News

ਪੰਜਾਬ ਵਿੱਚ ਚਾਰ ਸਾਲਾਂ ’ਚ 120 ਸਕੂਲ ਬੰਦ ਕਰਨਾ ‘ਆਪ’ ਸਰਕਾਰ ਦੀ ਪ੍ਰਾਪਤੀ: ਐਨ.ਕੇ. ਸ਼ਰਮਾ

ਅਕਾਲੀ ਆਗੂ ਨੇ ਕਾਂਗਰਸ ਅਤੇ ‘ਆਪ’ ਸਰਕਾਰ ਨੂੰ ਸਿੱਖਿਆ ‘ਤੇ ਬਹਿਸ ਲਈ ਦਿੱਤੀ ਚੁਣੌਤੀ ਬਾਦਲ ਸਰਕਾਰ ਨੇ ਸਕੂਲ ਬਣਾਏ, ਕਾਂਗਰਸ ਨੇ ਸਮਾਰਟ ਸਕੂਲ ਤਾਂ ‘ਆਪ’ ਨੇ “ਸਕੂਲ ਆਫ਼ ਐਮੀਨੈਂਸ” ਦੇ ਬੋਰਡ ਲਗਾਏ ਡੇਰਾਬੱਸੀ 26 ਫਰਵਰੀ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਟ੍ਰੇਡ ਅਤੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐਨ.ਕੇ. ਸ਼ਰਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 26 ਫ਼ਰਵਰੀ,ਬੋਲੇ ਪੰਜਾਬ ਬਿਊਰੋ;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਜੋ ਬੀਤੇ ਸਮੇਂ ਕੈਨੇਡਾ ਵਿਖੇ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਯਾਦ ’ਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

31 ਮਾਰਚ 2026 ਤੱਕ 44 ਮਨਜ਼ੂਰਸ਼ੁਦਾ ਕਰੱਸ਼ਰ ਮਾਈਨਿੰਗ ਸਾਈਟਾਂ ਹੋਣਗੀਆਂ ਚਾਲੂ; ਬਾਕੀ 119 ਸਾਈਟਾਂ ਇਸੇ ਵਰ੍ਹੇ ਪੜਾਅ-ਵਾਰ ਸ਼ੁਰੂ ਕੀਤੀਆਂ ਜਾਣਗੀਆਂ ਚੰਡੀਗੜ੍ਹ, 26 ਫ਼ਰਵਰੀ ,ਬੋਲੇ ਪੰਜਾਬ ਬਿਊਰੋ: ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।

ਐਸ ਏ ਐਸ ਨਗਰ 26 ਫਰਵਰੀ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ […]

