ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਸ਼੍ਰੀ ਦਰਬਾਰ ਸਾਹਿਬ ਵਿੱਚ ਪ੍ਰਕਾਸ਼ ਅਸਥਾਨ ਤੇ ਸੋਨਾ ਚੜਾਉਣ ਦੀ ਸੇਵਾ ਮੁਕੰਮਲ

 ਮੋਹਾਲੀ 9 ਅਕਤੂਬਰ ,ਬੋਲੇ ਪੰਜਾਬ ਬਿਊਰੋ-  ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸ੍ਰੀ ਦਰਬਾਰ ਸਾਹਿਬ ਵਿੱਚ ਪ੍ਰਕਾਸ਼ ਅਸਥਾਨ ਤੇ ਸੋਨੇ ਦੀ ਸੇਵਾ ਮੁਕੰਮਲ ਕਰਵਾਈ ਗਈ।   ਇਸ ਕਾਰਜ ਲਈ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਪੰਜ ਪਿਆਰਿਆਂ ਵਲੋਂ ਅਰਦਾਸ ਕੀਤੀ ਗਈ। ਸੰਤ ਬਾਬਾ  ਪਰਮਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲਿਆਂ ਵਲੋਂ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਸੋਨੇ ਦੇ  ਆਖਰੀ ਪਤਰੇ ਲਵਾ ਕੇ ਸੇਵਾ ਮੁਕੰਮਲ ਕਰਵਾਈ ਗਈ। ਇਸ ਮੋਕੇ ਸ. ਪਰਮਿੰਦਰ ਸਿੰਘ, ਕਈ ਊੱਘੇ ਸਿਆਸੀ ਆਗੂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸਜਣ ਉਚੇਚੇ ਤੌਰ ਤੇ ਹਾਜਰ ਸਨ।                 ਇਸ ਮੋਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਮੁੱਖ ਸੇਵਾਦਾਰ ਸ. ਹਰਜਿੰਦਰ ਸਿੰਘ ਅਤੇ ਸ. ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿੱਚ 28 ਫੁੱਟ ਲੰਬਾਈ, 28 ਫੁੱਟ ਚੌੜਾਈ ਅਤੇ 38 ਫੁੱਟ ਉਚਾਈ ਵਾਲੇ ਪ੍ਰਕਾਸ਼ ਅਸਥਾਨ ਤੇ ਡਾਟ ਰੂਪ ਵਿੱਚ ਸੋਨੇ ਦੇ ਕਢਾਈ ਵਾਲੇ ਪਤਰੇ ਚੜਾਉਣ ਦੀ ਸੇਵਾ ਪਿਛਲੇ  ਲੰਮੇ ਸਮੇਂ ਤੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਚੱਲ ਰਹੀ ਸੀ, ਜੋ ਅੱਜ ਮੁਕੰਮਲ ਕਰਵਾਈ ਗਈ ਹੈ। ਉਨਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਹਾਲ ਅਤੇ ਬਹੁਮੰਜਿਲੀ ਕਾਰ ਪਾਰਕਿੰਗ ਦੀ ਸੇਵਾ ਵੀ ਸਮੂਹ ਸੰਗਤ ਤੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਮੋਕੇ ਕਈ ਤਰ੍ਹਾਂ ਦੀਆਂ ਮਿਠਾਈਆਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।   

Continue Reading