News

ਸਰਬ ਸਾਂਝਾ ਵੈਲਫੇਅਰ ਸੋਸਾਇਟੀ ਵੱਲੋਂ ਦੋ ਜਰੂਰਤਮੰਦ ਧੀਆਂ ਨੂੰ ਦਿੱਤਾ ਵਿਆਹ ਲਈ ਲੋੜੀਂਦਾ ਸਮਾਨ

ਮੋਹਾਲੀ 7 ਨਵੰਬਰ ,ਬੋਲੇ ਪੰਜਾਬ ਬਿਊਰੋ :ਸਮਾਜ ਸੇਵਾ ਦੇ ਖੇਤਰ ਵਿੱਚ ਇਲਾਕੇ ਦੀ ਸਿਰਮੋਰ ਸੰਸਥਾ -ਸਰਬ ਸਾਂਝਾ ਵੈਲਫੇਅਰ ਸੋਸਾਇਟੀ ਸੈਕਟਰ 90-91 ਦੀ ਤਰਫੋਂ ਮਲੋਆ ਪਿੰਡ ਵਿੱਚ ਦੋ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਵਿਆਹ ਦਾ ਸਮਾਨ ਦਿੱਤਾ ਗਿਆ, ਇਸ ਮੌਕੇ ਤੇ ਸੋਸਾਇਟੀ ਦੇ ਪ੍ਰਧਾਨ ਫੂਲਰਾਜ ਸਿੰਘ- ਸਟੇਟ ਐਵਾਰਡੀ ਨੇ ਦੱਸਿਆ ਕਿ ਦੋ ਧੀਆਂ ਦੇ ਵਿਆਹ ਦਾ […]

Continue Reading

ਸਿੱਖ ਕਤਲੇਆਮ ਵਿਚ ਨਾਮਜਦ ਜਗਦੀਸ਼ ਟਾਈਟਲਰ ਦੇ ਮਾਮਲੇ ਵਿਚ ਵਕੀਲਾਂ ਦੀ ਹੜਤਾਲ ਅਤੇ ਗਵਾਹ ਦੇ ਬਿਮਾਰੀਆਂ ਨਾਲ ਪੀੜਿਤ ਹੋਣ ਕਰਕੇ ਸੁਣਵਾਈ ਟਲੀ

ਨਵੀਂ ਦਿੱਲੀ 7 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੇ ਸਿੱਖ ਕਤਲੇਆਮ ਵਿਚ ਨਾਮਜਦ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਵਿਸ਼ੇਸ਼ ਜੱਜ (ਪੀਸੀ ਐਕਟ) ਜਤਿੰਦਰ ਸਿੰਘ ਦੀ ਅਦਾਲਤ ਵਿੱਚ ਹੋਈ। ਅਦਾਲਤ ਵਿੱਚ ਗਵਾਹ ਕੇਪੀ ਸਿੰਘ ਦੀ ਸਿਹਤ ਬਾਰੇ ਰਿਪੋਰਟ ਪੇਸ਼ ਕੀਤੀ ਗਈ। ਜਾਂਚ ਅਧਿਕਾਰੀ (ਆਈਓ) ਨੇ ਦੱਸਿਆ ਕਿ ਕੇਪੀ ਸਿੰਘ […]

Continue Reading

ਸਿੱਖ ਕਤਲੇਆਮ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਦੇ ਦੋਸ਼ੀ ਬਲਵਾਨ ਖੋਖਰ ਦੀ ਫਰਲੋ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਤੋਂ ਮੰਗਿਆ ਜਵਾਬ

ਨਵੀਂ ਦਿੱਲੀ 7 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਬਲਵਾਨ ਖੋਖਰ ਵੱਲੋਂ ਦਾਇਰ ਪਟੀਸ਼ਨ ‘ਤੇ ਦਿੱਲੀ ਸਰਕਾਰ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 17 ਨਵੰਬਰ ਨੂੰ ਕਰੇਗੀ। ਬਲਵਾਨ ਖੋਖਰ […]

