News

ਪੱਤਰਕਾਰ ਜੋੜੀ ਨੇ ਬਣਾਇਆ 300 ਕਰੋੜ ਦਾ ਬਿਊਟੀ ਸਕਿੱਲ ਟ੍ਰੇਨਿੰਗ ਸਾਮਰਾਜ

ਸੂਦ ਅਤੇ ਸਿੱਧੂ ਦੀ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਦੀ ਕਹਾਣੀ ਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) 1998 ਵਿੱਚ, ਦੋ ਦੋਸਤ, ਦਿਨੇਸ਼ ਸੂਦ ਅਤੇ ਕੁਲਜਿੰਦਰ ਸਿੱਧੂ ਨੇ 1,000 ਰੁਪਏ ਤਨਖਾਹ ’ਤੇ ਪੱਤਰਕਾਰਤਾ ਕਰੀਅਰ ਦੀ ਸ਼ੁਰੂਆਤ ਕੀਤੀ। 25 ਸਾਲਾਂ ਦੇ ਸਫਰ ਵਿੱਚਮਿਹਨਤ, ਹਿੰਮਤ, ਦੂਰਦਰਸ਼ਤਾ ਅਤੇ ਕ੍ਰੀਏਟਿਵਿਟੀ ਦੇ ਜ਼ਰੀਏ, ਇਸ ਜੋੜੀ ਨੇ ਪੱਤਰਕਾਰਤਾ ਤੋਂ ਐਡਵਰਟਾਈਜ਼ਿੰਗ, ਪੀਆਰ, […]

Continue Reading

ਅਕਾਲ ਤਖ਼ਤ ਦੇ ਫੈਸਲਿਆਂ ਨੂੰ ਲਾਗੂ ਕਰਨ ਦੇ ਹੱਕ ਵਿੱਚ ਨਿੱਤਰੋ:- ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 10 ਦਸੰਬਰ ,ਬੋਲੇ ਪੰਜਾਬ ਬਿਊਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਐਲਾਨੇ ਗਏ ਫੈਸਲੇ ਹੀ ਸਿੱਖ ਭਾਈਚਾਰੇ ਦੀਆਂ ਗੁਰੂ ਗ੍ਰੰਥ ਸਾਹਿਬ ਦੇ ਨਿਰਮਲ ਤੇ ਸਿੱਖ ਸਿਧਾਂਤ ਵਿੱਚੋਂ ਉਭਰੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦੇ ਹਨ। ਇਸ ਕਰਕੇ ਉਹਨਾਂ ਨੂੰ ਲਾਗੂ ਕਰਨ ਲਈ ਖ਼ਾਲਸਾ ਪੰਥ ਦਾ ਚੇਤੰਨ ਵਰਗ ਮੈਦਾਨ ਵਿੱਚ ਨਿਤਰੇ।ਇਹ ਮਤਾ ਸਿੱਖ ਚਿੰਤਕ/ਬੁੱਧੀਜੀਵੀਆਂ ਦੇ […]

Continue Reading

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ

ਨੰਗਲ (ਰੂਪਨਗਰ), 11 ਦਸੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ […]

Continue Reading

ਅਦਾਲਤ ਨੇ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦਾ ਤੀਜੀ ਵਾਰ ਦਿੱਤਾ ਰਿਮਾਂਡ

ਅੰਮ੍ਰਿਤਸਰ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਬੁੱਧਵਾਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੰਜਾਬ ਪੁਲਿਸ ਨੇ ਚੌੜਾ ਦੇ 8 ਦਿਨ ਦੇ ਰਿਮਾਂਡ ਦੀ ਮੰਗ ਕੀਤੀ। ਪਰ ਅੰਮ੍ਰਿਤਸਰ ਅਦਾਲਤ ਨੇ ਦੋਵਾਂ […]

Continue Reading

ਪੰਜਾਬ ਸਰਕਾਰ ਦੇ ਅਧਿਕਾਰੀ ਮਿਉਂਸਪਲ ਚੋਣਾਂ ਵਿੱਚ ਧੱਕੇਸ਼ਾਹੀ ਅਤੇ ਦਖਲਅੰਦਾਜ਼ੀ ਤੋਂ ਬਚਣ: ਰਵਨੀਤ ਸਿੰਘ ਬਿੱਟੂ

‘ਆਪ’ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਪੁਲਿਸ ਵੱਲੋਂ ਭਾਜਪਾ ਦੇ ਐਮਸੀ ਉਮੀਦਵਾਰਾਂ ਨੂੰ ਧਮਕਾਇਆ ਜਾ ਰਿਹਾ ਹੈ: ਪ੍ਰਨੀਤ ਕੌਰ ਪਟਿਆਲਾ/ਚੰਡੀਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨਗਰ ਨਿਗਮ ਚੋਣਾਂ ਦੌਰਾਨ ਲੋਕਤੰਤਰੀ ਪ੍ਰਕਿਰਿਆ ਵਿੱਚ ਦਖ਼ਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ […]

Continue Reading

ਕਰਾਸ (ਜੂਡੋ) ਵਿਚ ਪੰਜਾਬ ਪੱਧਰ ਤੇ ਮੈਡਲ ਜਿੱਤ ਕੇ ਗੁਰਦਾਸਪੁਰ ਦੇ ਖਿਡਾਰੀਆਂ ਨੇ ਗੱਡੇ ਝੰਡੇ

ਅਕਾਸ਼ਦੀਪ ਸਿੰਘ ਕਰੇਗਾ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਗੁਰਦਾਸਪੁਰ ,11 ਦਸੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) : ਸ਼ਹੀਦ ਭਗਤ ਸਿੰਘ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਅਤੇ ਰਾਣੀ ਲਕਸ਼ਮੀ ਬਾਈ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੀਆਂ ਹੋਣਹਾਰ ਖਿਡਾਰਣਾਂ ਨੇ ਲੁਧਿਆਣਾ ਵਿਖੇ ਹੋਏ ਪੰਜਾਬ ਪੱਧਰ ਦੇ ਮੁਕਾਬਲਿਆਂ ਵਿੱਚ 15 ਮੈਡਲ ਜਿੱਤ ਕੇ ਪੰਜਾਬ ਵਿਚੋਂ ਤੀਸਰਾ ਸਥਾਨ ਹਾਸਲ […]

