News

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਚੰਡੀਗੜ੍ਹ, 2 ਨਵੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਹੁਣ ਤੱਕ ਆਪਣੇ ਪ੍ਰਮੁੱਖ ਪ੍ਰੋਜੈਕਟ ਜੀਵਨਜੋਤ ਅਤੇ ਜੀਵਨਜੋਤ 2.0 ਪਹਿਲਕਦਮੀਆਂ ਤਹਿਤ 704 ਬੱਚਿਆਂ ਨੂੰ ਬਾਲ ਭੀਖ ਮੰਗਣ ਵਾਲਿਆਂ ਦੇ ਚੁੰਗਲ ਤੋਂ ਬਚਾਇਆ ਹੈ — ਜੋ ਰਾਜ […]

Continue Reading

ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਾਹਨਾਂ ਦੀ  ਚੈਕਿੰਗ, ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ

ਚੰਡੀਗੜ੍ਹ, 2 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਪੁਲਿਸ ਨੇ 1 ਅਤੇ 2 ਨਵੰਬਰ, 2025 ਦੀ ਦਰਮਿਆਨੀ ਰਾਤ ਨੂੰ ਵਿਸੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਨ ਨੂੰ ਢੋਆ-ਢੁਆਈ ਵਾਲੇ ਵਾਹਨਾਂ, ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਕੀਤੀ । ਪੰਜਾਬ ਪੁਲਿਸ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਰਾਜ ਦੀਆਂ ਚੋਣਵੀਆਂ ਥਾਵਾਂ […]

Continue Reading

ਭਗਵੰਤ ਮਾਨ ਸਰਕਾਰ ਨੂੰ ਪੁਲਿਸ ਡਾਇਰੈਕਟਰ ਜਨਰਲ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣਾ ਚਾਹੀਦਾ ਹੈ ਜਿਨ੍ਹਾਂ ਨੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਵਿੱਚ ਲਾਪਰਵਾਹੀ ਕੀਤੀ  —ਕੈਂਥ

ਭਗਵੰਤ ਮਾਨ ਸਰਕਾਰ ਆਪਣੇ ਰਾਜਨੀਤਿਕ ਲਾਭ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਵਰਤੋਂ ਕਰ ਰਹੀ ਹੈ —ਕੈਂਥ ਪੁਲਿਸ ਡਾਇਰੈਕਟਰ ਜਨਰਲ ਅਤੇ ਸੀਨੀਅਰ ਸਿਵਲ ਪ੍ਰਸ਼ਾਸਨ ਅਧਿਕਾਰੀਆਂ ‘ਤੇ ਜੁਰਮਾਨੇ ਲਗਾਉਣ ਦਾ ਹੁਕਮ ਪੰਜਾਬ ਦੇ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ —ਕੈਂਥ ਚੰਡੀਗੜ੍ਹ, 2 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੁਲਿਸ ਡਾਇਰੈਕਟਰ ਜਨਰਲ ਅਤੇ […]

Continue Reading

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

ਚੰਡੀਗੜ੍ਹ, 2 ਨਵੰਬਰ ,ਬੋਲੇ ਪੰਜਾਬ ਬਿਊਰੋ: ਅਧਿਆਪਕਾਂ ਦੇ ਵਿੱਦਿਅਕ ਹੁਨਰ ਨੂੰ ਹੋਰ ਨਿਖ਼ਾਰਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 50 ਹੈੱਡਮਾਸਟਰਾਂ ਦੇ ਚੌਥੇ ਬੈਚ ਨੂੰ ਵਿਸ਼ੇਸ਼ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਲਈ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਭੇਜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ […]

Continue Reading

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਨਵੰਬਰ ,ਬੋਲੇ ਪੰਜਾਬ ਬਿਊਰੋ:ਵਿੱਤੀ ਲਚਕੀਲੇਪਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ, ਪੰਜਾਬ ਨੇ ਅਕਤੂਬਰ 2025 ਤੱਕ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ ਵਿੱਚ 21.51 ਫੀਸਦੀ ਦਾ ਵਾਧਾ ਦਰਜ ਕੀਤਾ ਹੈ, ਜਦੋਂ ਕਿ ਇਕੱਲੇ ਅਕਤੂਬਰ ਮਹੀਨੇ ਵਿੱਚ 14.46 ਫੀਸਦੀ ਦਾ ਮਜ਼ਬੂਤ ਵਾਧਾ ਹੋਇਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ, ਪੰਜਾਬ ਦੇ […]

Continue Reading

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਤੋ ਬਾਅਦ ਐਡਵੋਕੇਟ ਧਾਮੀ ਦੇ ਕਾਰਜਕਾਲ ਨੂੰ ਸ਼੍ਰੋਮਣੀ ਕਮੇਟੀ ਦੇ ਸੁਨਹਿਰੇ ਦੌਰ ਵਜੋ ਜਾਣਿਆ ਜਾਵੇਗਾ: ਬਾਵਾ

