News

ਪਿੰਡ ਗੋਲੇਵਾਲਾ ’ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ […]

Continue Reading

ਐਡਵੋਕੇਟ ਧਾਮੀ ਨੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਨੇ ਆਪਣੀ ਜਿੰਦਗੀ ਦਾ ਵੱਡਾ ਹਿੱਸਾ ਬੰਦੀ ਸਿੰਘ […]

Continue Reading

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਤਕਨੀਕ, ਗਿਆਨ ਅਤੇ ਹੁਨਰ ਦਾ ਪ੍ਰਦਰਸ਼ਨ

ਵਿਦਿਆਰਥੀਆਂ ਨੇ ਅਧਿਆਪਕਾਂ ਦੀ ਅਗਵਾਈ ਹੇਠ ਗਣਿਤ, ਸਾਇੰਸ ਅਤੇ ਬੈਸਟਆਊਟ ਆਫ ਵੇਸਟ ਦੇ ਵਰਕਿੰਗ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਬਲਾਕ ਰਾਜਪੁਰਾ -2 ਦੇ 32 ਦੇ ਕਰੀਬ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਰਾਜਪੁਰਾ 15 ਜਨਵਰੀ,ਬੋਲੇ ਪੰਜਾਬ ਬਿਊਰੋ :ਰਾਜਪੁਰਾ ਟਾਊਨ ਦੇ ਸਰਕਾਰੀ ਹਾਈ ਸਕੂਲ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਸੰਜੀਵ ਸ਼ਰਮਾ ਡੀਈਓ […]

Continue Reading

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 20000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਅੰਮ੍ਰਿਤਸਰ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਦੀ ਮੁਹਿੰਮ ਜਾਰੀ ਹੈ।ਅੱਜ ਤਹਿਸੀਲ ਲੋਪੋਕੇ ਦੇ ਪਟਵਾਰਖਾਨੇ ਵਿੱਚ ਤਾਇਨਾਤ ਚੋਗਾਵਾਂ ਦੇ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ।ਵਿਜੀਲੈਂਸ ਇੰਸਪੈਕਟਰ ਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਕਾਰਵਾਈ ਪਿੰਡ ਕੋਹਾਲਾ ਦੇ ਰਹਿਣ ਵਾਲੇ ਇਕ ਸ਼ਖ਼ਸ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। […]

Continue Reading

ਜਲੰਧਰ : ਸਰਪੰਚ ਦੀ ਦੁਕਾਨ ‘ਚ ਚੋਰੀ, ਆਪ ਤੇ ਕਾਂਗਰਸ ਆਗੂਆਂ ‘ਤੇ ਲੱਗੇ ਇਲਜ਼ਾਮ, ਕੇਸ ਦਰਜ

ਜਲੰਧਰ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ ਵਿੱਚ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦੇ ਨੇਤਾਵਾਂ ’ਤੇ ਚੋਰੀ ਦਾ ਦੋਸ਼ ਲੱਗਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਕੇਸ ਵੀ ਦਰਜ ਕਰ ਲਿਆ ਹੈ। ਜਲੰਧਰ ਦੇਹਾਤੀ ਦੇ ਨਕੋਦਰ ਖੇਤਰ ਵਿੱਚ ਆਪ ਦੇ ਮੌਜੂਦਾ ਸਰਪੰਚ ਦੀ ਦੁਕਾਨ ਵਿੱਚ ਚੋਰੀ ਦੇ ਮਾਮਲੇ ਵਿੱਚ ਪੁਲਿਸ ਨੇ ਕਾਂਗਰਸ ਦੇ ਨਕੋਦਰ ਬਲਾਕ […]

Continue Reading

ਕੋਟਕਪੂਰਾ ਵਿਖੇ ਬੱਸ ਅੱਡੇ ਦੇ ਬਾਹਰ ਖੜ੍ਹੀ ਔਰਤ ਤੋਂ ਨਕਾਬਪੋਸ਼ਾਂ ਨੇ 6 ਲੱਖ ਰੁਪਏ ਲੁੱਟੇ

ਕੋਟਕਪੂਰਾ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਕੋਟਕਪੂਰਾ ਵਿੱਚ ਲੁੱਟ ਖੋਹ ਦੀ ਵਾਰਦਾਤ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਵਿਅਕਤੀਆਂ ਨੇ ਮੁੱਖ ਬੱਸ ਸਟੈਂਡ ਦੇ ਬਾਹਰ ਖੜ੍ਹੀ ਇੱਕ ਔਰਤ ਤੋਂ 6 ਲੱਖ ਰੁਪਏ ਦੀ ਨਕਦੀ ਵਾਲਾ ਪਰਸ ਖੋਹ ਲਿਆ।ਔਰਤ ਨੇ ਦੱਸਿਆ ਕਿ ਪਰਸ ਵਿੱਚ ਨਕਦੀ ਤੋਂ ਇਲਾਵਾ ਹੋਰ ਜ਼ਰੂਰੀ ਦਸਤਾਵੇਜ਼ ਵੀ ਸਨ।ਮਿਲੀ ਜਾਣਕਾਰੀ ਮੁਤਾਬਕ ਮਹਿਲਾ […]

Continue Reading

ਪੰਜਾਬ ਦੇ ਇੱਕ ਜਿਲ੍ਹੇ ‘ਚ ਇੱਕ ਦਿਨ ਦੀ ਛੁੱਟੀ ਦਾ ਐਲਾਨ

ਮਲੇਰਕੋਟਲਾ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਕੂਕਾ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪਹਿਲੀ ਵਾਰ 17 ਜਨਵਰੀ 2025 ਨੂੰ ਪੰਜਾਬ ਦੇ ਮਲੇਰਕੋਟਲਾ ਜ਼ਿਲ੍ਹੇ ਵਿੱਚ ਸਰਕਾਰੀ, ਅਰਧ-ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ ਅਤੇ ਬੈਂਕਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਪੱਲਵੀ ਨੇ ਇਸ ਛੁੱਟੀ ਦਾ ਐਲਾਨ ਕੀਤਾ ਹੈ।ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 […]

Continue Reading

ਕੇਜਰੀਵਾਲ ਤੇ ਸਿਸੋਦੀਆ ਦੀਆਂ ਮੁਸ਼ਕਲਾਂ ਵਧੀਆਂ, ਮਨੀ ਲਾਂਡਰਿੰਗ ਮਾਮਲੇ ‘ਚ ਚੱਲੇਗਾ ਕੇਸ

ਨਵੀਂ ਦਿੱਲੀ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।ਤਾਜ਼ਾ ਮਾਮਲੇ ਵਿੱਚ, ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਵਿੱਚ ਕਥਿਤ […]

Continue Reading

ਪੰਜਾਬ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋ ਗੈਂਗਸਟਰ ਜ਼ਖ਼ਮੀ ਹਾਲਤ ਵਿੱਚ ਕਾਬੂ

ਜਲੰਧਰ, 15 ਜਨਵਰੀ,ਬੋਲੇ ਪੰਜਾਬ ਬਿਊਰੋ :ਜਲੰਧਰ ‘ਚ ਅੱਜ ਸਵੇਰੇ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ।ਇਸ ਘਟਨਾ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ।ਜਾਣਕਾਰੀ ਅਨੁਸਾਰ ਗੈਂਗਸਟਰ ਵਡਾਲਾ ਚੌਕ ਨੱਕੇ ਵਾਲਾ ਬਾਗ ਨੇੜੇ ਲੁਕਿਆ ਹੋਇਆ ਸੀ, ਜਿੱਥੇ ਪੁਲੀਸ ਨੇ ਨਾਕਾਬੰਦੀ ਕਰਕੇ ਉਸ ਦੇ ਗਰੋਹ ਦੇ ਦੋ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ।ਪੁਲਸ ਨੂੰ ਸੂਚਨਾ ਮਿਲੀ ਸੀ ਕਿ […]

Continue Reading

ਗੋਇੰਦਵਾਲ ਸਾਹਿਬ ਜੇਲ੍ਹ ‘ਚੋਂ ਮਿਲੇ 16 ਮੋਬਾਈਲ ਫੋਨ ਤੇ ਨਸ਼ਾ

ਤਰਨਤਾਰਨ, 15 ਜਨਵਰੀ, ਬੋਲੇ ਪੰਜਾਬ ਬਿਊਰੋ :ਗੋਇੰਦਵਾਲ ਸਾਹਿਬ ਦੀ ਜੇਲ੍ਹ ਅੰਦਰੋਂ 16 ਮੋਬਾਈਲ ਫੋਨ ਤੇ ਅਫੀਮ ਦੀ ਬਰਾਮਦਗੀ ਹੋਈ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਟੀਮ ਸਮੇਤ ਵੱਖ ਵੱਖ ਬੈਰਕਾਂ ਦੀ ਚੈਕਿੰਗ ਕੀਤੀ ਜਿਸ ਦੌਰਾਨ 25 ਗ੍ਰਾਮ ਅਫੀਮ, ਤਿੰਨ ਸਮਾਰਟ ਅਤੇ ਤਿੰਨ ਕੀਪੈਡ ਵਾਲੇ ਫੋਨ ਬਰਾਮਦ ਹੋਏ। ਇਸੇ […]

Continue Reading