News

ਨੌਜਵਾਨ ਦੀ ਸਹੁਰੇ ਘਰ ਸ਼ੱਕੀ ਹਾਲਾਤਾਂ ‘ਚ ਮੌਤ, ਮੁਲਾਜ਼ਮਾਂ ਦੀ ਗ੍ਰਿਫਤਾਰੀ ਲਈ ਥਾਣੇ ਅੱਗੇ ਧਰਨਾ ਲਾਇਆ

ਬਠਿੰਡਾ, 18 ਦਸੰਬਰ,ਬੋਲੇ ਪੰਜਾਬ ਬਿਊਰੋ : ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਦੇ ਨੌਜਵਾਨ ਦੀ ਸਹੁਰਿਆਂ ਦੇ ਘਰ ਪਿੰਡ ਭੁੱਚੋ ਕਲਾਂ ਵਿਖੇ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ ’ਤੇ ਨੌਜਵਾਨ ਨੂੰ ਮਾਰਨ ਦਾ ਦੋਸ਼ ਲਾ ਕੇ ਮੁਲਾਜ਼ਮਾਂ ਦੀ ਗ੍ਰਿਫਤਾਰੀ ਲਈ ਥਾਣਾ ਕੈਂਟ ਅੱਗੇ ਧਰਨਾ ਦਿੱਤਾ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ, […]

Continue Reading

ਪਟਿਆਲਾ : ਗੁਰੂਘਰ ‘ਚ ਦੋ ਔਰਤਾਂ ਆਪਸ ‘ਚ ਭਿੜੀਆਂ

ਪਟਿਆਲ਼ਾ, 18 ਦਸੰਬਰ,ਬੋਲੇ ਪੰਜਾਬ ਬਿਊਰੋ :ਪਟਿਆਲਾ ਵਿਖੇ ਆਜ਼ਾਦ ਨਗਰ ਦੇ ਗੁਰਦੁਆਰਾ ਸਾਹਿਬ ‘ਚ ਸੰਬੋਧਨ ਕਰਨ ਨੂੰ ਲੈ ਕੇ ਦੋ ਧਿਰਾਂ ’ਚ ਝਗੜਾ ਹੋ ਗਿਆ।ਇਸ ਦੌਰਾਨ ਮੌਕੇ ’ਤੇ ਮੌਜੂਦ ਔਰਤਾਂ ਆਪਸ ’ਚ ਉਲ਼ਝ ਗਈਆਂ।ਇਸ ਘਟਨਾ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਔਰਤ ਗੁਰੂ ਸਾਹਿਬ ਦੇ ਸਾਹਮਣੇ ਰੱਖੇ ਸ਼ਸਤਰਾਂ ’ਚੋਂ ਇੱਕ ਸ਼ਸਤਰ ਚੁੱਕ ਕੇ ਦੂਜੀ […]

Continue Reading

ਵਿਧਾਇਕ ਸੁਖਵਿੰਦਰ ਕੋਟਲੀ ਦੇ ਭਾਣਜੇ ਦਾ ਕਤਲ

ਜਲੰਧਰ, 18 ਦਸੰਬਰ,ਬੋਲੇ ਪੰਜਾਬ ਬਿਊਰੋ :ਜਲੰਧਰ ‘ਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਾਣਜੇ ਦਾ ਕੁੱਟ-ਕੁੱਟ ਕੇ ਕਤਲ ਕਰ ਦਿਤਾ ਗਿਆ। ਥਾਣਾ ਆਦਮਪੁਰ ਦੀ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਾਣਜੇ ਪਿੰਡ ਕੋਟਲੀ ਬਿਆਸ ਵਿਖੇ ਪਹੁੰਚਿਆ ਹੋਇਆ ਸੀ। ਇਸ ਦੌਰਾਨ […]

