News

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਲਈ ਸੱਦਾ

ਚੰਡੀਗੜ੍ਹ, 8 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ […]

Continue Reading

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਮੋਗਾ, 8 ਨਵੰਬਰ ,ਬੋਲੇ ਪੰਜਾਬ ਬਿਊਰੋ:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੋਗਾ ਸਿਵਲ ਹਸਪਤਾਲ ਤੋਂ ਦੀਵਾਲੀ ਵਾਲੀ ਰਾਤ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਦੇ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ […]

Continue Reading

ਪੰਜਾਬ ਸਰਕਾਰ ਵੱਲੋਂ ਗੁਰੂ ਕਾ ਬਾਗ ਛਾਉਣੀ ਬੁੱਢਾ ਦਲ ਵਿਖੇ 23 ਤੋਂ 25 ਨਵੰਬਰ ਤੱਕ ਹੋਣਗੇ ਧਾਰਮਿਕ ਸਮਾਗਮ- ਜਥੇਦਾਰ ਬਾਬਾ ਬਲਬੀਰ ਸਿੰਘ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆ ਅੰਤਿਮ ਛੋਹਾਂ – ਦੀਪਕ ਬਾਲੀ ਸਲਾਹਕਾਰ ਚੰਡੀਗੜ੍ਹ/ ਸ਼੍ਰੀ ਅਨੰਦਪੁਰ ਸਾਹਿਬ, 8 ਨਵੰਬਰ: ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ […]

Continue Reading

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

ਬਟਾਲਾ (ਗੁਰਦਾਸਪੁਰ), 8 ਨਵੰਬਰ ,ਬੋਲੇ ਪੰਜਾਬ ਬਿਊਰੋ: ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕੀਤਾ ਗਿਆ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ […]

Continue Reading

ਪੰਜਾਬ ਸਰਕਾਰ ਦਾ ਵੱਡਾ ਕਦਮ — 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

34.78 ਲੱਖ ਲੋਕਾਂ ਤੱਕ ਪਹੁੰਚੀਆਂ ਸਮਾਜਿਕ ਸੁਰੱਖਿਆ ਸਕੀਮਾਂ ਦੀਆਂ ਰਾਸ਼ੀਆਂ ਚੰਡੀਗੜ੍ਹ, 8 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਸਿਲਸਿਲੇ ਵਿੱਚ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ […]

Continue Reading

ਵੀਟ ਇਨ ਟ੍ਰਾਂਸਫਾਰਮੇਸ਼ਨ’ ਸੈਮੀਨਾਰ ਸਫਲਤਾਪੂਰਵਕ ਸਮਾਪਤ ਹੋਇਆ, ਉਦਯੋਗ ਨੇ ਤਕਨਾਲੋਜੀ-ਅਧਾਰਤ ਵਿਕਾਸ ਮਾਰਗ ਅਪਣਾਉਣ ‘ਤੇ  ਦਿੱਤਾ  ਜ਼ੋਰ 

ਚੰਡੀਗੜ੍ਹ 8 ਨਵੰਬਰ ,ਬੋੇਲੇ ਪੰਜਾਬ ਬਿਊਰੋ; ਚੰਡੀਗੜ੍ਹ, ਹਯਾਤ ਰੀਜੈਂਸੀ ਵਿਖੇ ਆਯੋਜਿਤ ਦੋ-ਰੋਜ਼ਾ ਰਾਸ਼ਟਰੀ ਸੈਮੀਨਾਰ,  ‘ਵੀਟ ਇਨ ਟ੍ਰਾਂਸਫਾਰਮੇਸ਼ਨ’ , ਸ਼ਨੀਵਾਰ ਨੂੰ ਸਫਲਤਾਪੂਰਵਕ ਸਮਾਪਤ ਹੋਇਆ। ਸੈਮੀਨਾਰ ਨੇ ਕਣਕ ਉਦਯੋਗ ਦੇ ਮਾਹਰਾਂ, ਨੀਤੀ ਨਿਰਮਾਤਾਵਾਂ, ਮਿੱਲਰਾਂ, ਖੋਜਕਰਤਾਵਾਂ ਅਤੇ ਤਕਨੀਕੀ ਮਾਹਰਾਂ ਨੂੰ ਇੱਕ ਸਾਂਝੇ ਪਲੇਟਫਾਰਮ ‘ਤੇ ਇਕੱਠਾ ਕੀਤਾ, ਨਵੀਨਤਾ ਅਤੇ ਸਹਿਯੋਗ ਰਾਹੀਂ ਭਾਰਤ ਦੇ ਕਣਕ ਖੇਤਰ ਨੂੰ ਅੱਗੇ ਵਧਾਉਣ ਲਈ […]

