵਰਤਨ ਦੇ ਗੰਭੀਰ ਮਾਮਲੇ ਨੂੰ […]

Continue Reading

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ ₹150 ਕਰੋੜ ਦੀ ਨਿਵੇਸ਼ ਵਚਨਬੱਧਤਾ

ਚੰਡੀਗੜ੍ਹ, 18 ਨਵੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ — ਕਨਫੈਡਰੇਸ਼ਨ ਆਫ ਇੰਡਿਆਨ ਇੰਡਸਟਰੀ (CII) ਨਾਰਦਰਨ ਰੀਜਨ ਦੀ ਅੰਮ੍ਰਿਤਸਰ ਵਿੱਚ ਹੋਈ ਰੀਜਨਲ ਕੌਂਸਲ ਮੀਟਿੰਗ ਦੌਰਾਨ, ਪੰਜਾਬ ਸਰਕਾਰ ਨੇ ਉਦਯੋਗਿਕ ਸੁਧਾਰਾਂ, ਸੈਕਟਰ-ਵਾਈਜ਼ ਨੀਤੀ ਪਹਿਲਾਂ ਅਤੇ ਵੱਡੇ ਬੁਨਿਆਦੀ ਢਾਂਚੇ ਦੇ ਯੋਜਨਿਆਂ ਦਾ ਪ੍ਰਗਤੀਸ਼ੀਲ ਰੋਡਮੈਪ ਪੇਸ਼ ਕੀਤਾ, ਜਿਸ ਨਾਲ ਰਾਜ ਵਿੱਚ ਨਿਵੇਸ਼ ਦੀ ਗਤੀ ਹੋਰ ਤੇਜ਼ ਹੋਵੇਗੀ। ਸੀਆਈਆਈ ਨਾਰਦਰਨ ਰੀਜਨ ਦੀ […]

Continue Reading

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਕਮਿਸ਼ਨ ਚੇਅਰਮੈਨ ਸ. ਜਸਵੀਰ ਸਿੰਘ ਗੜੀ ਅਤੇ ਪ੍ਰਿੰਸੀਪਲ ਸਕੱਤਰ ਸ਼੍ਰੀ ਵੀ.ਕੇ. ਮੀਨਾ ਵੱਲੋਂ ਸ਼ੁਰੂਆਤ ਚੰਡੀਗੜ੍ਹ, 18 ਨਵੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਤੌਰ ‘ਤੇ ਨਿਰਮਿਤ ਕੋਰਟ ਦਾ ਅੱਜ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਅਤੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਵੀ. ਕੇ. ਮੀਨਾ,ਆਈ.ਏ.ਐਸ  ਵੱਲੋਂ […]

Continue Reading