News

ਗਰੀਬਾਂ ਦੇ ਹਿੱਸੇ ਦੀ ਜਮੀਨ ਨੂੰ ਦੋ ਹਜਾਰ ਕਰੋੜ ਰੁਪਏ ਵਿੱਚ ਵੇਚਣ ਦੇ ਫੈਸਲੇ ਦਾ ਮੁੜ ਵਿਰੋਧ ਹੋਇਆ ਸ਼ੁਰੂ

ਮੁੱਖ ਮੰਤਰੀ ਨੂੰ ਲਿਖੀ ਚਿੱਠੀ ਅਤੇ ਘਪਲੇ ਬਾਰੇ ਦੇਸ ਦੀ ਪਾਰਲੀਮੈਂਟ ਵਿੱਚ ਕੀਤੀ ਜਾਵੇਗੀ ਗੱਲ- ਡਾ ਗਾਂਧੀ ਮੋਹਾਲੀ 27 ਨਵੰਬਰ ,ਬੋਲੇ ਪੰਜਾਬ ਬਿਊਰੋ :  ਅਕਾਲੀ ਸਰਕਾਰ ਨੇ ਸੰਨ 2008 ਵਿੱਚ ਪੰਜਾਬ ਦੇ 10 ਲੱਖ ਗਰੀਬ ਲੋਕਾਂ ਨੂੰ ਸਸਤੇ ਰੇਟ ਵਿੱਚ ਘਰ ਦੇਣ ਦੀ ਈ ਡਬਲਿਯੂ ਐਸ ਸਕੀਮ ਸੰਨ 2008 ਵਿੱਚ ਬਣਾਈ ਸੀ। ਇਸ ਤੋਂ ਪਹਿਲਾਂ […]

Continue Reading

ਐਡੀਸ਼ਨਲ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

ਚੰਡੀਗੜ੍ਹ, 27 ਨਵੰਬਰ,ਬੋਲੇ ਪੰਜਾਬ ਬਿਊਰੋ ; ਪੰਜਾਬ ਦੇ ਐਡੀਸ਼ਨਲ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸੂਬੇ ਦੀਆਂ ਚਾਰ ਵਿਧਾਨ ਸਭਾ ਹਲਕੇ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ  ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ […]

Continue Reading

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪਿਛਲੀਆਂ ਸਰਕਾਰਾਂ ਦੀ ਢਿੱਲਮੱਠ ਕਰਕੇ ਯੋਗ ਉਮੀਦਵਾਰਾਂ ਦੇ ਨੌਕਰੀ ਸਬੰਧੀ ਕੇਸ 32-32 ਸਾਲ ਲਮਕਦੇ ਰਹੇ: ਲਾਲਜੀਤ ਸਿੰਘ ਭੁੱਲਰ ਨਵੇਂ ਮੁਲਾਜ਼ਮਾਂ ਨੂੰ ਸਮਾਜ ਦੀ ਭਲਾਈ ਪ੍ਰਤੀ ਸਮਰਪਿਤ ਭਾਵਨਾ ਅਤੇ ਪੂਰੇ ਜਜ਼ਬੇ ਨਾਲ ਸੇਵਾ ਨਿਭਾਉਣ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ, 27 ਨਵੰਬਰ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਤਰਸ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵੱਲੋਂ ਚਲੰਤ ਮੁੱਦਿਆਂ ਦੇ ਸੰਬੰਧ ‘ਚ ਕੀਤੀ ਗਈ ਚਰਚਾ

ਚੰਡੀਗੜ੍ਹ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੇ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਵੱਲੋਂ ਲੈਕਚਰਾਰ ਕਾਡਰ ਦੇ ਚਲੰਤ ਮੁੱਦਿਆਂ ਦੇ ਸੰਬੰਧ ਯੂਨੀਅਨ ਦੇ ਵੱਖ ਵੱਖ ਸਾਥੀਆਂ ਨਾਲ਼ ਚਰਚਾ ਕੀਤੀ ਗਈ ਜਿਸ ਵਿੱਚ ਲੈਕਚਰਾਰ ਕਾਡਰ ਨਾਲ਼ ਸੰਬੰਧਿਤ ਤਰੱਕੀਆਂ ਤੇ ਕੋਰਟ ਕੇਸਾਂ ਦੇ ਮੁੱਦੇ, ਮਾਸਟਰ ਕਾਡਰ ਤੋਂ ਬਤੌਰ ਲੈਕਚਰਾਰ ਤਰੱਕੀ, ਆਨ ਲਾਇਨ ਬਦਲੀਆਂ ਵਿੱਚ […]

Continue Reading

ਸਸਪੈਂਡ ਅਧਿਆਪਕ ਕੀਤੇ ਬਹਾਲ

ਮੋਹਾਲੀ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਬੀਤੇ ਦਿਨੀਂ ਚੈਕਿੰਗ ਦੌਰਾਨ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਜ਼ਿਲ੍ਹਾ ਪਟਿਆਲਾ ਦੇ ਮੁਅੱਤਲ ਕੀਤੇ ਅਧਿਆਪਕ ਨੂੰ ਅੱਜ ਬਹਾਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸਕੂਲ ਦੀ ਚੈਕਿੰਗ ਦੌਰਾਨ ਅਧਿਆਪਕ ਰਾਮ ਦਾਸ ਨੂੰ ਮੁਅੱਤਲ ਕਰ ਦਿੱਤਾ […]

Continue Reading

ਐਡਵੋਕੇਟ ਧਾਮੀ ਨੇ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਸ. ਕੁਲਦੀਪ ਸਿੰਘ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਕੀਤਾ ਇਜ਼ਹਾਰ

