News

ਰਾਜਧਾਨੀ ਦੇ ਗਰੀਬਾਂ, ਮਜ਼ਦੂਰਾਂ ਤੇ ਆਮ ਨਾਗਰਿਕਾਂ ਲਈ ਵੱਡੀ ਰਾਹਤ, 5 ਰੁਪਏ ਵਿੱਚ ਮਿਲੇਗਾ ਪੌਸ਼ਟਿਕ ਭੋਜਨ

ਨਵੀਂ ਦਿੱਲੀ, 8 ਨਵੰਬਰ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਰੇਖਾ ਗੁਪਤਾ ਨੇ ਰਾਜਧਾਨੀ ਦੇ ਗਰੀਬਾਂ, ਮਜ਼ਦੂਰਾਂ ਅਤੇ ਆਮ ਨਾਗਰਿਕਾਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਹੈ। ਸਰਕਾਰ ਜਲਦੀ ਹੀ ਅਟਲ ਕੰਟੀਨ ਯੋਜਨਾ ਸ਼ੁਰੂ ਕਰੇਗੀ, ਜੋ ਸਿਰਫ਼ 5 ਰੁਪਏ ਵਿੱਚ ਸਾਫ਼ ਅਤੇ ਪੌਸ਼ਟਿਕ ਭੋਜਨ ਪ੍ਰਦਾਨ ਕਰੇਗੀ।ਸ਼ੁੱਕਰਵਾਰ ਨੂੰ, ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਅਟਲ ਕੰਟੀਨ ਯੋਜਨਾ ਨਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 506

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 506, 08-11-2025 Sachkhand Sri Harmandir Sahib Amritsar Vekhe Hoea Amrit Wele Da Mukhwak Ang 506, 08-11-2025 ਗੂਜਰੀ ਮਹਲਾ ੪ ਘਰੁ ੨ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ […]

Continue Reading

ਮਸ਼ਹੂਰ ਬਾਲੀਵੁੱਡ ਅਦਾਕਾਰਾ ਸੁਲਕਸ਼ਣਾ ਪੰਡਿਤ ਦਾ ਦੇਹਾਂਤ

ਮੁੰਬਈ 7 ਨਵੰਬਰ ,ਬੋਲੇ ਪੰਜਾਬ ਬਿਊਰੋ; ਅਦਾਕਾਰਾ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾ ਰਿਹਾ ਹੈ। ਇਸ ਦੁਖਦਾਈ ਪਲ ਦੀ ਇੱਕ ਝਲਕ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਸਦੇ ਪਰਿਵਾਰ ਅਤੇ ਦੋਸਤ ਰੋਂਦੇ ਦਿਖਾਈ ਦੇ ਰਹੇ ਹਨ। ਸੁਲਕਸ਼ਣਾ ਪੰਡਿਤ ਦਾ ਜਨਮ 1954 ਵਿੱਚ ਮੁੰਬਈ ਦੇ ਇੱਕ ਸੰਗੀਤਕ ਪਰਿਵਾਰ ਵਿੱਚ ਹੋਇਆ ਸੀ। ਉਸਦੇ ਚਾਚਾ, ਜਸਰਾਜ, ਇੱਕ ਮਸ਼ਹੂਰ […]

Continue Reading

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦੇ ਫ਼ੈਸਲੇ ਵਿਰੁੱਧ 10 ਨਵੰਬਰ ਨੂੰ ਵਿਦਿਆਰਥੀ ਕਰਨਗੇ ਕਾਲਜ ਦਾ ਗੇਟ ਬੰਦ