Continue Reading

ਵਿਦਿਆਰਥੀਆਂ ਨੂੰ ਜੀਵਨ ਦੇ ਟੀਚੇ ਨਿਰਧਾਰਤ ਕਰਨ ਲਈ ਪ੍ਰੇਰਿਤ ਕੀਤਾ ਗਿਆ

ਸਸਸਸ ਉਕਸੀ ਸੈਣੀਆਂ ਅਤੇ ਭੇਡਵਾਲ ਵਿਖੇ ਮਾਸ ਕਾਊਂਸਲਿੰਗ ਸੈਸ਼ਨ ਆਯੋਜਿਤ ਰਾਜਪੁਰਾ, 7 ਨਵੰਬਰ ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਪਟਿਆਲਾ ਵਿੱਚ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਮਾਸ ਕਾਊਂਸਲਿੰਗ ਪ੍ਰੋਗਰਾਮਾਂ ਦੀ ਲੜੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਕਸੀ ਸੈਣੀਆਂ ਅਤੇ ਭੇਡਵਾਲ ਵਿੱਚ ਪ੍ਰੇਰਕ ਲੈਕਚਰਾਂ ਰਾਹੀਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫਲਤਾ ਦੀ ਦਿਸ਼ਾ ਦਿੱਤੀ ਗਈ। ਇਹ ਪ੍ਰੋਗਰਾਮ ਡਿਪਟੀ ਕਮਿਸ਼ਨਰ […]

Continue Reading

ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਚ ਹੋਈ ਫੇਲ੍ਹ- ਪੈਨਸ਼ਨਰ ਆਗੂ

ਯੂਨੀਵਰਸਿਟੀ ਬਚਾਓ ਸਾਂਝਾ ਮੋਰਚਾ ਦੇ ਸੰਘਰਸ਼ ਦੀ ਹਮਾਇਤ ਫ਼ਤਹਿਗੜ੍ਹ ਸਾਹਿਬ,7, ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਪੰਜਾਬ ਗੋਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ) ਦੀ ਸ੍ਰੀ ਫਤਿਹਗੜ੍ਹ ਸਾਹਿਬ ਦੀ ਇਕਾਈ ਦੀ ਮਹੀਨੇਵਾਰ ਮੀਟਿੰਗ ਇਥੇ ਪੈਨਸ਼ਨ ਭਵਨ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ ਹਰਜੀਤ ਸਿੰਘ ਤਰਖ਼ਾਣ ਮਾਜ਼ਰਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ,ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਪ੍ਰੈਸ ਸਕੱਤਰ ਜਸਵਿੰਦਰ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮ ਸੁਖਜਿੰਦਰ ਸਿੰਘ ਚਨਾਰਥਲ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ , ਕਾਤਲ ਕੀਤੇ ਗ੍ਰਿਫਤਾਰ

ਮੁਲਾਜ਼ਮਾਂ ਦੀ ਜਥੇਬੰਦੀ ਦੇ ਆਗੂਆਂ ਵੱਲੋਂ ਪੁਲਿਸ ਤਬਦੀਸ਼ ਨਾਲ ਅਸਹਿਮਤੀ ਪ੍ਰਗਟ ਕੀਤੀ ਫਤਿਹਗੜ੍ਹ ਸਾਹਿਬ,7, ਨਵੰਬਰ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਪਿੰਡ ਚਨਾਰਥਲ ਵਿੱਚ ਸੁਖਜਿੰਦਰ ਸਿੰਘ ਦੇ ਕਤਲ ਮਾਮਲੇ ਚ ਉਸ ਦੀ ਧੀ ਜਸਵਿੰਦਰ ਕੌਰ ਨੇ ਥਾਣਾ ਮੂਲੇਪੁਰ ਵਿਖੇ ਆਪਣੇ ਬਿਆਨ ਦਰਜ ਕਰਵਾਇਆ ਹੈ ਜਿਸ ਦੇ ਆਧਾਰ ਪਰ ਮੁਕਦਮਾ ਨੰਬਰ 110 ,ਮਿਤੀ 2/11/25ਅ/ਧ 103(1),61(2)3(5)ਬੀ ਐਨ ਐਸ ਥਾਣਾ […]