Continue Reading

“ਹੈਲਦੀ ਫੂਡ ਹੈਲਦੀ ਲਾਈਫ” ਵਿਸ਼ੇ ‘ਤੇ ਖਾਲਸਾ ਕਾਲਜ ਮੋਹਾਲੀ ਵਿੱਚ ਸੈਮੀਨਾਰ ਦਾ ਆਯੋਜਨ

ਖੁਸ਼ੀ ਜਿਹੀ ਖੁਰਾਕ ਨਹੀਂ ਹੁੰਦੀ — ਗੁਲਜਾਰ ਕੌਰ ਵਿਦਿਆਰਥੀਆਂ ਨੂੰ ਤੰਦਰੁਸਤ ਜੀਵਨ ਸ਼ੈਲੀ ਦੇ ਮੁੱਖ ਗੁਣਾਂ ਬਾਰੇ ਦਿੱਤੀ ਗਈ ਜਾਣਕਾਰੀ ਮੋਹਾਲੀ, 8 ਨਵੰਬਰ ,ਬੋਲੇ ਪੰਜਾਬ ਬਿਊਰੋ; “ਖੁਸ਼ੀ ਜਿਹੀ ਖੁਰਾਕ ਨਹੀਂ ਹੁੰਦੀ; ਜੇਕਰ ਖੁਸ਼ ਰਹੋਗੇ ਤਾਂ ਲੰਮਾ ਜੀਓਗੇ, ਜੇਕਰ ਦੁਖੀ ਰਹੋਗੇ ਤਾਂ ਉਮਰ ਘਟੇਗੀ।” ਇਹ ਪ੍ਰੇਰਕ ਵਿਚਾਰ ਪ੍ਰਗਟ ਕਰਦਿਆਂ ਤੰਦਰੁਸਤੀ ਕੋਚ ਅਤੇ ਸੰਪੂਰਨ ਪੋਸ਼ਣ ਸਲਾਹਕਾਰ ਗੁਲਜ਼ਾਰ ਕੌਰ ਨੇ ਖਾਲਸਾ ਕਾਲਜ ਮੋਹਾਲੀ ਵਿੱਚ “ਹੈਲਦੀ ਫੂਡ ਹੈਲਦੀ ਲਾਈਫ” ਵਿਸ਼ੇ ਤੇ ਹੋਏ ਸੈਮੀਨਾਰ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।ਉਹਨਾਂ ਕਿਹਾ ਕਿ ਜਿਸ ਵਿਅਕਤੀ ਕੋਲ ਸਿਹਤ ਨਹੀਂ, ਉਹ ਦੁਨੀਆ ਦਾ ਸਭ ਤੋਂ ਗਰੀਬ ਵਿਅਕਤੀ ਹੈ—ਭਾਵੇਂ ਘਰ ਅੱਗੇ ਕਿੰਨੀਆਂ ਵੀ ਮਹਿੰਗੀਆਂ ਗੱਡੀਆਂ ਖੜੀਆਂ ਹੋਣ।  ਸਿਹਤ ਨਾਲ ਸਮਝੌਤਾ ਕਰਕੇ ਜੇਕਰ ਪੈਸਾ ਕਮਾ ਵੀ ਲਿਆ ਜਾਵੇ, ਤਾਂ ਉਸ ਪੈਸੇ ਦਾ ਕੀ ਫਾਇਦਾ ਜਦੋਂ ਜੀਵਨ ਹੀ ਤੰਦਰੁਸਤ ਨਾ ਰਹੇ? ਸੈਸ਼ਨ ਦੌਰਾਨ ਗੁਲਜਾਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਦਿਨ ਵਿੱਚ ਸਹੀ ਸਮੇਂ ਤੇ, ਸਹੀ ਮਾਤਰਾ ਵਿੱਚ ਖਾਣੇ ਦੀ ਮਹੱਤਤਾ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।  