News

ਉਸਾਰੀ ਮਜ਼ਦੂਰਾਂ ਦੀਆਂ ਮੰਗਾਂ ਤੇ ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਵਾਉਣ ਲਈ 16 ਸਤੰਬਰ ਨੂੰ ਰੋਸ ਪ੍ਰਦਰਸ਼ਨ ਕਰਕੇ ਐਸ ਡੀ ਐਮ ਨੂੰ ਦਿੱਤਾ ਜਾਵੇਗਾ ਮੰਗ ਪੱਤਰ

26 ਸਤੰਬਰ ਦੀ ਸੂਬਾ ਪੱਧਰੀ ਮੋਗਾ ਰੈਲੀ ਵਿੱਚ ਸੈਂਕੜੇ ਉਸਾਰੀ ਕਿਰਤੀ ਹੋਣਗੇ ਸ਼ਾਮਲ ਸ੍ਰੀ ਚਮਕੌਰ ਸਾਹਿਬ,7, ਸਤੰਬਰ ,ਬੋਲੇ ਪੰਜਾਬ ਬਿਊਰੋ; ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਅਹੁਦੇਦਾਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਸਿਮਰੂ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ […]

Continue Reading

ਮਾਨਸਾ ‘ਚ ਦਸਮੇਸ਼ ਫੌਜ ਰੰਘਰੇਟਾ ਦਲ ਵੱਲੋਂ 11 ਮੈਂਬਰੀ ਕਮੇਟੀ ਗਠਿਤ; ਜਗਵੀਰ ਸਿੰਘ ਬਣੇ ਜ਼ਿਲ੍ਹਾ ਪ੍ਰਧਾਨ

ਮਾਨਸਾ,7 ਸਤੰਬਰ (ਮਲਾਗਰ ਖਮਾਣੋ) ਜ਼ਿਲ੍ਹਾ ਮਾਨਸਾ ਦੇ ਹਲਕਾ ਬੁਢਲਾਡਾ ਅਧੀਨ ਪੈਂਦੇ ਪਿੰਡ ਖੁਡਾਲਾ ਕਲਾਂ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ‘ਦਸਮੇਸ਼ ਫੌਜ ਰੰਘਰੇਟਾ ਦਲ’ ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਜ਼ਿਲ੍ਹਾ ਮਾਨਸਾ ਲਈ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ […]

Continue Reading

ਸਟੇਟ ਅਵਾਰਡੀ ਡਾ. ਰਜਿੰਦਰ ਸਿੰਘ ਸੈਣੀ ਅਤੇ ਯੰਗ ਟੀਚਰ ਅਵਾਰਡੀ ਰਾਜਦੀਪ ਕੌਰ ਦਾ ਆਪਣੇ-ਆਪਣੇ ਸਕੂਲਾਂ ਵਿੱਚ ਨਿੱਘਾ ਸਵਾਗਤ

ਰਾਜਪੁਰਾ, 7 ਸਤੰਬਰ ,ਬੋਲੇ ਪੰਜਾਬ ਬਿਊਰੋ; ਬਲਾਕ ਨੋਡਲ ਅਫ਼ਸਰ ਰਾਜਪੁਰਾ-2 ਹਰਪ੍ਰੀਤ ਸਿੰਘ, ਹੈੱਡ ਮਾਸਟਰ ਦੀ ਅਗਵਾਈ ਹੇਠ ਸਟੇਟ ਅਵਾਰਡੀ ਅਧਿਆਪਕ ਡਾ. ਰਜਿੰਦਰ ਸਿੰਘ ਸੈਣੀ ਅਤੇ ਯੰਗ ਟੀਚਰ ਅਵਾਰਡੀ ਅਧਿਆਪਕਾ ਰਾਜਦੀਪ ਕੌਰ ਦਾ ਆਪਣੇ-ਆਪਣੇ ਸਕੂਲਾਂ ਵਿੱਚ ਪੁੱਜਣ ’ਤੇ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। […]

