News

ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਵਿਖੇ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ

ਚੰਡੀਗੜ੍ਹ/ਜਲੰਧਰ, 15 ਫਰਵਰੀ ,ਬੋਲੇ ਪੰਜਾਬ ਬਿਊਰੋ : ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੀ.ਏ.ਪੀ. ਕੈਂਪਸ, ਜਲੰਧਰ ਵਿਖੇ ਪੰਜਾਬ ਪੁਲਿਸ ਵੱਲੋਂ ਕਰਵਾਈ ਜਾ ਰਹੀ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ ਕੀਤਾ। 23 ਫਰਵਰੀ ਨੂੰ ਸਮਾਪਤ ਹੋਣ ਵਾਲੀ ਇਸ ਵਿਲੱਖਣ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਸੂਬਿਆਂ ਦੇ ਪੁਲਿਸ ਬਲਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਫੌਜ, […]

Continue Reading

15 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਕੁੜੀਆਂ ਲਈ ਕ੍ਰਿਕਟ ਟ੍ਰਾਇਲ 17 ਫਰਵਰੀ ਨੂੰ

ਅੰਡਰ-23 ਸਾਲ ਦੇ ਪੁਰਸ਼ਾਂ ਲਈ 18 ਫਰਵਰੀ ਨੂੰ 15 ਫਰਵਰੀ , ਮੋਹਾਲੀ ,ਬੋਲੇ ਪੰਜਾਬ ਬਿਊਰੋ : 15 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਕੁੜੀਆਂ ਲਈ ਕ੍ਰਿਕਟ ਟ੍ਰਾਇਲ 17 ਫਰਵਰੀ 2025 ਨੂੰ ਪੀਸੀਏ ਸਟੇਡੀਅਮ ਦੇ ਪਿੱਛੇ ਡੀਸੀਏਐਮ ਗਰਾਊਂਡ, ਫੇਜ਼ 9 ਵਿਖੇ ਦੁਪਹਿਰ 1:30 ਵਜੇ ਸ਼ੁਰੂ ਹੋਣ ਵਾਲੇ ਜ਼ਿਲ੍ਹਾ ਟੂਰਨਾਮੈਂਟਾਂ ਲਈ ਕ੍ਰਿਕਟ ਟਰਾਇਲ ਕਰਵਾਏਗੀ।  ਇਹ ਜਾਣਕਾਰੀ […]

Continue Reading

ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ

ਮੁਹਾਲੀ, 15 ਫਰਵਰੀ ,ਬੋਲੇ ਪੰਜਾਬ ਬਿਊਰੋ :  ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਨੂੰ ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਕਿ ਜੋ ਮੋਰਚਾ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਚੱਲ ਰਿਹਾ ਹੈ। ਉਹ ਸਮਾਜ ਦੇ ਹਿੱਤਾ ਦੀ ਤਰਜਮਾਨੀ ਕਰ ਰਿਹਾ ਹੈ। ਚੱਲ ਰਹੇ ਸੰਘਰਸ਼ ਦੀ ਸਾਡੀ ਜੱਥੇਬੰਦੀ ਪੂਰਨ ਹਮਾਇਤ ਕਰਦੀ ਹੈ। ਸਰਦਾਰ ਕੈਂਥ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਪਿੱਛਲੇ ਵਿਧਾਨ ਸਭਾ ਸ਼ੈਸ਼ਨ ਵਿੱਚ ਜ਼ਾਅਲੀ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਉਹਨਾਂ ਦੇ ਵਿਰੁੱਧ ਬਣਦੀ ਕਾਨੂੰਨੀ ਪ੍ਰਕਿਰਿਆ ਅਤੇ ਕਾਰਵਾਈ ਤੁਰੰਤ ਅਮਲ ਵਿੱਚ ਲਿਆਉਣ ਲਈ ਆਦੇਸ਼ ਜਾਰੀ ਗਏ ਸਨ। ਉਹਨਾਂ ਤੇ ਕਾਰਵਾਈ ਨਾ ਹੋਣ ਕਾਰਨ ਸਮਾਜ ਵਿੱਚ ਬੇਚੈਨੀ ਅਤੇ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪ੍ਰਤੀ ਸਮਾਜ ਵਿੱਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਅਨੁਸੂਚਿਤ ਜਾਤੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਨਾ ਕਰਵਾਇਆ ਤਾਂ ਆਉਣ ਵਾਲੇ ਸਮੇਂ ਦੌਰਾਨ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਅਨੁਸੂਚਿਤ ਜਾਤੀਆਂ ਦੇ ਵਿਧਾਇਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਂਦੇ ਵਿਧਾਨ ਸਭਾ ਸ਼ੈਸ਼ਨ ਦੌਰਾਨ ਸਰਕਾਰ ਵੱਲੋਂ ਕੀਤੇ ਵਾਅਦੇ ਉਠਾਉਣ, ਕਿਉਂਕਿ ਸਰਕਾਰ ਦਾ ਵਤੀਰਾ ਅਨੁਸੂਚਿਤ ਜਾਤੀ ਵਰਗ ਪ੍ਰਤੀ ਅਸੰਵੇਦਨਸ਼ੀਲ ਹੈ। ਕਿਉਂਕਿ ਅਨੁਸੂਚਿਤ ਜਾਤੀਆਂ ਦੇ ਮੁੱਦਿਆਂ ਨੂੰ ਜਾਣਬੁੱਝ ਕੇ ਦਬਾਉਣ ਅਤੇ ਅਣਗੌਲਿਆਂ ਕੀਤਾ ਜਾ ਰਿਹਾ ਹੈ। ਨੈਸ਼ਨਲ ਸਡਿਉਲਡ ਕਾਸਟਸ ਅਲਾਇੰਸ ਨੇ ਫੈਸਲਾ ਕੀਤਾ ਹੈ ਕਿ ਮੋਰਚੇ ਵੱਲੋਂ ਮੁਹਾਲੀ ਫੇਜ਼ 7 ਦੀਆਂ ਲਾਇਟਾ ਨੇੜੇ ਸ੍ਰੀ ਅੰਬ ਸਾਹਿਬ ਗੁਰਦੁਆਰਾ ਐਤਵਾਰ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮੌਕੇ ਆਗੂਆਂ ਸਮੇਤ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ । ਇਸ ਮੌਕੇ ਮੋਰਚੇ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੁੰਭੜਾ, ਹਰਨੇਕ ਸਿੰਘ ਮਲੋਆ, ਸ਼੍ਰੀ ਜੀਵਨ ਗਰਗ, ਬਾਬੂ ਵੇਦ ਪ੍ਰਕਾਸ਼, ਪ੍ਰੋਫ਼. ਗੁਲਾਬ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਹੋਏ।