ਇਸ ਮੌਕੇ ਉੱਘੇ ਸਮਾਜ ਸੇਵੀ ਕਪਿਲ ਸ਼ਰਮਾ ਨੇ ਵਿਦਿਆਰਥੀਆਂ ਨੂੰ ਜੰਕ ਫੂਡ ਤੋਂ ਦੂਰ ਰਹਿਣ ਅਤੇ ਸਿਹਤਮੰਦ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਸੈਸ਼ਨ ਦੌਰਾਨ ਉਹਨਾਂ ਵੱਲੋਂ ਸਿਹਤ ਸਬੰਧੀ ਪੁੱਛੇ ਗਏ ਪ੍ਰਸ਼ਨਾਂ ਦੇ ਸਹੀ ਜਵਾਬ ਦੇਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ ਗਿਆ।ਇਹਨਾਂ ਵਿੱਚੋਂ ਪੰਜ ਵਿਦਿਆਰਥੀਆਂ ਨੇ ਪ੍ਰਤੀ ਵਿਦਿਆਰਥੀ ₹2500 ਦਾ ਇਨਾਮ ਪ੍ਰਾਪਤ ਕੀਤਾ।  ਮੋਟੀਵੇਸ਼ਨਲ ਸਪੀਕਰ ਹਰਦੀਪ ਕੌਰ ਨੇ ਇਸ ਮੌਕੇ ‘ਤੇ ਖਾਲਸਾ ਕਾਲਜ ਦੀ ਪ੍ਰਿੰਸੀਪਲ ਮੈਡਮ ਹਰੀਸ਼ ਕੁਮਾਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਸਮੇਂ ਦੀ ਲੋੜ ਹਨ। ਅੱਜ ਦੀ ਯੁਵਾ ਪੀੜ੍ਹੀ ਦੀ ਜੀਵਨ ਸ਼ੈਲੀ ਵਿੱਚ ਖਾਣ-ਪੀਣ ਦਾ ਬਹੁਤ ਵੱਡਾ ਪ੍ਰਭਾਵ ਹੁੰਦਾ ਹੈ। ਜੇਕਰ ਖਾਣਾ ਸਾਫ਼-ਸੁਥਰਾ ਤੇ ਪੋਸ਼ਣ ਭਰਪੂਰ ਹੋਵੇ, ਤਾਂ ਹੀ ਸਿਹਤਮੰਦ ਅਤੇ ਵਿਕਸਿਤ ਸਮਾਜ ਦੀ ਸਿਰਜਨਾ ਹੋ ਸਕਦੀ ਹੈ।ਇਸ ਸੈਮੀਨਾਰ ਵਿੱਚ ਲਗਭਗ 400 ਵਿਦਿਆਰਥੀਆਂ ਅਤੇ ਵੱਡੀ ਗਿਣਤੀ ਵਿੱਚ ਸਟਾਫ ਮੈਂਬਰਾਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੇ ਅੰਤ ‘ਤੇ ਕਾਲਜ ਪ੍ਰਬੰਧਕਾਂ ਵੱਲੋਂ ਮਹਿਮਾਨਾਂ ਨੂੰ ਫੁਲਕਾਰੀ ਅਤੇ ਬੂਟੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Continue Reading