Continue Reading

ਮੋਹਾਲੀ ਵਿਖੇ ਸ੍ਰੀ ਗੁਰੂ ਰਵੀਦਾਸ ਭਵਨ ਦਾ ਸਖਾਪਨਾ ਦਿਵਸ ਮਨਾਇਆ ਗਿਆ

ਮੋਹਾਲੀ 7 ਸਤੰਬਰ ,ਬੋਲੇ ਪੰਜਾਬ ਬਿਊਰੋ; ਮੋਹਾਲੀ 7 ਫੇਜ ਵਿਖੇ ਸ੍ਰੀ ਗੁਰੂ ਰਵੀਦਾਸ ਨੌਜਵਾਨ ਸਭਾ (ਰਿਜ:) ਵੱਲ ਸ਼ੀ ਗੁਰੂ ਰਿਵਦਾਸ ਭਵਨ ਦਾ ਸਥਾਪਨਾ ਦਿਵਸ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸ਼ੀ ਗੁਰੂ ਰਿਵਦਾਸ ਸਾਧੂ ਸੰਪਦਾਇ ਸੋਸਾਇਟੀ ਦੇ ਚੇਅਰਮੈਨ ਪੂਜਨੀਕ 108 ਸੰਤ ਬਾਬਾ ਸਰਵਣ ਦਾਸ ਜੀ ਬੋਹਣ ਪੱਟੀ (ਹੁਿਸ਼ਆਰਪੁਰ) ਵਾਲੇ ਆਪਣੀ ਸੋਸਾਇਟੀ […]

Continue Reading

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦਿੱਤੀ ਤਿੰਨ ਬੱਸਾਂ ਨੂੰ ਹਰੀ ਝੰਡੀ

ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਮੋਹਾਲੀ 7 ਸਤੰਬਰ.,ਬੋਲੇ ਪੰਜਾਬ ਬਿਊਰੋ :-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ […]

Continue Reading

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇੱਕਤਰਤਾ

ਅੰਮ੍ਰਿਤਸਰ, 7 ਸਤੰਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 12 ਸਤੰਬਰ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਅਧਿਕਾਰੀਆਂ ਨੇ […]

Continue Reading

ਲੁਧਿਆਣਾ ਦਾ ਟੈਕਸਟਾਈਲ ਉਦਯੋਗ ਬਿਜਲੀ ਕੱਟਾਂ ਕਾਰਨ ਵੱਡੇ ਸੰਕਟ ਵੱਲ, ਸਬੰਧਿਤ ਸਨਅਤਕਾਰਾਂ ਵਲੋਂ ਦਿੱਤੇ ਅਲਟੀਮੇਟਮ ਦਾ ਕਰਦੇ ਹਾਂ ਸਮਰਥਨ: ਇਯਾਲੀ

ਦਿਹਾਤੀ ਖੇਤਰ ਵਿੱਚ ਵੀ ਬਿਜਲੀ ਦੀ ਸਪਲਾਈ ਪੂਰੀ ਨਾ ਹੋਣ ਕਾਰਨ ਕਿਸਾਨੀ ਨੂੰ ਕਰਨਾ ਪੈ ਰਿਹਾ ਹੈ ਸੰਕਟ ਦਾ ਸਾਹਮਣਾ – ਇਯਾਲੀ ਲੁਧਿਆਣਾ 7 ਸਤੰਬਰ ,ਬੋਲੇ ਪੰਜਾਬ ਬਿਉਰੋ; ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਉਦਯੋਗਿਕ ਅਤੇ ਖੇਤੀਬਾੜੀ ਸੈਕਟਰ ਨੂੰ ਬਿਜਲੀ ਸਪਲਾਈ ਦੀ ਆ ਰਹੀ […]