Continue Reading

ਇਨਕਮ ਟੈਕਸ ਵਿਭਾਗ ਨੇ ਡਾਕਟਰ ਸੁਮਿਤਾ ਸੋਫਤ ਦੇ ਘਰ ਅਤੇ ਹਸਪਤਾਲ ਵਿਚ ਮਾਰੀ ਰੇਡ

ਲੁਧਿਆਣਾ, 18 ਦਸੰਬਰ,ਬੋਲੇ ਪੰਜਾਬ ਬਿਊਰੋ :ਲੁਧਿਆਣਾ ਵਿਖੇ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਅੱਜ ਸਵੇਰੇ ਡਾਕਟਰ ਸੁਮਿਤਾ ਸੋਫਤ ਦੇ ਘਰ ਅਤੇ ਹਸਪਤਾਲ ਵਿਚ ਰੇਡ ਮਾਰੀ।ਦਾਅਵਾ ਕੀਤਾ ਜਾ ਰਿਹਾ ਹੈ ਕਿ ਅਧਿਕਾਰੀਆਂ ਨੂੰ ਵੱਡੀ ਮਾਤਰਾ ‘ਚ ਕੈਸ਼ ਮਿਲਿਆ ਹੈ।ਟੈਕਸ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਧਿਕਾਰੀਆਂ ਨੇ ਘਰ ਅਤੇ ਹਸਪਤਾਲ ਦੀ ਤਲਾਸ਼ੀ ਲੈਣੀ ਸ਼ੁਰੂ ਕਰ […]

Continue Reading

ਫਰਿਜ਼ਨੋ ਵਿਖੇ ਸੜਕ ਹਾਦਸੇ ਵਿਚ 2 ਪੰਜਾਬੀ ਮੁੰਡਿਆਂ ਦੀ ਮੌਤ

ਫਰਿਜ਼ਨੋ, 18 ਦਸੰਬਰ,ਬੋਲੇ ਪੰਜਾਬ ਬਿਊਰੋ :ਫਰਿਜ਼ਨੋ ਵਿਖੇ ਬੀਤੇ ਦਿਨ ਸੜਕ ਹਾਦਸੇ ਵਿਚ 2 ਪੰਜਾਬੀ ਮੁੰਡਿਆਂ ਦੀ ਮੌਤ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਅੰਤਰਪ੍ਰੀਤ ਸਿੰਘ ਪੁੱਤਰ ਖੁਸ਼ਪਾਲ ਸਿੰਘ ਅਤੇ ਹਰਜਾਪ ਸਿੰਘ ਪੁੱਤਰ ਰਾਜ ਸਿੰਘ ਦੋਵੇਂ ਮੋਟਰਸਾਈਕਲ ‘ਤੇ ਜਾ ਰਹੇ ਸਨ।ਇਸ ਦੌਰਾਨ ਐਮਾਜ਼ਨ ਦੀ ਵੈਨ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਦੋਵਾਂ ਦੀ ਉਮਰ 13 ਤੋਂ 15 ਸਾਲ ਦੱਸੀ ਜਾ […]

Continue Reading

ਘਰ ‘ਚ ਅੱਗ ਲੱਗਣ ਕਾਰਨ ਸੇਵਾਮੁਕਤ ਡੀਐਸਪੀ ਸਮੇਤ 6 ਲੋਕਾਂ ਦੀ ਮੌਤ

ਕਠੂਆ, 18 ਦਸੰਬਰ,ਬੋਲੇ ਪੰਜਾਬ ਬਿਊਰੋ :ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਸ਼ਿਵਾ ਨਗਰ ਇਲਾਕੇ ‘ਚ ਭਿਆਨਕ ਹਾਦਸਾ ਵਾਪਰਿਆ ਹੈ। ਇੱਕ ਘਰ ਵਿੱਚ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਜਦਕਿ ਚਾਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਜਾਣਕਾਰੀ ਮੁਤਾਬਕ ਇਹ ਘਟਨਾ ਦੇਰ ਰਾਤ ਵਾਪਰੀ। ਸ਼ਿਵਾ ਨਗਰ ਵਿੱਚ ਸੇਵਾਮੁਕਤ ਡੀਐਸਪੀ ਅਵਤਾਰ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬੀਬੀਆਂ ਨੇ ਧਾਮੀ ਦੇ ਖਿਲਾਫ ਕੀਤੀ ਸ਼ਿਕਾਇਤ

ਅੰਮ੍ਰਿਤਸਰ 18 ਦਸੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਭਰ ਤੋ ਆਈਆਂ ਬੀਬੀਆਂ ਨੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਖਿਲਾਫ ਅੱਜ ਇਕ ਸ਼ਿਕਾਇਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਦਿੱਤੀ। ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾ, ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਤੇ ਬੀਬੀ ਹਰਜੀਤ ਕੌਰ ਤਲਵੰਡੀ ਦੀ […]