ਪੰਜਾਬ ਯੂਨੀਵਰਸਿਟੀ ਦੇ ਸਾਰੇ ਅਧਿਕਾਰ ਕੇਂਦਰ ਦੇ ਅਧੀਨ ਕਰ ਕੇ ਯੂਨੀਵਰਸਿਟੀ ਤੇ ਕੰਟਰੋਲ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ ਫਾਜ਼ਿਲਕਾ 7 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਐਮ.ਆਰ ਸਰਕਾਰੀ ਕਾਲਜ ਫਾਜ਼ਿਲਕਾ ਦੀ ਕਾਲਜ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਦੇ ਵਿਰੋਧ ਵਿੱਚ ਸੈਨੇਟ […]

Continue Reading

ਸੁਰਜੀਤ ਸੁਮਨ, ਕਰਮਜੀਤ ਸਿੰਘ ਚਿੱਲਾ, ਅਜਾਇਬ ਔਜਲਾ ਤੇ ਵਿੰਦਰ ਮਾਝੀ ਦਾ ਸਨਮਾਨ ਕੱਲ

ਚੰਡੀਗੜ੍ਹ, 7 ਨਵੰਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਪੰਜਾਬੀ ਮਾਂ ਬੋਲੀ ਮਹੀਨੇ ਦੇ ਸਬੰਧ ਵਿੱਚ ਕਵੀ ਮੰਚ (ਰਜਿ:) ਮੋਹਾਲੀ ਅਤੇ ਵਿਸ਼ਵ ਪੰਜਾਬੀ ਸਾਹਿਤਕ ਵਿਚਾਰ ਮੰਚ (ਰਜਿ:) ਵੱਲੋਂ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਕੱਲ ਕਰਵਾਏ ਜਾ ਰਹੇ ਸਮਾਗਮ ਵਿੱਚ ਪੱਤਰਕਾਰ ਅਜਾਇਬ ਸਿੰਘ ਔਜਲਾ ਨੂੰ ਉਨ੍ਹਾਂ ਵੱਲੋਂ ਪੰਜਾਬੀ ਮਾਂ ਬੋਲੀ, ਸਾਹਿਤ, ਸੱਭਿਆਚਾਰ ਅਤੇ ਨਿਰਪੱਖ ਪੰਜਾਬੀ ਪੱਤਰਕਾਰੀ ਦੇ […]

Continue Reading

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 16 ਨਵੰਬਰ ਨੂੰ ਨਵੀਂ ਅਨਾਜ ਮੰਡੀ ਧੂਰੀ ਵਿਖੇ ਕੀਤੀ ਜਾ ਰਹੀ ਸੂਬਾਈ ਮਹਾਂ ਰੈਲੀ ਅਤੇ ਰੋਸ ਮਾਰਚ ਦੀਆਂ ਤਿਆਰੀਆਂ ਮੁਕੰਮਲ

ਸਾਂਝਾ ਫਰੰਟ ਤੋਂ ਬਾਹਰ ਰਹਿੰਦੀਆਂ ਧਿਰਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅੰਦਰ ਸੈਨੇਟ ਦੀ ਬਹਾਲੀ ਲਈ ਵਿਦਿਆਰਥੀ ਸੰਗਠਨਾਂ ਵੱਲੋਂ ਚੱਲ ਰਹੇ ਸੰਘਰਸ਼ ਦਾ ਪੂਰਨ ਸਮਰਥਨ ਚੰਡੀਗੜ੍ਹ : 07 ਨਵੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਹਰ ਤਰ੍ਹਾਂ ਦੇ ਕੱਚੇ ਆਊਟਸੋਰਸ ਅਤੇ ਮਾਣਭੱਤਾ/ਇਨਸੈਂਟਿਵ ਵਰਕਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਦੀਵੀਂ ਵਿਰਾਸਤ ਬਾਰੇ ਜਾਣੂ ਕਰਾਇਆ

ਚੰਡੀਗੜ੍ਹ, 7 ਨਵੰਬਰ ,ਬੋਲੇ ਪੰਜਾਬ ਬਿਊਰੋ: ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸਦੀਵੀਂ ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਕੁਰਬਾਨੀ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਨੌਵੇਂ ਪਾਤਿਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾਂ ਸੈਮੀਨਾਰ ਲੜੀ ਕਰਵਾਈ ਗਈ। ਇਹ ਸੈਮੀਨਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨਾਲ […]