Continue Reading

ਕੈਟਰੀਨਾ ਕੈਫ ਤੇ ਵਿੱਕੀ ਕੌਸ਼ਲ ਦੇ ਘਰ ਗੂੰਜੀਆਂ ਕਿਲਕਾਰੀਆਂ

ਮੁੰਬਈ, 7 ਨਵੰਬਰ,ਬੋਲੇ ਪੰਜਾਬ ਬਿਊਰੋ;ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਟਰੀਨਾ ਕੈਫ ਅਤੇ ਅਦਾਕਾਰ ਵਿੱਕੀ ਕੌਸ਼ਲ ਦੇ ਘਰ ਖੁਸ਼ੀ ਦੀ ਲਹਿਰ ਦੌੜ ਗਈ ਹੈ। ਕੈਟਰੀਨਾ ਅੱਜ ਮਾਂ ਬਣ ਗਈ ਹੈ ਅਤੇ ਉਨ੍ਹਾਂ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ।ਵਿੱਕੀ ਕੌਸ਼ਲ ਨੇ ਇਹ ਖੁਸ਼ਖਬਰੀ ਇੰਸਟਾਗ੍ਰਾਮ ’ਤੇ ਸਾਂਝੀ ਕਰਦਿਆਂ ਲਿਖਿਆ “ਸਾਡੀ ਖੁਸ਼ੀ ਦਾ ਛੋਟਾ ਜਿਹਾ ਤੋਹਫ਼ਾ ਆ ਗਿਆ ਹੈ। […]

Continue Reading

ਪੰਜਾਬ ਸਰਕਾਰ ਨੇ ਮਹਿਲਾ ਏਡੀਸੀ ਨੂੰ ਕੀਤਾ ਮੁਅੱਤਲ

ਮੋਗਾ, 7 ਨਵੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਮੋਗਾ ਦੀ ਏਡੀਸੀ ਅਤੇ ਨਗਰ ਨਿਗਮ ਕਮਿਸ਼ਨਰ ਚਾਰੂਮਿਤਾ ਨੂੰ ਮੁਅੱਤਲ ਕਰ ਦਿੱਤਾ ਹੈ। ਮੁੱਖ ਸਕੱਤਰ ਕੇਏਪੀ ਸਿਨਹਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ। ਮੁੱਖ ਸਕੱਤਰ ਨੇ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦਾ ਹਵਾਲਾ ਦਿੱਤਾ।ਮੁੱਖ ਸਕੱਤਰ ਨੇ ਕਿਹਾ ਕਿ ਮੁਅੱਤਲੀ ਦੌਰਾਨ, ਚਾਰੂਮਿਤਾ ਦਾ ਮੁੱਖ ਦਫਤਰ […]

Continue Reading

ਪੰਜਾਬ ਪੁਲਿਸ ਨੇ ਕਈ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲਿਆ

ਝਬਾਲ, 7 ਨਵੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਨੇ ਅੱਜ ਸਵੇਰੇ ਤਰਨਤਾਰਨ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਕਈ ਘਰਾਂ ਵਿੱਚ ਛਾਪੇਮਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ। ਛਾਪੇਮਾਰੀ ਦੌਰਾਨ ਪੁਲਿਸ ਨੇ ਦੋਦੇ ਪਿੰਡ ਦੇ ਸਰਪੰਚ ਸੋਨੂੰ ਬਰਾੜ, ਭੁੱਚਰ ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਅਤੇ ਤਰਨਤਾਰਨ ਦੇ ਸ਼ਾਮ […]

Continue Reading

ਗੁਆਂਢੀ ਦੀ ਬਲੈਕਮੇਲਿੰਗ ਤੋਂ ਤੰਗ ਪਤੀ-ਪਤਨੀ ਵਲੋਂ ਖੁਦਕੁਸ਼ੀ

ਬਰਨਾਲਾ, 7 ਨਵੰਬਰ,ਬੋਲੇ ਪੰਜਾਬ ਬਿਊਰੋ;ਬਰਨਾਲਾ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ। ਬਰਨਾਲਾ ਦੇ ਮਹਿਤਾ ਪਿੰਡ ਵਿੱਚ ਇੱਕ ਪਤੀ-ਪਤਨੀ ਨੇ ਇਕੱਠੇ ਖੁਦਕੁਸ਼ੀ ਕਰ ਲਈ। ਜੋੜੇ ਨੇ ਜ਼ਹਿਰ ਖਾ ਲਿਆ। ਮ੍ਰਿਤਕਾਂ ਦੀ ਪਛਾਣ ਨਿਰਮਲ ਸਿੰਘ (50) ਅਤੇ ਰਮਨਦੀਪ ਕੌਰ (45) ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਇੱਕ ਗੁਆਂਢੀ ‘ਤੇ ਪਤਨੀ ਨੂੰ ਨਾਜਾਇਜ਼ ਸਬੰਧਾਂ ਦਾ ਦੋਸ਼ […]

Continue Reading