ਨਵੀਂ ਦਿੱਲੀ 2 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਮਹਾਰਾ਼ਸਟਰ ਤੋ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਮੈਂਬਰ ਬਾਵਾ ਗੁਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵਲੋ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਆਹੁਦੇ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪਾਰਟੀ ਦੇ ਉਮੀਦਵਾਰ ਐਲਾਨ ਕਰਨ ਤੇ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ ਤੇ ਐਡਵੋਕੇਟ ਧਾਮੀ ਨੂੰ […]

Continue Reading

ਪੰਜਾਬ ਦੀ ‘ਨੰਗ ਸਰਕਾਰ’ ਖ਼ਿਲਾਫ਼ ਨੰਗੇ ਧੜ ਡਟੇ ਏਡਿਡ ਅਧਿਆਪਕ! 8 ਮਹੀਨਿਆਂ ਤੋਂ ਨਹੀਂ ਮਿਲੀ ਇੱਕ ਰੁਪਇਆ ਵੀ ਤਨਖ਼ਾਹ

ਤਰਨਤਾਰਨ 2 ਨਵੰਬਰ ,ਬੋਲੇ ਪੰਜਾਬ ਬਿਊਰੋ; ਖਜਾਨਾ ਭਰਿਆ ਹੈ.. ਪਰਵਾਹ ਨਹੀਂ ਕੇਂਦਰ ਦੇ ਪੈਸੇ ਦੀ..! ਪੰਜਾਬ ਦੇ ਲੋਕਾਂ ਨੂੰ ਪੈਸੇ ਨਾਲ ਨੱਕੋ ਨੱਕ ਭਰ ਦਿਆਂਗੇ, ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਦਿਆਂਗੇ, ਅਤੇ ਹੋਰ ਅਜਿਹੀ ਕਈ ਵਾਅਦੇ ਅਤੇ ਦਾਅਵੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਕੀਤੇ ਜਾ ਰਹੇ ਹਨ ਅਤੇ ਕੀਤੇ ਜਾਂਦੇ ਰਹੇ ਨੇ, […]

Continue Reading

ਨਾਟਕਾਂ ਅਤੇ ਗੀਤਾਂ ਭਰੀ ਰਾਤ ਨੇ ਦਿੱਤਾ,ਕਾਲ਼ੀਆਂ ਰਾਤਾਂ ਰੁਸ਼ਨਾਉਣ ਦਾ ਹੋਕਾ

ਮੁੱਖ ਵਕਤਾ ਮੁਹੰਮਦ ਯੂਸਫ਼ ਤਾਰੀਗਾਮੀ ਅਤੇ ਡਾ. ਨਵਸ਼ਰਨ ਨੇ ਕੀਤਾ ਸੰਬੋਧਨ ਜਲੰਧਰ 2 ਨਵੰਬਰ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਤਿੰਨ ਰੋਜ਼ਾ ਗ਼ਦਰੀ ਬਾਬਿਆਂ ਦੇ ਮੇਲੇ ਦੀ ਸਿਖ਼ਰਲੀ ਰਾਤ ਚੇਤਨਾ, ਸੰਗਰਾਮ ਅਤੇ ਮੁਕਤੀ ਦਾ ਪੈਗ਼ਾਮ ਵੰਡਦੇ ਚਾਨਣ ਨੇ ਰੁਸ਼ਨਾ ਦਿੱਤੀ।ਪ੍ਰੋ. ਅਜਮੇਰ ਸਿੰਘ ਔਲਖ ਦੇ ਲਿਖੇ, ਅਜਮੀਤ ਔਲਖ ਦੁਆਰਾ ਨਿਰਦੇਸ਼ਤ ਕੀਤੇ ਨਾਟਕ ”ਤੂੰ ਚਰਚਾ ਘੂਕਦਾ ਰੱਖ ਜ਼ਿੰਦੇ” ਦਾ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਫਰੀਦਕੋਟ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ : ਸ੍ਰੀ ਮੁਕਤਸਰ ਸਾਹਿਬ/ਅੰਮ੍ਰਿਤਸਰ, 2 ਨਵੰਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ […]

Continue Reading

ਪ੍ਰਧਾਨਗੀ ਪਦ ਲਈ ਮੁੜ ਉਮੀਦਵਾਰ ਐਲਾਨੇ ਜਾਣ ’ਤੇ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੇ ਮੈਂਬਰ ਸਾਹਿਬਾਨ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 2 ਨਵੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਸਲਾਨਾ ਜਨਰਲ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਇਕੱਤਰਤਾ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨਗੀ ਪਦ ਲਈ ਮੁੜ ਨਾਂ ਐਲਾਨ ਕੀਤੇ ਜਾਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ […]

Continue Reading