Continue Reading

ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ

ਖੁੱਲ੍ਹੀਆਂ ਜੀਪਾਂ ਵਿੱਚ ਢੋਲ ਢਮੱਕਿਆਂ ਨਾਲ ਜੇਤੂ ਜਲੂਸ ਰਾਹੀਂ ਮੋਹਾਲੀ ਦੀਆਂ ਸੜ੍ਹਕਾਂ ਤੇ ਮਾਣਮੱਤੀਆਂ ਧੀਆਂ ਦਾ ਹੋਇਆ ਸਵਾਗਤ* ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ ,ਬੋਲੇ ਪੰਜਾਬ ਬਿਊਰੋ: ਮਹਿਲਾ ਕ੍ਰਿਕਟ ਵਿੱਚ ਭਾਰਤ ਲਈ ਪਹਿਲਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਵਿੱਚ ਸ਼ਾਮਲ ਕਪਤਾਨ ਹਰਮਨਪ੍ਰੀਤ ਕੌਰ ਸਮੇਤ ਤਿੰਨ ਪੰਜਾਬਣਾਂ ਵਿੱਚੋਂ ਦੋ ਖਿਡਾਰਨਾਂ ਹਰਲੀਨ ਦਿਓਲ ਤੇ ਅਮਨਜੋਤ ਕੌਰ […]