Continue Reading

ਜਗਤ ਪੰਜਾਬੀ ਸਭਾ ਅਤੇ ਓਂਟਾਰਿਓ ਫਰੈਂਡਜ਼ ਕਲੱਬ ਵੱਲੋਂ ਕਵੀ ਦਰਬਾਰ ਆਯੋਜਿਤ

ਦਰਸ਼ਨ ਸਿੰਘ ਧਾਲੀਵਾਲ ਦੁਆਰਾ ਸਭਾ ਲਈ ਐਲਾਨੀ 15 ਹਜਾਰ ਡਾਲਰ ਦੀ ਸਹਾਇਤਾ ਰਾਸ਼ੀ ਪ੍ਰਾਪਤ ਕੀਤੀ ਬਰੈਂਪਟਨ, 7 ਸਤੰਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ); ਜਗਤ ਪੰਜਾਬੀ ਸਭਾ ਕੈਨੇਡਾ ਅਤੇ ਓਂਟਾਰਿਓ ਫਰੈਂਡਜ਼ ਕਲੱਬ ਵੱਲੋਂ ਜਗਤ ਪੰਜਾਬੀ ਸਭਾ ਦੇ ਦਫ਼ਤਰ, 134 ਕੈਨੇਡੀ ਰੋਡ ਸਾਊਥ, ਬਰੈਂਪਟਨ ਵਿਖੇ ਸ਼ਾਨਦਾਰ ਕਵੀ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਕਵੀਆਂ ਅਤੇ ਮੈਂਬਰਾਂ ਨੇ […]

Continue Reading

Punjab ਵਿੱਚ ਗੈਂਗਸਟਰਾਂ ਦੀ ਮਦਦ ਲੈ ਰਹੀ ਆਮ ਆਦਮੀ ਪਾਰਟੀ: ਪ੍ਰਦੀਪ ਭੰਡਾਰੀ

ਨਵੀਂ ਦਿੱਲੀ 7 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੇ ਆਗੂ ਪ੍ਰਦੀਪ ਭੰਡਾਰੀ ਨੇ ਸੋਮਵਾਰ ਨੂੰ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ’ਤੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ‘ਆਪ’ ਸੂਬੇ ਵਿੱਚ ਆਪਣੀ ਮਦਦ ਲਈ ਗੈਂਗਸਟਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਰਹੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ’ਤੇ ਇੱਕ ਪੋਸਟ ਸਾਂਝੀ ਕਰਦਿਆਂ ਭਾਜਪਾ […]

Continue Reading

Punjab Power Crisis ‘ਤੇ ਇੰਜੀਨੀਅਰਾਂ ਦਾ ਮੁੱਖ ਮੰਤਰੀ ਨੂੰ ਪੱਤਰ, ਉਤਪਾਦਨ ਸਮਰੱਥਾ ਵਧਾਉਣ ਦੀ ਮੰਗ

ਚੰਡੀਗੜ੍ਹ 7 ਸਤੰਬਰ ,ਬੋਲੇ ਪੰਜਾਬ ਬਿਊਰੋ; ਪੀ ਐੱਸ ਈ ਬੀ ਇੰਜੀਨੀਅਰਜ਼ ਐਸੋਸੀਏਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਆਰਥਿਕ ਵਿਕਾਸ ਨੂੰ ਸੁਰੱਖਿਅਤ ਰੱਖਣ ਅਤੇ ਬਿਜਲੀ ਦੀ ਸੰਕਟ ਨਾਲ ਨਜਿੱਠਣ ਲਈ ਸੂਬੇ ਵਿੱਚ ਬਿਜਲੀ ਉਤਪਾਦਨ ਸਮਰੱਥਾ ਨੂੰ ਤੁਰੰਤ ਵਧਾਉਣ ‘ਤੇ ਜ਼ੋਰ ਦਿੱਤਾ ਹੈ। ਪੰਜਾਬ ਭਰ ਵਿੱਚ ਵੱਖ-ਵੱਖ ਵਰਗਾਂ ਦੇ ਖਪਤਕਾਰਾਂ ਨੂੰ […]

Continue Reading