Continue Reading

ਬਾਡੀ ਬਿਲਡਰ ਤੇ ਪਾਵਰਲਿਫਟਰ ਰਜਨੀਤ ਕੌਰ ਦੀ ਸਫ਼ਲਤਾ ਦੀ ਗਾਥਾ ਨਵੀਆਂ ਬੁਲੰਦੀਆਂ ਵੱਲ ਜਾਰੀ

‘ਖੇਡਾਂ ਵਤਨ ਪੰਜਾਬ ਦੀਆਂ’ ਅਤੇ ਹੋਰ ਉੱਚ ਪੱਧਰੀ ਟੂਰਨਾਮੈਂਟਾਂ ਵਿੱਚ ਕਈ ਤਮਗੇ ਕੀਤੇ ਹਾਸਿਲ ਪੰਜਾਬ ਸਰਕਾਰ ਦੇ ਖੇਡ-ਖੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਫੂਡ ਇੰਸਪੈਕਟਰ ਵਜੋਂ ਨਿਭਾ ਰਹੇ ਹਨ ਸੇਵਾਵਾਂ ਚੰਡੀਗੜ੍ਹ, 15 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ […]

Continue Reading

ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ

ਕੈਬਨਿਟ ਦੀ ਮਨਜ਼ੂਰੀ ਨਾਲ 9974 ਚੌਕੀਦਾਰਾਂ ਨੂੰ ਸਾਲਾਨਾ 3 ਕਰੋੜ ਰੁਪਏ ਦਾ ਵਾਧੂ ਫ਼ਾਇਦਾ ਮਿਲੇਗਾ: ਮੁੰਡੀਆ ਚੰਡੀਗੜ੍ਹ, 15 ਫਰਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ। ਕੈਬਨਿਟ ਵੱਲੋਂ […]

Continue Reading

ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ

ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਸਾਨਾਂ ਨੂੰ ਗੱਲਬਾਤ ਜਾਰੀ ਰੱਖਣ ਦਾ ਦਿੱਤਾ ਭਰੋਸਾ, ਅਗਲੀ ਮੀਟਿੰਗ 22 ਫਰਵਰੀ ਨੂੰ ਖੇਤੀਬਾੜੀ ਮੰਤਰੀ ਖੁੱਡੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਕਟਾਰੂਚੱਕ ਵੱਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਚੰਡੀਗੜ੍ਹ, 15 ਫਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਅਤੇ ਕਿਸਾਨ […]