Continue Reading

ਨਿੱਜੀ ਪ੍ਰਚਾਰ ਲਈ ਪੁਲਿਸ ਦੀ ਵਰਤੋਂ ਲੋਕਤੰਤਰ ‘ਤੇ ਹਮਲਾ: ਪਰਮਜੀਤ ਕੈਂਥ

ਭਗਵੰਤ ਮਾਨ ਸਰਕਾਰ ਹੇਠ ਪੁਲਿਸ ਦਾ ਰਾਜਨੀਤੀਕਰਨ ਚਿੰਤਾਜਨਕ: ਕੈਂਥ ਪੁਲਿਸ ਦੀ ਨਿਰਪੱਖਤਾ ਨਾਲ ਸਮਝੌਤਾ ਕਰਨ ਵਾਲਿਆਂ ਨੂੰ ਜਵਾਬਦੇਹ ਬਣਾਇਆ ਜਾਵੇ: ਕੈਂਥ ਚੰਡੀਗੜ੍ਹ, 26 ਫ਼ਰਵਰੀ ਬੋਲੇ ਪੰਜਾਬ ਬਿਊਰੋ;  ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ ਨੇਤਾ ਵੱਲੋਂ ਕਥਿਤ ਤੌਰ ‘ਤੇ “ਪ੍ਰੀ-ਵੇਡਿੰਗ ਸ਼ੂਟ” ਲਈ ਪੁਲਿਸ ਬਲ ਦੇ ਇਸਤੇਮਾਲ ਨੂੰ ਲੋਕਤੰਤਰ ‘ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੱਤਾ ਧਾਰੀ ਪਾਰਟੀ ਨਾਲ ਜੁੜੇ ਕਿਸੇ ਵਿਅਕਤੀ ਦੀ ਨਿੱਜੀ ਛਵੀ ਚਮਕਾਉਣ ਲਈ ਰਾਜ ਦੀ ਪੁਲਿਸ ਨੂੰ ਵਰਤਿਆ ਗਿਆ ਹੈ, ਤਾਂ ਇਹ ਸਿਰਫ਼ ਅਧਿਕਾਰਾਂ ਦਾ ਦੁਰੁਪਯੋਗ ਨਹੀਂ, ਸਗੋਂ ਸੰਸਥਾਵਾਂ ਦੀ ਖੁੱਲ੍ਹੀ ਰਾਜਨੀਤੀਕਰਨ ਦੀ ਮਿਸਾਲ ਹੈ। ਇਹ ਸਵਾਲ ਖੜ੍ਹਦਾ ਹੈ ਕਿ ਕੀ ਪੰਜਾਬ ਪੁਲਿਸ ਹੁਣ ਕਾਨੂੰਨ-ਵਿਵਸਥਾ ਲਈ ਹੈ ਜਾਂ ਰਾਜਨੀਤਿਕ ਪ੍ਰਚਾਰ ਲਈ? ਕੈਂਥ ਨੇ ਸਪੱਸ਼ਟ ਕਿਹਾ ਕਿ ਪੁਲਿਸ ਵਿਭਾਗ ਕਿਸੇ ਪਾਰਟੀ ਦਾ ਨਿੱਜੀ ਸਾਧਨ ਨਹੀਂ। ਇਹ ਲੋਕਾਂ ਦੀ ਸੁਰੱਖਿਆ ਲਈ ਬਣੀ ਸੰਵਿਧਾਨਕ ਸੰਸਥਾ ਹੈ। ਜੇ ਭਗਵੰਤ ਮਾਨ ਦੀ ਅਗਵਾਈ ਹੇਠ ਪੁਲਿਸ ਨੂੰ ਰਾਜਨੀਤਿਕ ਪ੍ਰਯੋਗਸ਼ਾਲਾ ਬਣਾਇਆ ਜਾ ਰਿਹਾ ਹੈ, ਤਾਂ ਇਹ ਪੰਜਾਬ ਦੀ ਪ੍ਰਸ਼ਾਸਨਿਕ ਨਿਰਪੱਖਤਾ ਲਈ ਖ਼ਤਰਨਾਕ ਸੰਕੇਤ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਤੁਰੰਤ ਅਤੇ ਨਿਰਪੱਖ ਜਾਂਚ ਹੋਵੇ ਅਤੇ ਜਿਹੜੇ ਅਧਿਕਾਰੀ ਜਾਂ ਰਾਜਨੀਤਿਕ ਤੱਤ ਜ਼ਿੰਮੇਵਾਰ ਪਾਏ ਜਾਣ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕੜੀ ਕਾਰਵਾਈ ਕੀਤੀ ਜਾਵੇ। ਕੇਵਲ ਬਿਆਨਬਾਜ਼ੀ ਨਹੀਂ, ਸੰਸਥਾਗਤ ਜਵਾਬਦੇਹੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਗੰਭੀਰ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਸਰਹੱਦੀ ਇਲਾਕਿਆਂ ਵਿੱਚ ਨਸ਼ਿਆਂ ਦਾ ਜਾਲ ਅਤੇ ਸੁਰੱਖਿਆ ਖ਼ਤਰੇ ਵਧ ਰਹੇ ਹਨ। ਇਸ ਪਿਛੋਕੜ ਵਿੱਚ ਗੁਰਦਾਸਪੁਰ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਦੋ ਪੁਲਿਸ ਕਰਮਚਾਰੀਆਂ ਦੀ ਹਤਿਆ ਦੀ ਘਟਨਾ ਨੇ ਹਾਲਾਤ ਹੋਰ ਗੰਭੀਰ ਕਰ ਦਿੱਤੇ ਹਨ। ਜਦੋਂ ਸਥਿਤੀ ਸੰਵੇਦਨਸ਼ੀਲ ਹੋਵੇ, ਉਸ ਵੇਲੇ ਪੁਲਿਸ ਦਾ ਧਿਆਨ ਨਿੱਜੀ ਪ੍ਰਚਾਰਕ ਕਾਰਜਾਂ ਵੱਲ ਮੋੜਨਾ ਅਸਵੀਕਾਰਯੋਗ ਹੈ। ਕੈਂਥ ਨੇ ਕਿਹਾ ਕਿ ਜੋ ਪੁਲਿਸ ਜਵਾਨ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਕਾਨੂੰਨ-ਵਿਵਸਥਾ ਕਾਇਮ ਰੱਖਦੇ ਹਨ, ਉਹਨਾਂ ਦੀ ਮਿਹਨਤ ਅਤੇ ਬਲਿਦਾਨ ਨਾਲ ਖੇਡਣ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾ ਸਕਦੀ। ਨਿੱਜੀ ਜਾਂ ਰਾਜਨੀਤਿਕ ਲਾਭ ਲਈ ਪੁਲਿਸ ਦੀ ਨਿਰਪੱਖਤਾ ਨਾਲ ਸਮਝੌਤਾ ਕਰਨ ਵਾਲਿਆਂ ਨੂੰ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾਣਾ ਹੀ ਲੋਕਤੰਤਰ ਦੀ ਮੰਗ ਹੈ।