ਅੰਮ੍ਰਿਤਸਰ, 27 ਨਵੰਬਰ,ਬੋਲੇ ਪੰਜਾਬ ਬਿਊਰੋ ; –ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਸ. ਕੁਲਦੀਪ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਇਮਾਨਦਾਰ ਅਤੇ ਮਨੁੱਖਤਾ ਪ੍ਰਤੀ ਹਮਦਰਦੀ ਭਰੀ ਸੋਚ ਰੱਖਣ ਵਾਲੇ […]

Continue Reading

ਉਤਰ ਪ੍ਰਦੇਸ਼ ਦੇ ਸੰਭਲ ਕਸਬੇ ਵਿਚ ਫਿਰਕੂ ਹਿੰਸਾ ਵਿੱਚ ਮਾਰੇ ਗਏ 5 ਮੁਸਲਿਮ ਨੌਜਵਾਨਾਂ ਦੇ ਹੱਕ ਵਿੱਚ ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਕੀਤੀ ਨਿੰਦਾ

ਪਰਿਵਾਰਕ ਮੈਂਬਰਾਂ ਨੂੰ ਢੁਕਵਾਂ ਮੁਆਵਜ਼ਾ ਅਤੇ ਗੋਲੀ ਕਾਂਡ ਦੇ ਮੁੱਖ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ ਫ਼ਤਿਹਗੜ੍ਹ ਸਾਹਿਬ, 27, ਨਵੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ): ਉੱਤਰ ਪ੍ਰਦੇਸ਼ ਦੇ ਸੰਭਲ ਕਸਬੇ ਵਿੱਚ ਵਾਪਰੀਆਂ ਫਿਰਕੂ ਤੇ ਹਿੰਸਕ ਘਟਨਾਵਾਂ ਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ।ਇਹਨਾਂ ਹਿੰਸਕ ਘਟਨਾਵਾਂ ਵਿਚ ਪੰਜ ਮੁਸਲਿਮ ਨੌਜਵਾਨਾਂ ਦੀ […]

Continue Reading

ਸਰਕਾਰੀ ਜ਼ਿਲਾ ਲਾਇਬ੍ਰੇਰੀ ਨੂੰ ਬੰਦ ਨਹੀਂ ਹੋਣ ਦਿੱਤਾ ਜਾਵੇਗਾ÷ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)

ਮਾਨਸਾ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੀ ਲੁੱਟ ਦੇ ਖਿਲਾਫ਼ ਪਾਠਕਾਂ ਵੱਲੋਂ ਸਥਾਨਕ ਬਾਲ ਭਵਨ ਮਾਨਸਾ ਵਿੱਚ ਰੋਸ ਰੈਲੀ ਕੀਤੀ ਗਈ ਅਤੇ 27 ਮੈਂਬਰੀ ਜਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਦਾ ਗਠਨ ਕੀਤਾ ਗਿਆ,ਜਿਸਦੇ ਕਨਵੀਨਰ ਸੁਰਿੰਦਰ […]

Continue Reading

ਦੇਸ਼ ਭਗਤ ਯੂਨੀਵਰਸਿਟੀ ‘ਚ ਮਨਾਈ ਗਈ ‘ਹੈਲੋਵੀਨ ਪਾਰਟੀ

ਮੰਡੀ ਗੋਬਿੰਦਗੜ੍ਹ, 27 ਨਵੰਬਰ,ਬੋਲੇ ਪੰਜਾਬ ਬਿਊਰੋ : ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਸੱਭਿਆਚਾਰਕ ਤਿਉਹਾਰਾਂ ਦੇ ਹਿੱਸੇ ਵਜੋਂ ਇੱਕ ਸ਼ਾਨਦਾਰ ਹੈਲੋਵੀਨ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁਕਾਬਲੇ, ਗਤੀਵਿਧੀਆਂ ਅਤੇ ਪੇਸ਼ਕਾਰੀਆਂ ਸ਼ਾਮਲ ਸਨ। ਵਿਦਿਆਰਥੀਆਂ ਅਤੇ ਫੈਕਲਟੀ ਨੇ ਰਚਨਾਤਮਕਤਾ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕਰਦੇ ਹੋਏ ਉਤਸ਼ਾਹ ਨਾਲ ਭਾਗ ਲਿਆ। […]

Continue Reading

ਚਰਨਜੀਤ ਸਿੰਘ ਭੁੱਲਰ ਪੰਜਾਬ ਜੂਡੋ ਐਸੋਸੀਏਸ਼ਨ (ਰਜਿ:) ਦੇ ਸਰਵਸੰਮਤੀ ਨਾਲ ਮੀਤ ਪ੍ਰਧਾਨ ਚੁਣੇ ਗਏ

ਰਾਜਪੁਰਾ 27 ਨਵੰਬਰ ,ਬੋਲੇ ਪੰਜਾਬ ਬਿਊਰੋ : ਪੰਜਾਬ ਜੂਡੋ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦੀ ਚੋਣ ਪਿਛਲੇ ਦਿਨੀਂ ਹੋਈ ਜਿਸ ਵਿੱਚ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਵਿੱਚ ਬਤੌਰ ਲੈਕਚਰਾਰ ਫਿਜੀਕਲ ਐਜੂਕੇਸ਼ਨ ਅਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਪਟਿਆਲਾ ਦੀਆਂ ਸੇਵਾਵਾਂ ਨਿਭਾ ਰਹੇ ਚਰਨਜੀਤ ਸਿੰਘ ਭੁੱਲਰ ਨੂੰ ਸਰਵਸੰਮਤੀ ਨਾਲ ਪੰਜਾਬ ਜੂਡੋ ਐਸੋਸੀਏਸ਼ਨ ਦਾ ਮੀਤ ਪ੍ਰਧਾਨ ਚੁਣਿਆ ਗਿਆ। ਇਸ […]

Continue Reading