Continue Reading

ਆਈ ਐਸ ਟੀ ਈ ਦੀ ਰਾਸ਼ਟਰੀ ਕਨਵੈਨਸ਼ਨ ਵਿੱਚ ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਇਲੈਕਟ੍ਰੀਕਲ ਅਤੇ ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇਲੇਮਿਨ ਟੈਕ ਯੂਨੀਵਰਸਿਟੀ ਰੋਪੜ ਵਿਖੇ ਕਰਵਾਈ ਗਈ ਰਾਸ਼ਟਰੀ ਕਨਵੈਨਸ਼ਨ ਵਿੱਚ ਕਾਲਜ ਦੀ ਪ੍ਰਿੰਸੀਪਲ ਰਕਸ਼ਾ ਕਿਰਨ ਦੀ ਅਗਵਾਈ ਵਿਚ ਹਿੱਸਾ ਲਿਆ।ਇਲੈਕਟ੍ਰੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਅਰਮਾਨ, ਕੌਸ਼ਲ ਅਤੇ ਅਦਿਤਿਆ ਨੇ ਵਿਭਾਗ ਦੇ ਮੁਖੀ ਡਾ. ਅੰਸ਼ੂ ਸ਼ਰਮਾ ਦੀ […]

Continue Reading

ਵਿਧਾਇਕ ਅਨਮੋਲ ਗਗਨ ਮਾਨ ਨੇ ਨਿੱਝਰ ਚੌਂਕ ਤੋਂ ਬਰਿਆਲੀ ਨਦੀ ਤੱਕ ਬਰਸਾਤੀ ਪਾਣੀ ਦੇ ਨਿਕਾਸ ਲਈ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ

ਬਰਸਾਤ ਦੌਰਾਨ ਲੋਕਾਂ ਨੂੰ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਕੰਮ ਛੇ ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ   ਕਜੌਲੀ ਤੋਂ ਸਰਫੇਸ ਵਾਟਰ ਸਪਲਾਈ ਦਾ ਵਰਕ ਆਰਡਰ ਮਾਰਚ ਦੇ ਪਹਿਲੇ ਹਫ਼ਤੇ ਵਿੱਚ ਅਲਾਟ ਕਰ ਦਿੱਤਾ ਜਾਵੇਗਾ ਖਰੜ/ਐਸ.ਏ.ਐਸ. ਨਗਰ, 15 ਫਰਵਰੀ,ਬੋਲੇ ਪੰਜਾਬ ਬਿਊਰੋ:ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਨਿੱਝਰ ਚੌਕ ਤੋਂ ਬਰਿਆਲੀ ਨਦੀ ਤੱਕ […]

Continue Reading

ਇੰਤਕਾਲ ਦੇ ਬਦਲੇ 5 ਹਜ਼ਾਰ ਰੁਪਏ ਮੰਗੇ ਮੰਗਣ ਵਾਲੇ ਪਟਵਾਰੀ ‘ਤੇ ਵਿਜੀਲੈਂਸ ਦੀ ਰੇਡ, ਸਹਾਇਕ ਕਾਬੂ

ਨਵਾਂਸ਼ਹਿਰ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਨਵਾਂਸ਼ਹਿਰ ਜ਼ਿਲ੍ਹੇ ਦੇ ਪਟਵਾਰਖਾਨੇ ਵਿੱਚ ਵਿਜੀਲੈਂਸ ਬਿਊਰੋ ਨੇ ਪਟਵਾਰੀ ਦੇ ਸਹਿਯੋਗੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਮਕਾਨ ਦੇ ਇੰਤਕਾਲ ਦੇ ਬਦਲੇ 5 ਹਜ਼ਾਰ ਰੁਪਏ ਮੰਗੇ ਜਾ ਰਹੇ ਸਨ। ਪਟਵਾਰੀ ਦਾ ਸਹਿਯੋਗੀ 2 ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁਕਿਆ ਸੀ ਅਤੇ ਹੋਰ 1 ਹਜ਼ਾਰ ਰੁਪਏ ਮੰਗ ਰਿਹਾ ਸੀ। […]

Continue Reading

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਨੇ ਪਟਿਆਲਾ ਤੋਂ ਇੱਕ ਟ੍ਰੈਵਲ ਏਜੰਟ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 15 ਫਰਵਰੀ ,ਬੋਲੇ ਪੰਜਾਬ ਬਿਊਰੋ : ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਨੇ ਟ੍ਰੈਵਲ ਏਜੰਟ ਅਨਿਲ ਬੱਤਰਾ ਜੋ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਘੁਟਾਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਵਿੱਚੋਂ ਇੱਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ […]

Continue Reading