Continue Reading

ਪੱਤਰਕਾਰ ਸੁੱਖਵਿੰਦਰ ਸੁੱਖ ਨੂੰ ਵਿਧਾਨ ਸਭਾ ਸਕੱਤਰੇਤ ਵੱਲੋਂ ਤਲਬ ਕਰਨ ‘ਤੇ ਭੜਕੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ

AAP ਵਿਧਾਇਕ ਅਤੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ ਫਿਰੋਜ਼ਪੁਰ 26 ਫਰਵਰੀ ,ਬੋਲੇ ਪੰਜਾਬ ਬਿਊਰੋ; ਫਿਰੋਜ਼ਪੁਰ ਦੇ ਪੱਤਰਕਾਰ ਸੁੱਖਵਿੰਦਰ ਸੁੱਖ ਨੂੰ ਵਿਧਾਨ ਸਭਾ ਸਕੱਤਰੇਤ ਵੱਲੋਂ ਤਲਬ ਕਰਨ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਨਿਖੇਧੀ, ਪੱਤਰਕਾਰ ਭਾਈਚਾਰੇ ਨਾਲ ਰਲ ਕੇ ਫਿਰੋਜ਼ਪੁਰ ਦਿਹਾਤੀ ਵਿਧਾਇਕ ਖਿਲਾਫ ਸੰਘਰਸ਼ ਕਰਾਂਗੇ। ਇਹ ਐਲਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਕੀਤਾ।ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕ੍ਰਾਂਤੀਕਾਰੀ ਕਿਸਾਨ […]

