News

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬਾਬਾ ਅਵਤਾਰ ਸਿੰਘ ਸੁਰਸਿੰਘ ਨਾਲ ਮੁਲਾਕਾਤ ਕਰਕੇ ਕੀਤੀਆਂ ਪੰਥਕ ਵਿਚਾਰਾਂ

ਅੰਮ੍ਰਿਤਸਰ, 6 ਨਵੰਬਰ ,ਬੋਲੇ ਪੰਜਾਬ ਬਿਉਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੜ ਪ੍ਰਧਾਨ ਬਨਣ ਮਗਰੋਂ ਅੱਜ ਇਥੇ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨਾਲ ਮੁਲਕਾਤ ਕਰਕੇ ਪੰਥਕ ਵਿਚਾਰਾਂ ਕੀਤੀਆਂ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਤਰਨ ਤਾਰਨ ਤੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੇਹਰਟਾ ਲਈ ਹੋਇਆ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ : ਤਰਨ ਤਾਰਨ/ਅੰਮ੍ਰਿਤਸਰ, 6 ਨਵੰਬਰ ,ਬੋਲੇ ਪੰਜਾਬ ਬਿਉਰੋ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ […]

Continue Reading

ਕਾਂਗਰਸ ਪਾਰਟੀ ਵੱਲੋਂ ਰਾਜਸੀ ਲਾਹੇ ਲਈ ਗੁਰੂ ਸਾਹਿਬ ਦੀ ਤਸਵੀਰ ਵਰਤਣਾ ਸਿੱਖ ਭਾਵਨਾਵਾਂ ਨਾਲ ਖਿਲਵਾੜ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੋਸ਼ੀ ਵਿਅਕਤੀਆਂ ’ਤੇ ਪਰਚਾ ਦਰਜ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ, 6 ਨਵੰਬਰ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਪਾਰਟੀ ਵੱਲੋਂ ਆਪਣੇ ਸਿਆਸੀ ਪ੍ਰਚਾਰ ਲਈ ਲਗਾਏ ਬੈਨਰਾਂ ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਲੈ ਕੇ ਆ ਰਹੇ ਭਾਈ ਜੀਵਨ ਸਿੰਘ ਦੀ ਤਸਵੀਰ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਕੁਸ਼ਤੀ ਦੰਗਲ

ਸੋਹਾਣਾ ਦੇ ਛਿੰਝ ਮੇਲੇ ਦੌਰਾਨ ਝੰਡੀ ਦੀ ਕੁਸ਼ਤੀ ਮਿਰਜਾ ਇਰਾਨ ਨੇ ਭੁਪਿੰਦਰ ਅਜਨਾਲਾ ਨੂੰ ਅੰਕਾਂ ਦੇ ਅਧਾਰ ਤੇ ਹਰਾਇਆਜੌਂਟੀ ਗੁੱਜਰ ਨੇ ਨਿਸ਼ਾਂਤ ਹਰਿਆਣਾ ਨੂੰ ਕੀਤਾ ਚਿੱਤ ਮੋਹਾਲੀ 6 ਨਵੰਬਰ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀ ਮਿਠੀ ਅਤੇ ਨਿੱਘੀ ਯਾਦ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵੱਲੋਂ […]

Continue Reading

ਖੰਨਾ ਦੇ ਗੁਰੂ ਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ 

ਹਜ਼ੂਰੀ ਰਾਗੀ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਕੀਤਾ ਗਿਆ ਰਸਭਿੰਨਾ ਕੀਰਤਨ  ਵੱਡੀ ਗਿਣਤੀ ਚ ਸੰਗਤਾਂ ਨੇ  ਨਤਮਸਤਕ ਹੋ ਕੇ ਭਰੀ ਹਾਜ਼ਰੀ  ਖੰਨਾ,5ਨਵੰਬਰ ,ਬੋਲੇ ਪੰਜਾਬ ਬਿਊਰੋ (  ਅਜੀਤ ਖੰਨਾ     ); ਖੰਨਾ ਦੇ ਗੁਰ ਦੁਆਰਾ  ਸ੍ਰੀ ਗੁਰੂ ਅੰਗਦ ਦੇਵ ਜੀ (ਕ੍ਰਿਸ਼ਨ ਨਗਰ,ਗਲੀ ਨੰ: 10 ਖੰਨਾ )ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ […]

Continue Reading

ਬੁੱਢਾ ਦਰਿਆ  ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ 

ਉੱਚ-ਪੱਧਰੀ ਕਮੇਟੀ ਨੇ  ਤਿਆਰ ਕੀਤਾ  ਖਾਕਾ ਚੰਡੀਗੜ੍ਹ, 5 ਨਵੰਬਰ ,ਬੋਲੇ ਪੰਜਾਬ ਬਿਊਰੋ : ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਲਈ ਉੱਚ-ਪੱਧਰੀ ਕਮੇਟੀ ਨੇ ਵਾਤਾਵਰਨ ਦੇ ਲਿਹਾਜ਼ ਤੋੰ ਇਸ ਜਲ ਸਰੋਤ  ਨੂੰ ਬਹਾਲ ਕਰਨ ਵੱਲ ਵੱਡੇ ਪੱਧਰ ਤੇ ਹੋ ਰਹੀ  ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਹੈ। ਹਾਲ ਹੀ ਵਿੱਚ ਕੀਤੀ ਗਈ ਸਮੀਖਿਆ ਮੁਤਾਬਿਕ, ਜੁਲਾਈ-ਅਗਸਤ 2025 ਦੀਆਂ ਮੀਟਿੰਗਾਂ […]