Continue Reading

ਦੁਆਬਾ ਗਰੁੱਪ ਵਿਖੇ ਹੋਈ ਰੋਪੜ-ਫਤਹਿਗੜ੍ਹ ਸਾਹਿਬ ਜ਼ੋਨ ਯੂਥ ਫੈਸਟੀਵਲ ਦੀ ਸ਼ਾਨਦਾਰ ਸਮਾਪਤੀ

ਨੌਜਵਾਨਾਂ ਵਿਚਲੇ ਹੁਨਰ ਨੂੰ ਬਾਹਰ ਕੱਢਣ ਦਾ ਸਰਵੋਤਮ ਮੰਚ ਹਨ ਯੂਥ ਫੈਸਟੀਵਲ – ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਵੱਲੋਂ ਵਿਦਿਆਰਥੀਆਂ ਦੀਆਂ  ਸੱਭਿਆਚਾਰਕ ਗਤੀਵਿਧੀਆਂ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਸ੍ਰੀ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਆਨੰਦਪੁਰ ਸਾਹਿਬ  ਬਣਿਆ ਓਵਰਆਲ ਚੈਂਪੀਅਨ ਖ਼ਰੜ/ਮੋਹਾਲੀ 6  ਨਵੰਬਰ ,ਬੋਲੇ ਪੰਜਾਬ ਬਿਊਰੋ; ਅਜੋਕੇ ਨੌਜਵਾਨਾਂ ਅੰਦਰ ਬਹੁਤ ਹੁਨਰ ਹੈ ।  ਸਮਾਜ ਨੂੰ ਵਿਕਸਿਤ ਕਰਨ ਤੇ ਸਮਾਜ ਅੰਦਰਲੀਆਂ ਬੁਰਾਈਆਂ ਨੂੰ ਖਤਮ ਕਰਨ ਦੀ ਉਨ੍ਹਾਂ ਅੰਦਰ ਪੂਰੀ ਤਾਕਤ ਹੈ । ਪਰ ਬਹੁਤੀ ਵਾਰੀ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨੂੰ ਦਿਖਾਉਣ ਦਾ ਮੌਕਾ ਤੇ ਮੰਚ ਹੀ ਨਹੀਂ ਮਿਲਦਾ । ਪ੍ਰੰਤੂ ਵਿਦਿਅਕ ਅਦਾਰੇ ਅਤੇ ਯੂਨੀਵਰਸਿਟੀਆਂ ਨੌਜਵਾਨਾਂ ਨੂੰ ਅਜਿਹਾ ਮੰਚ ਪ੍ਰਦਾਨ ਕਰਦੀਆਂ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਦੁਆਬਾ ਗਰੁੱਪ ਵਿਖੇ ਚੱਲ ਰਹੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤਹਿਤ ਆਯੋਜਿਤ ਚਾਰ ਦਿਨਾਂ ਰੋਪੜ-ਫਤਹਿਗੜ੍ਹ ਸਾਹਿਬ ਜ਼ੋਨ ਯੂਥ ਫੈਸਟੀਵਲ ਦੇ ਸਮਾਪਤੀ ਸਮਾਰੋਹ ਮੌਕੇ ਹਾਜਰੀਨ ਨੂੰ ਸੰਬੋਧਨ ਕਰਦੇ ਹੋਏ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ ਜੈ ਕਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਕੀਤਾ ।  ਮੁੱਖ ਮਹਿਮਾਨ ਵੱਲੋਂ ਵਿਦਿਆਰਥੀਆਂ ਦੀਆਂ  ਸੱਭਿਆਚਾਰਕ ਗਤੀਵਿਧੀਆਂ ਤੋਂ ਪ੍ਰਭਾਵਿਤ ਹੁੰਦੇ ਹੋਏ ਗਰੁੱਪ ਦੇ ਵਿਦਿਆਰਥੀਆਂ ਦੀਆਂ ਇਨ੍ਹਾਂ ਗਤੀਵਿਧੀਆਂ ਨੂੰ ਅੱਗੇ ਜਾਰੀ ਰੱਖਣ ਦੇ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ । ਸਮਾਪਤੀ ਸਮਾਰੋਹ ਮੌਕੇ ਦੁਆਬਾ ਗਰੁੱਪ ਤੋਂ ਡਾਇਰੈਕਟਰ ਪ੍ਰਿੰਸੀਪਲ ਡਾਕਟਰ ਮੀਨੂ ਜੇਟਲੀ ਨੇ  ਆਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਦੱਸਿਆ ਕਿ ਜੈ ਕ੍ਰਿਸ਼ਨ ਸਿੰਘ ਰੌੜੀ ਗੜਸ਼ੰਕਰ ਤੋਂ ਦੋ ਵਾਰ ਵਿਧਾਇਕ ਬਣੇ , ਤੇ ਫਿਰ ਆਪਣੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣੇ । ਇਸ ਦੇ ਨਾਲ ਹੀ ਡਾ: ਜੇਟਲੀ ਵੱਲੋਂ ਦੁਆਬਾ ਗਰੁੱਪ ਦੇ ਸਮੂਹ ਸਟਾਫ, ਡੀਨ ਸਟੂਡੈਂਟਸ ਵੈਲਫੇਅਰ ਮੋਨਿੰਦਰਪਾਲ ਕੌਰ ਗਿੱਲ ਤੇ ਗਰੁੱਪ ਦੇ ਸਾਰੇ ਡਾਇਰੈਕਟਰ-ਪ੍ਰਿੰਸੀਪਲ, ਕਾਲਜਾਂ ਦੇ ਪ੍ਰਿੰਸੀਪਲ ਨੂੰ ਇਸ ਸਫਲ ਯੂਥ ਫੈਸਟੀਵਲ ਪ੍ਰਬੰਧਨ ਦੀ ਵਧਾਈ ਦਿੱਤੀ ।  ਪ੍ਰੋਗਰਾਮ ਵਿੱਚ ਪ੍ਰੋ. ਜਗਦੀਪ ਸਿੰਘ (ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਅਤੇ ਪ੍ਰੋ. ਭੀਮ ਇੰਦਰ ਸਿੰਘ, ਡਾਇਰੈਕਟਰ ਯੂਥ ਵੈਲਫੇਅਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਇਸ ਦੌਰਾਨ ਵਾਈਸ ਚਾਂਸਲਰ ਪ੍ਰੋ. ਜਗਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਮੂਲ ਪੰਜਾਬੀ ਸਭਿਆਚਾਰ ਨਾਲ ਜੁੜੇ ਰਹਿਣ ਅਤੇ ਇਸਦੀ ਰੱਖਿਆ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਦੋਆਬਾ ਗਰੁੱਪ ਆਫ ਕਾਲਜਜ਼ ਦੇ ਚੇਅਰਮੈਨ ਐੱਮ ਐੱਸ . ਬਾਠ ਪ੍ਰੈਜ਼ੀਡੈਂਟ ਡਾ.ਐੱਚ ਐੱਸ . ਬਾਠ ਮੈਨੇਜਿੰਗ ਵਾਈਸ ਚੇਅਰਮੈਨ ਐੱਸ . ਐੱਸ. ਸੰਘਾ, ਐਗਜ਼ਿਕਿਊਟਿਵ ਵਾਈਸ ਚੇਅਰਮੈਨ  ਮਨਜੀਤ ਸਿੰਘ, ਡਾ. ਸੁਖਜਿੰਦਰ ਸਿੰਘ (ਪ੍ਰਿੰਸੀਪਲ DCE), ਡਾ. ਸੰਦੀਪ ਸ਼ਰਮਾ (ਪ੍ਰਿੰਸੀਪਲ DIET), ਡਾ. ਪ੍ਰੀਤਮੋਹਿੰਦਰ ਸਿੰਘ ਹੁਰਾਂ ਨੇ ਸਾਂਝੇ ਰੂਪ ਵਿੱਚ ਲਗਾਤਾਰ ਚਾਰੋਂ ਦਿਨ ਉਚੇਚੇ ਤੌਰ ਤੇ ਹਾਜ਼ਰ ਰਹਿ ਕੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ । ਇਨਾਮ ਵੰਡ ਸਮਾਰੋਹ ਵਿੱਚ ਸਾਰੇ ਮਹਿਮਾਨਾਂ ਨੇ ਆਪਣੇ ਹੱਥੀਂ ਵਿਜੇਤਾਵਾਂ ਤੇ ਰਨਰ-ਅੱਪ ਟੀਮਾਂ ਨੂੰ ਸਨਮਾਨਿਤ ਕੀਤਾ।  