Continue Reading

ਪੰਜਾਬ ‘ਚ 5012 ਸਕੂਲਾਂ ਨੂੰ ਮਿਲਣਗੇ 38649 ਨਵੇਂ ਕੰਪਿਊਟਰ

ਚੰਡੀਗੜ੍ਹ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਨੂੰ ਤਕਨੀਕੀ ਤੌਰ ‘ਤੇ ਸਸ਼ਕਤ ਬਣਾਉਣ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਸਰਕਾਰ ₹400 ਕਰੋੜ ਦੀ ਲਾਗਤ ਨਾਲ 5,012 ਸਕੂਲਾਂ ਨੂੰ 38,649 ਨਵੇਂ ਕੰਪਿਊਟਰ ਵੰਡ ਰਹੀ ਹੈ। ਕਈ ਸਕੂਲਾਂ ਵਿੱਚ ਪਹਿਲਾਂ ਹੀ ਵੱਡੀਆਂ […]

Continue Reading

ਸੁਪਰੀਮ ਕੋਰਟ ਵੱਲੋਂ NCERT ਦੀ ਵਿਵਾਦਿਤ ਕਿਤਾਬ ‘ਤੇ ਪਾਬੰਦੀ

ਨਵੀਂ ਦਿੱਲੀ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਵੀਰਵਾਰ ਨੂੰ NCERT ਦੀ 8ਵੀਂ ਜਮਾਤ ਦੀ ਸਮਾਜਿਕ ਵਿਗਿਆਨ ਪਾਠ ਪੁਸਤਕ ਵਿੱਚ “ਨਿਆਂਇਕ ਭ੍ਰਿਸ਼ਟਾਚਾਰ” ਦੇ ਅਧਿਆਇ ਸੰਬੰਧੀ ਇੱਕ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਵਿਵਾਦਪੂਰਨ ਕਿਤਾਬ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ, ਇਸਦੀ ਛਪਾਈ ਅਤੇ ਵੰਡ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਸ ਦੇ […]

Continue Reading

ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦੇ ਮੈਨੇਜਰ ਤੋਂ ਮੰਗੀ 10 ਕਰੋੜ ਰੁਪਏ ਦੀ ਫਿਰੌਤੀ

ਲੁਧਿਆਣਾ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਦੇ ਕਾਰੋਬਾਰੀ ਮੈਨੇਜਰ ਤੋਂ ਲੁਧਿਆਣਾ ‘ਚ 10 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ‘ਤੇ ਵਿਦੇਸ਼ੀ ਨੰਬਰਾਂ ਤੋਂ ਕਾਲਾਂ ਕੀਤੀਆਂ ਗਈਆਂ। ਬਦਮਾਸ਼ ਨੇ ਧਮਕੀ ਦਿੱਤੀ ਹੈ ਕਿ ਜੇਕਰ ਪੈਸੇ ਨਾ ਦਿੱਤੇ […]

Continue Reading

ਧੁੰਦ ਕਾਰਨ PRTC ਬੱਸ ਤੇ ਕਾਰ ਵਿਚਾਲੇ ਟੱਕਰ, ਇੱਕ ਵਿਅਕਤੀ ਦੀ ਮੌਤ ਕਈ ਜ਼ਖ਼ਮੀ

ਪਟਿਆਲਾ, 26 ਫਰਵਰੀ, ਬੋਲੇ ਪੰਜਾਬ ਬਿਊਰੋ : ਪਟਿਆਲਾ ਦੇ ਸਮਾਣਾ ਵਿੱਚ ਸਵੇਰੇ ਪਈ ਧੁੰਦ ਕਾਰਨ ਇੱਕ ਪੀਆਰਟੀਸੀ ਬੱਸ ਅਤੇ ਇੱਕ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਰ ਵਿੱਚ ਸਵਾਰ ਉਸਦੀ ਗਰਭਵਤੀ ਪਤਨੀ ਅਤੇ ਇੱਕ ਬੱਚਾ ਜ਼ਖਮੀ ਹੋ ਗਿਆ। ਜਦੋਂ ਕਿ ਬੱਸ ਕੰਡਕਟਰ ਵੀ ਜ਼ਖਮੀ […]

Continue Reading