News

ਨੈਸ਼ਨਲ ਹੈਰਾਲਡ ਮਾਮਲਾ : ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਣੇ ਨੌਂ ਲੋਕਾਂ ਖਿਲਾਫ਼ ਨਵੀਂ FIR ਦਰਜ 

ਨਵੀਂ ਦਿੱਲੀ, 1 ਦਸੰਬਰ, ਬੋਲੇ ਪੰਜਾਬ ਬਿਊਰੋ : ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਨੌਂ ਵਿਅਕਤੀਆਂ ਅਤੇ ਤਿੰਨ ਕੰਪਨੀਆਂ ਵਿਰੁੱਧ ਇੱਕ ਨਵੀਂ ਐਫਆਈਆਰ ਦਰਜ ਕੀਤੀ ਹੈ। ਇਨ੍ਹਾਂ ਸਾਰਿਆਂ ‘ਤੇ ਐਸੋਸੀਏਟਿਡ ਜਰਨਲਜ਼ ਲਿਮਟਿਡ (ਏਜੇਐਲ) ਨੂੰ ਧੋਖਾਧੜੀ ਨਾਲ ਹਾਸਲ ਕਰਨ ਦਾ ਦੋਸ਼ ਹੈ। ਕਾਂਗਰਸ ਨੇ ਇਸਨੂੰ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਰਾਤ ​​ਦਾ ਤਾਪਮਾਨ ਸ਼ਿਮਲਾ ਤੋਂ ਵੀ ਘਟਿਆ, ਸ਼ੀਤ ਲਹਿਰ ਦੀ ਚੇਤਾਵਨੀ ਜਾਰੀ 

ਚੰਡੀਗੜ੍ਹ, 1 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਤੇ ਚੰਡੀਗੜ੍ਹ ਵਿੱਚ ਸਵੇਰ ਅਤੇ ਸ਼ਾਮ ਨੂੰ ਠੰਢ ਵਧ ਗਈ ਹੈ। ਕਈ ਜ਼ਿਲ੍ਹਿਆਂ ਵਿੱਚ, ਰਾਤ ​​ਦਾ ਤਾਪਮਾਨ ਸ਼ਿਮਲਾ ਤੋਂ ਘੱਟ ਦਰਜ ਹੋ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਅਤੇ ਭਲਕੇ ਲਈ ਸ਼ੀਤ ਲਹਿਰ ਲਈ ਪੀਲੀ ਚੇਤਾਵਨੀ ਜਾਰੀ ਕੀਤੀ ਹੈ। ਸੂਬੇ ਵਿੱਚ ਘੱਟੋ-ਘੱਟ ਤਾਪਮਾਨ 0.4 ਡਿਗਰੀ ਸੈਲਸੀਅਸ ਘਟ […]

Continue Reading

ਲੁਧਿਆਣਾ ਵਿਖੇ ਵਿਆਹ ‘ਚ ਪਹੁੰਚੇ ਗੈਂਗਸਟਰਾਂ ਨੇ ਚਲਾਈਆਂ ਗੋਲੀਆਂ, 2 ਲੋਕਾਂ ਦੀ ਮੌਤ 

ਲੁਧਿਆਣਾ, 1 ਦਸੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿਖੇ ਇੱਕ ਵਿਆਹ ਸਮਾਰੋਹ ਵਿੱਚ ਦੋ ਗੈਂਗਸਟਰ ਅੰਕੁਰ ਅਤੇ ਸ਼ੁਭਮ ਮੋਟਾ ਆਪਸ ਵਿੱਚ ਭਿੜ ਗਏ। ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਗੋਲੀਬਾਰੀ ਕੀਤੀ, ਜਿਸ ਵਿੱਚ ਲਾੜੇ ਦੀ ਮਾਸੀ ਅਤੇ ਉਸਦਾ ਦੋਸਤ ਮਾਰਿਆ ਗਿਆ। ਇੱਕ ਵਿਅਕਤੀ ਜ਼ਖਮੀ ਹੋ ਗਿਆ। ਜ਼ਖਮੀ ਨੂੰ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। […]

Continue Reading

MP ਅੰਮ੍ਰਿਤਪਾਲ ਸਿੰਘ ਨੇ ਪੈਰੋਲ ਨਾ ਦੇਣ ਦੇ ਫ਼ੈਸਲੇ ਨੂੰ ਦਿੱਤੀ ਹਾਈਕੋਰਟ ‘ਚ ਚੁਣੌਤੀ, ਸੁਣਵਾਈ ਅੱਜ 