Continue Reading

ਸ਼ਾਂਤਮਈ ਧਰਨੇ ਨੂੰ ਜ਼ਬਰੀ ਚੁੱਕਣ ਦੇ ਵਿਰੋਧ ਵਿੱਚ ਕੰਪਿਊਟਰ ਅਧਿਆਪਕ 8 ਨਵੰਬਰ ਨੂੰ ਤਰਨ ਤਾਰਨ ਹਲਕੇ ਵਿੱਚ ਕਰਨਗੇ “ਝੰਡਾ ਮਾਰਚ ਮਹਾਂ ਰੈਲੀ”

ਤਰਨਤਾਰਨ 06 ਨਵੰਬਰ,ਬੋਲੇ ਪੰਜਾਬ ਬਿਊਰੋ;ਜ਼ਿਕਰਯੋਗ ਹੈ ਕਿ ਆਪ ਸਰਕਾਰ ਦੇ ਐਮ.ਐਲ.ਏ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਘਰ ਦੇ ਸਾਹਮਣੇ ਸ਼ਾਂਤਮਈ ਢੰਗ ਨਾਲ ਧਰਨਾ ਲਗਾਈ ਬੈਠੇ ਕੰਪਿਊਟਰ ਅਧਿਆਪਕਾਂ ਦੇ ਧਰਨੇ ਨੂੰ ਪਿਛਲੇ ਦਿਨੀਂ ਸਥਾਨਕ ਪੁਲਿਸ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਜ਼ਬਰੀ ਪੁੱਟ ਦਿੱਤਾ ਗਿਆ ਅਤੇ ਕੁਝ ਸਮੇਂ ਲਈ ਉੱਥੇ ਮੌਜੂਦ ਸਾਥੀਆਂ ਨੂੰ ਗ੍ਰਿਫਤਾਰ ਕਰਕੇ […]

Continue Reading

ਡੀਬੀਯੂ ਲਾਅ ਸਕੂਲ ਨੇ ਸਿਹਤ ਅਤੇ ਤੰਦਰੁਸਤੀ ‘ਤੇ ਕਾਨੂੰਨੀ ਸਹਾਇਤਾ ਜਾਗਰੂਕਤਾ ਕੈਂਪ ਲਗਾਇਆ

ਮੰਡੀ ਗੋਬਿੰਦਗੜ੍ਹ, 6 ਨਵੰਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਈਸੜੂ ਵਿੱਚ ਸਿਹਤ ਕਾਨੂੰਨ ਅਤੇ ਤੰਦਰੁਸਤੀ ‘ਤੇ ਕਾਨੂੰਨੀ ਸਹਾਇਤਾ ਜਾਗਰੂਕਤਾ ਕੈਂਪ ਲਗਾਇਆ ਗਿਆ।ਕੈਂਪ ਵਿੱਚ 85 ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਵੱਲੋਂ ਪਿੰਡ ਵਾਸੀਆਂ ਨੂੰ ਸਿਹਤ ਕਾਨੂੰਨਾਂ, ਸਿਹਤ ਬੀਮਾ ਯੋਜਨਾਵਾਂ, ਭਲਾਈ ਨਾਲ ਸਬੰਧਤ ਸਰਕਾਰੀ ਨੀਤੀਆਂ ਅਤੇ […]

Continue Reading

ਸਰਕਾਰੀ ਹਾਈ ਸਕੂਲ ਉਪਲਹੇੜੀ ਅਤੇ ਉਗਾਣੀ ਵਿਖੇ ਮਾਸ ਕਾਊਂਸਲਿੰਗ ਸੈਸ਼ਨ ਕਰਵਾਏ ਗਏ

ਸਮਾਗਮ ਦੌਰਾਨ ਵਿਦਿਅਰਥੀਆਂ ਨੂੰ ਕਰੀਅਰ ਗਾਈਡੈਂਸ, ਮਾਨਸਿਕ ਸਿਹਤ, ਕਿੱਤਾ ਮੁਖੀ ਸਿਖਲਾਈ, ਉੱਚ ਸਿੱਖਿਆ ਲਈ ਉਪਲਬਧ ਵਜ਼ੀਫਿਆਂ ਅਤੇ ਜੀਵਨ ਪ੍ਰਬੰਧਨ ਨਾਲ ਸੰਬੰਧਿਤ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਰਾਜਪੁਰਾ, 6 ਨਵੰਬਰ ,ਬੋਲੇ ਪੰਜਾਬ ਬਿਊਰੋ;ਡਿਪਟੀ ਕਮਿਸ਼ਨਰ ਪਟਿਆਲਾ ਦੀ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਇੰਦਰਪ੍ਰੀਤ ਸਿੰਘ ਦੀ ਦੇਖ-ਰੇਖ […]

Continue Reading

ਠੇਕਾ ਮੁਲਾਜ਼ਮ 9 ਨਵੰਬਰ ਨੂੰ ਤਰਨਤਾਰਨ ਹਲਕੇ ਵਿੱਚ ਕਰਨਗੇ ਝੰਡਾ ਮਾਰਚ : ਮੋਰਚਾ ਆਗੂ

ਤਰਨਤਾਰਨ, 06 ਨਵੰਬਰ,ਬੋਲੇ ਪੰਜਾਬ ਬਿਊਰੋ; ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ,ਪਵਨਦੀਪ ਸਿੰਘ,ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਸਿਮਰਨਜੀਤ ਸਿੰਘ ਨੀਲੋਂ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਗੁਰਪ੍ਰੀਤ ਸਿੰਘ ਢਿੱਲੋਂ,ਰਮਨਦੀਪ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ […]

Continue Reading