Continue Reading

ਬੀ.ਐਸ.ਐਫ. ਵਲੋਂ ਛੇ ਕਰੋੜ ਰੁਪਏ ਕੀਮਤ ਦੀ ਹੈਰੋਇਨ ਸਮੇਤ ਦੋ ਡਰੋਨ ਬਰਾਮਦ

ਅੰਮ੍ਰਿਤਸਰ, 18 ਦਸੰਬਰ,ਬੋਲੇ ਪੰਜਾਬ ਬਿਊਰੋ :ਭਾਰਤ-ਪਾਕਿ ਸਰਹੱਦ ’ਤੇ ਨਸ਼ਾ ਤਸਕਰੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀ.ਐਸ.ਐਫ. ਦੇ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਛੇ ਕਰੋੜ ਰੁਪਏ ਕੀਮਤ ਦੀ ਹੈਰੋਇਨ ਅਤੇ ਦੋ ਛੋਟੇ ਪਾਕਿਸਤਾਨੀ ਡਰੋਨ ਕਬਜ਼ੇ ਵਿੱਚ ਲਏ ਹਨ।ਜਾਣਕਾਰੀ ਅਨੁਸਾਰ, ਇਕ ਡਰੋਨ ਨੂੰ ਸਰਹੱਦੀ ਪਿੰਡ ਕੋਟ ਰਜਾਦਾ ਵਿੱਚ […]

Continue Reading

ਮੰਗਾਂ ਮੰਨਵਾਉਣ ਲਈ ਕਿਸਾਨ ਅੱਜ ਟਰੇਨਾਂ ਰੋਕਣਗੇ

ਚੰਡੀਗੜ੍ਹ, 18 ਦਸੰਬਰ,ਬੋਲੇ ਪੰਜਾਬ ਬਿਊਰੋ :ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ-ਖਨੌਰੀ ਸਰਹੱਦ ‘ਤੇ ਬੈਠੇ ਕਿਸਾਨਾਂ ਦੇ ਪੱਖ ‘ਚ ਅੱਜ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿਚ ਪੰਜਾਹ ਤੋਂ ਵੱਧ ਥਾਵਾਂ ’ਤੇ ਟਰੇਨਾਂ ਰੋਕੀਆਂ ਜਾਣਗੀਆਂ।ਕਿਸਾਨ ਪਟਿਆਲਾ, ਸ਼ੰਭੂ ਸਟੇਸ਼ਨ, ਫ਼ਰੀਦਕੋਟ, ਸਾਹਨੇਵਾਲ, ਅਜੀਤਵਾਲ, ਡਗਰੂ, ਮੋਗਾ ਸਟੇਸ਼ਨ, ਕਾਦੀਆਂ ਪਲੈਟਫਾਰਮ, ਫਤਹਿਗੜ੍ਹ ਚੂੜੀਆਂ, ਬਟਾਲਾ ਪਲੈਟਫਾਰਮ, ਲੋਹੀਆਂ […]

Continue Reading

ਮਾਤਾ ਵੈਸ਼ਣੋ ਦੇਵੀ ਰੋਪਵੇ ਪ੍ਰੋਜੈਕਟ ਦੇ ਵਿਰੋਧ ‘ਚ ਅੱਜ ਕਟੜਾ ਬੰਦ ਰਹੇਗਾ

ਜੰਮੂ, 18 ਦਸੰਬਰ, ਬੋਲੇ ਪੰਜਾਬ ਬਿਊਰੋ :ਤਾਰਾਕੋਟ ਰੋਪਵੇ ਪ੍ਰੋਜੈਕਟ ਦੇ ਵਿਰੋਧ ਵਿੱਚ ਅੱਜ ਕਟੜਾ ਬੰਦ ਰਹੇਗਾ। ਸੰਘਰਸ਼ ਕਮੇਟੀ ਨੇ ਧਰਮਨਗਰੀ ਤੋਂ ਚਰਣ ਪਾਦੁਕਾ ਤੱਕ ਸਾਰੀਆਂ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਹੈ। ਸ਼੍ਰੀ ਮਾਤਾ ਵੈਸ਼ਣੋ ਦੇਵੀ ਸੰਘਰਸ਼ ਕਮੇਟੀ ਨੇ ਬੰਦ ਨੂੰ ਲੈ ਕੇ ਕੱਲ੍ਹ ਮੁਨਾਦੀ ਕਰਵਾਈ ਅਤੇ ਦੁਕਾਨਦਾਰਾਂ ਤੋਂ ਸਮਰਥਨ ਮੰਗਿਆ।ਕਮੇਟੀ ਨੇ ਮਾਤਾ ਵੈਸ਼ਣੋ ਦੇਵੀ […]

Continue Reading