Continue Reading

ਫਾਰਗ ਕੀਤੀਆਂ ਆਸ਼ਾ ਵਰਕਰਾਂ ਅਤੇ ਫੈਸਲੀਟੈਟਰਾ ਨੂੰ ਤੁਰੰਤ ਜੁਆਇਨ ਕਰਾਇਆ ਜਾਵੇ

ਨੋਟੀਫਿਕੇਸ਼ਨ ਨੂੰ ਦੋ ਮਹੀਨੇ ਬੀਤ ਜਾਣ ਤੇ ਸਿਵਲ ਸਰਜਨਾਂ ਵੱਲੋਂ ਕੀਤਾ ਜਾ ਰਿਹਾ ਖੱਜਲ ਖੁਆਰ ਚੰਡੀਗੜ੍ਹ,11, ਦਸੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਮਨਦੀਪ ਕੌਰ ਬਿਲਗਾ, ਜ/ ਸਕਤਲਾ ਸਰੋਏ ਵਿੱਤ ਸਕੱਤਰ ਪਰਮਜੀਤ ਕੌਰ ਮਾਨ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ […]

Continue Reading

ਕਿਸਾਨ ਦੀ ਮੋਟਰ ’ਤੇ ਰਹਿ ਰਹੇ ਪ੍ਰਵਾਸੀ ਮਜ਼ਦੂਰ ਦਾ ਕਤਲ ਕਰਕੇ ਲਾਸ਼ ਸਾੜੀ

ਬਲਾਚੌਰ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਬਲਾਚੌਰ ਦੇ ਪਿੰਡ ਚੱਕ ਸਿੰਘਾਂ ਵਿੱਚ ਇੱਕ ਕਿਸਾਨ ਦੀ ਮੋਟਰ ’ਤੇ ਰਹਿ ਰਹੇ ਪ੍ਰਵਾਸੀ ਮਜ਼ਦੂਰ ਦਾ ਸਾਥੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਸਮੁੰਦੜਾ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰੰਪਾ ਪੁੱਤਰ ਸੰਧਰਾ ਵਾਸੀ ਕੋਲੜਾ ਜ਼ਿਲ੍ਹਾ ਖੂਹੀ ਝਾਰਖੰਡ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਦੀ ਮੋਟਰ ‘ਤੇ ਰਹਿ ਰਿਹਾ ਸੀ।ਕਿਸੇ ਗੱਲ ਨੂੰ ਲੈ […]

Continue Reading

ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ‘ਚ ਇਕੱਲਿਆਂ ਚੋਣ ਲੜਨ ਦਾ ਐਲਾਨ

ਨਵੀਂ ਦਿੱਲੀ, 11 ਦਸੰਬਰ,ਬੋਲੇ ਪੰਜਾਬ ਬਿਊਰੋ :ਦਿੱਲੀ ‘ਚ ਅਗਾਮੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਵਲੋਂ ਵੱਡਾ ਐਲਾਨ ਕੀਤਾ ਗਿਆ ਹੈ।ਅਰਵਿੰਦ ਕੇਜਰੀਵਾਲ ਵਲੋਂ ਅੱਜ ਬੁੱਧਵਾਰ ਨੂੰ ਆਪਣੇ ਐਕਸ ਅਕਾਊਂਟ ‘ਤੇ ਪੋਸਟ ਪਾ ਕੇ ਕਿਹਾ ਗਿਆ ਕਿ ਉਹ ਦਿੱਲੀ ‘ਚ ਇਕੱਲਿਆਂ ਹੀ ਚੋਣ ਲੜਨਗੇ।ਇਸ ਤੋਂ ਪਹਿਲਾਂ ਖ਼ਬਰਾਂ ਆ ਰਹੀਆਂ ਸਨ ਕਿ ਕਾਂਗਰਸ ਤੇ ‘ਆਪ’ […]

Continue Reading

ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਪਿੰਡ ਸੋਹਾਗ ਹੇੜੀ ਵਿਖੇ ਲਗਾਇਆ ਗਿਆ ਕਾਨੂੰਨੀ ਜਾਗਰੂਕਤਾ ਕੈਂਪ

ਮੰਡੀ ਗੋਬਿੰਦਗੜ੍ਹ, 11 ਦਸੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਏ.ਡੀ.ਆਰ ਸੈਂਟਰ, ਲੀਗਲ ਏਡ ਸੈੱਲ ਅਤੇ ਪ੍ਰੋਬੋਨੋ ਲੀਗਲ ਸਰਵਿਸ ਕਲੱਬ ਵੱਲੋਂ ਪਿੰਡ ਸੋਹਾਗ ਹੇੜੀ, ਜਿਲਾ ਫਤਿਹਗੜ੍ਹ ਸਾਹਿਬ ਵਿਖੇ “ਖਪਤਕਾਰ ਸੁਰੱਖਿਆ ਕਾਨੂੰਨ ਬਾਰੇ ਕਾਨੂੰਨੀ ਸਹਾਇਤਾ ਜਾਗਰੂਕਤਾ: ਫਾਈਲ ਕਰਨ ਦੀ ਪ੍ਰਕਿਰਿਆ” ਵਿਸ਼ੇ ਤੇ ਇਕ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ […]

Continue Reading