ਚੰਡੀਗੜ੍ਹ, 1 ਦਸੰਬਰ, ਬੋਲੇ ਪੰਜਾਬ ਬਿਊਰੋ : ਖਡੂਰ ਸਾਹਿਬ ਤੋਂ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੇਣ ਤੋਂ ਇਨਕਾਰ ਕਰਨ ਦੇ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ ‘ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਅੰਮ੍ਰਿਤਪਾਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 673,

Amrit vele da Hukamnama Sri Darbar Sahib, Amritsar Sahib Ang 673, 01-12-2025 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 673, 01-12-2025 ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ […]

Continue Reading

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ

ਮੋਹਾਲੀ 30 ਨਵੰਬਰ ,ਬੋਲੇ ਪੰਜਾਬ ਬਿਊਰੋ; ਰਾਜ ਚੋਣ ਕਮਿਸ਼ਨ ਨੂੰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮਿਤੀ 28.11.2025 ਦੇ ਮੱਦੇਨਜ਼ਰ, ਮਿਊਂਸੀਪਲ ਕਾਰਪੋਰੇਸ਼ਨ, ਮੋਹਾਲੀ ਦੇ ਨਾਲ ਲਗਦੇ 15 ਪਿੰਡਾਂ ਨੂੰ ਹੁਣ ਮਿਉਂਸੀਪਲ ਕਾਰਪੋਰੇਸ਼ਨ, ਮੋਹਾਲੀ ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਪੇਂਡੂ ਵਿਕਾਸ […]

Continue Reading

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।

ਐਸ ਏ ਐਸ ਨਗਰ 30 ਨਵੰਬਰ,ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ, 30 ਨਵੰਬਰ,ਬੋਲੇ ਪੰਜਾਬ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਛੇ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ, ਪੁਣੇ ਤੋਂ ਗ੍ਰੈਜੂਏਸ਼ਨ ਮੁਕੰਮਲ ਕੀਤੀ ਹੈ। ਚੀਫ਼ ਆਫ਼ ਨੇਵਲ ਸਟਾਫ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ, ਪੀ.ਵੀ.ਐਸ.ਐਮ. ਏ.ਵੀ.ਐਸ.ਐਮ. ਐਨ.ਐਮ. ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ, […]

Continue Reading

ਆਰੀਅਨਜ਼ ਲੁੱਡੀ ਟੀਮ ਨੇ ਐਮਆਰ ਐਸਪੀਟੀਯੂ ਇੰਟਰ-ਜ਼ੋਨਲ ਯੂਥ ਫੈਸਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ, ਤੀਜਾ ਸਥਾਨ ਪ੍ਰਾਪਤ ਕੀਤਾ

ਮੋਹਾਲੀ, 30 ਨਵੰਬਰ ,ਬੋਲੇ ਪੰਜਾਬ ਬਿਊਰੋ; ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਦੀ ਲੁੱਡੀ ਟੀਮ ਨੇ ਇੱਕ ਵਾਰ ਫਿਰ ਐਮਆਰਐਸਪੀਟੀਯੂ ਇੰਟਰ-ਜ਼ੋਨਲ ਯੂਥ ਫੈਸਟੀਵਲ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ। ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ), ਬਠਿੰਡਾ ਨਾਲ ਸੰਬੰਧਿਤ ਵੱਖ-ਵੱਖ ਕਾਲਜਾਂ ਦੇ ਵਿਰੁੱਧ ਮੁਕਾਬਲਾ ਕਰਦੇ ਹੋਏ, ਆਰੀਅਨਜ਼ ਦੇ […]

Continue Reading

ਪੰਜਾਬ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਖਤਮ 

ਜਲੰਧਰ, 30 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਖਤਮ ਹੋ ਗਈ ਹੈ। ਕਿਲੋਮੀਟਰ ਸਕੀਮ ਨੂੰ ਲੈ ਕੇ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਹੜਤਾਲ ਹੁਣ ਖਤਮ ਹੋ ਗਈ ਹੈ। ਇਹ ਫੈਸਲਾ ਅੱਜ ਐਤਵਾਰ ਨੂੰ ਕਰਮਚਾਰੀ ਯੂਨੀਅਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵਿਚਕਾਰ ਸੱਤ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਲਿਆ ਗਿਆ। […]

Continue Reading