ਬਦਲਾਅ ਦੇ ਨਾਮ ‘ਤੇ ਪੰਜਾਬ ਵਿੱਚ ਸਰਕਾਰੀ ਜ਼ਮੀਨਾਂ ਵੇਚ ਰਹੇ ਗੁਰੂ-ਚੇਲਾ : ਅਰਵਿੰਦ ਖੰਨਾ

ਸਰਕਾਰੀ ਜ਼ਮੀਨਾਂ ਦੀ ਵਿਕਰੀ ਬਾਰੇ ਪੰਜਾਬ ਵਾਸੀਆਂ ਨੂੰ ਅਸਲੀਅਤ ਦੱਸੇ ਸਰਕਾਰ ਸੰਗਰੂਰ 8 ਨਵੰਬਰ ,ਬੋਲੇ ਪੰਜਾਬ ਬਿਊਰੋ;  ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਸਰਕਾਰ ਨੂੰ ਸਰਕਾਰੀ ਜਾਇਦਾਦਾਂ ਦੀ ਨਿਲਾਮੀ ਕੀਤੇ ਜਾਣ ਦੇ ਮੁੱਦੇ ’ਤੇ ਘੇਰਦੇ ਹੋਏ ਕਿਹਾ ਹੈ ਕਿ ਗੁਰੂ-ਚੇਲੇ ਦੀ ਜੋੜੀ ਨੇ ਪੰਜਾਬ ਨੂੰ ਇੱਕ […]

Continue Reading

SSP ਤਰਨ ਤਾਰਨ ਮੁਅੱਤਲ, ਚੋਣ ਕਮਿਸ਼ਨ ਨੇ ਦਿੱਤੇ ਹੁਕਮ, CP ਅੰਮ੍ਰਿਤਸਰ ਨੂੰ ਦਿੱਤਾ ਵਾਧੂ ਚਾਰਜ

ਤਰਨਤਾਰਨ 8 ਨਵੰਬਰ ,ਬੋਲੇ ਪੰਜਾਬ ਬਿਊਰੋ; ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਉਪ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਆਗੂਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੋਣ ਕਮਿਸ਼ਨ ਨੇ ਤਰਨ ਤਾਰਨ ਦੇ ਐਸਐਸਪੀ ਰਵਜੋਤ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਤਰਨ ਤਾਰਨ ਦੇ ਐਸਐਸਪੀ ਦਾ […]

Continue Reading

ਕੈਨੇਡਾ ਵਿਖ਼ੇ ਜੀ 7 ਮੀਟਿੰਗ ਵਿੱਚ ਸ਼ਾਮਿਲ ਹੋਣ ਵਾਲੇ ਭਾਰਤੀ ਮੰਤਰੀ ਜੈ ਸ਼ੰਕਰ ਦਾ ਸਿੱਖਾਂ ਵੱਲੋਂ ਹੋਵੇਗਾ ਭਾਰੀ ਵਿਰੋਧ: ਪਨੂੰ

ਨਵੀਂ ਦਿੱਲੀ 8 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਨਿਆਗਰਾ ਖੇਤਰ ਵਿੱਚ ਜੀ 7 ਸਮੇਲਣ ਵਿਚ ਵਿਦੇਸ਼ ਮੰਤਰੀਆਂ ਦੀ 11 ਅਤੇ 12 ਨਵੰਬਰ 2025 ਨੂੰ ਹੋਣ ਵਾਲੀ ਮੀਟਿੰਗ ਵਿਚ ਸ਼ਾਮਿਲ ਹੋ ਰਹੇ ਭਾਰਤੀ ਮੰਤਰੀ ਜੈਸ਼ੰਕਰ ਦਾ ਸਿੱਖਸ ਫਾਰ ਜਸਟਿਸ ਵਲੋਂ 24 ਘੰਟੇ ਘੇਰਾ ਪਾਉਣ ਦਾ ਸੱਦਾ ਦਿੱਤਾ ਗਿਆ ਹੈ । ਐਸਐਫਜੇ ਦੇ ਜਨਰਲ […]

Continue Reading