ਸ੍ਰੀ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਆਨੰਦਪੁਰ ਸਾਹਿਬ ਨੇ ਗਿੱਧਾ ਅਤੇ ਭੰਗੜਾ ਦੋਵੇਂ ਸ਼੍ਰੇਣੀਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਮੁੱਚਾ ਖਿਤਾਬ ਆਪਣੇ ਨਾਮ ਕੀਤਾ। ਯੂਥ ਫੈਸਟੀਵਲ ਵਿੱਚ ਲਗਭਗ 64 ਕਾਲਜਾਂ ਦੇ 400 ਤੋਂ ਵੱਧ ਵਿਦਿਆਰਥੀ-ਕਲਾਕਾਰਾਂ ਨੇ ਭਾਗ ਲਿਆ। ਇਸ ਫੈਸਟੀਵਲ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਪੰਜਾਬ ਦੀ ਰੰਗ-ਬਿਰੰਗੀ ਤੇ ਸ਼ਾਨਦਾਰ ਸਭਿਆਚਾਰਕ ਵਿਰਾਸਤ ਨਾਲ ਜੋੜਨਾ ਅਤੇ ਉਨ੍ਹਾਂ ਦੇ ਅੰਦਰਲੀ ਪ੍ਰਤਿਭਾ ਨੂੰ ਉਭਾਰਨਾ ਸੀ। ਤੀਸਰੇ ਦਿਨ 173 ਵਿਦਿਆਰਥੀਆਂ ਨੇ ਇਕਾਂਕੀ ਨਾਟਕ, ਮੀਮਿਕਰੀ, ਲੋਕਗੀਤ, ਲੋਕਸਾਜ, ਫੋਕ ਆਰਕੈਸਟਰਾ, ਡਿਬੇਟ, ਇਲੋਕਿਊਸ਼ਨ ਅਤੇ ਕਾਵਿ-ਪਾਠ ਵਰਗੇ 8 ਮੁਕਾਬਲਿਆਂ ਵਿੱਚ ਭਾਗ ਲਿਆ, ਜਿਨ੍ਹਾਂ ਵਿੱਚ “ਇਕਾਂਕੀ ਨਾਟਕ” ਸਭ ਤੋਂ ਪ੍ਰਭਾਵਸ਼ਾਲੀ ਆਈਟਮ ਰਿਹਾ।ਚੌਥੇ ਤੇ ਆਖ਼ਰੀ ਦਿਨ 195 ਭਾਗੀਦਾਰਾਂ ਨੇ 9 ਪ੍ਰਤਿਯੋਗਤਾਵਾਂ — ਗਿੱਧਾ, ਰਵਾਇਤੀ ਪਹਿਰਾਵਾ, ਪ੍ਰਦਰਸ਼ਨੀ, ਰਵਾਇਤੀ ਲੋਕਗੀਤ, ਕਲਾਸੀਕਲ ਡਾਂਸ, ਕਲਾਸੀਕਲ ਇੰਸਟਰੂਮੈਂਟਲ ਸੋਲੋ (ਨਾਨ-ਪਰਕਸ਼ਨ), ਕਲੀ ਗਾਇਨ, ਵਾਰ ਗਾਇਨ ਅਤੇ ਕਵੀਸ਼ਰੀ ਵਿੱਚ ਆਪਣੀ ਕਲਾ ਦਾ ਜਲਵਾ ਵਿਖਾਇਆ। ਗਿੱਧਾ ਇਸ ਦਿਨ ਦਾ ਸਭ ਤੋਂ ਆਕਰਸ਼ਕ ਪ੍ਰੋਗਰਾਮ ਰਿਹਾ।ਦੋਆਬਾ ਗਰੁੱਪ ਆਫ ਕਾਲਜਜ਼ ਪ੍ਰਬੰਧਨ ਨੇ ਐਲਾਨ ਕੀਤਾ ਕਿ ਇਸ ਤਰ੍ਹਾਂ ਦੇ ਸਭਿਆਚਾਰਕ ਪ੍ਰੋਗਰਾਮ ਨੌਜਵਾਨਾਂ ਦੇ ਸਮੁੱਚੇ ਵਿਕਾਸ ਲਈ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

Continue Reading

ਅੰਮ੍ਰਿਤਸਰ ਵਿੱਚ ਪਾਕਿਸਤਾਨ-ਸਮਰਥਿਤ ਦੋ ਡਰੱਗ ਸਪਲਾਈ ਮਾਡਿਊਲਾਂ ਦਾ ਪਰਦਾਫਾਸ਼; 2.8 ਕਿਲੋਗ੍ਰਾਮ ਆਈਸੀਈ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 7 ਨਵੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਜੁੜੇ ਦੋ ਡਰੱਗ ਸਪਲਾਈ ਮਾਡਿਊਲਾਂ ਦੇ ਦੋ ਮੁੱਖ ਸੰਚਾਲਕਾਂ ਨੂੰ 2.815 ਕਿਲੋਗ੍ਰਾਮ ਮੈਥੈਂਫੇਟਾਮਾਈਨ (ਆਈਸੀਈ) ਸਮੇਤ ਗ੍ਰਿਫ਼ਤਾਰ ਕਰਕੇ ਇਹਨਾਂ ਮਾਡਿਊਲਾਂ […]

Continue Reading